ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਕਾਰਜਕਾਰੀ ਪ੍ਰਧਾਨ ਅਤੇ ਮੈੰਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਰੋਕੂ ਕਾਨੂੰਨ” ਸਬੰਧੀ ਪਾਰਟੀ ਦਾ ਲਿਖਤੀ ਪੱਖ ਸੌਂਪਿਆ। ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ 14 ਅਪ੍ਰੈਲ 2026 ਨੂੰ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਇਸ ਕਾਨੂੰਨ ਦੀ ਪਾਰਟੀ ਪੱਧਰ ’ਤੇ ਸਮੀਖਿਆ ਕਰਵਾਈ ਗਈ ਹੈ। ਸਮੀਖਿਆ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਾਡੀ ਸਿਰਮੌਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਕਾਨੂੰਨ ਸਬੰਧੀ ਉਠਾਏ ਗਏ ਇਤਰਾਜ਼ ਅਤੇ ਖ਼ਦਸ਼ੇ ਪੂਰੀ ਤਰ੍ਹਾਂ ਜਾਇਜ਼ ਹਨ ਅਤੇ ਇਨ੍ਹਾਂ ਨੂੰ ਦੂਰ ਕੀਤੇ ਬਿਨਾਂ ਇਹ ਕਾਨੂੰਨ ਸਿੱਖ ਪੰਥ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਦੀਆਂ ਕੁਝ ਧਾਰਾਵਾਂ ਭਵਿੱਖ ਵਿੱਚ ਸਿੱਖਾਂ, ਗ੍ਰੰਥੀ ਸਿੰਘਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਖ਼?ਲਾਫ਼ ਦੁਰਵਰਤੋਂ ਦਾ ਸਾਧਨ ਬਣ ਸਕਦੀਆਂ ਹਨ। ਕਿਸੇ ਵੀ ਨਿਰਦੋਸ਼ ਸਿੱਖ ਉੱਤੇ ਬੇਅਦਬੀ ਦਾ ਦੋਸ਼ ਲਗਾ ਕੇ ਉਸਨੂੰ ਲੰਬੇ ਸਮੇਂ ਲਈ ਕਾਨੂੰਨੀ ਪੇਚੀਦਗੀਆਂ ਵਿੱਚ ਫਸਾਇਆ ਜਾ ਸਕਦਾ ਹੈ, ਜਿਸ ਕਾਰਨ ਪੰਥ ਅੰਦਰ ਗੰਭੀਰ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਸੱਦੀ ਗਈ ਇਕੱਤਰਤਾ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਜਿਨ੍ਹਾਂ ਮੁੱਦਿਆਂ ਅਤੇ ਖਾਮੀਆਂ ਵੱਲ ਧਿਆਨ ਦਿਵਾਇਆ ਸੀ, ਸਰਕਾਰ ਨੇ ਕਾਨੂੰਨ ਵਿੱਚ ਲਗਭਗ ਉਸੇ ਤਰ੍ਹਾਂ ਦੀਆਂ ਵਿਵਸਥਾਵਾਂ ਰੱਖ ਕੇ ਪੰਥ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਾਨੂੰਨ ਦੇ ਕੁਝ ਪ੍ਰਬੰਧਾਂ ਰਾਹੀਂ ਪੀੜਤ ਧਿਰ ਨੂੰ ਹੀ ਸ਼ੱਕ ਦੇ ਘੇਰੇ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਸਿੱਖ ਭਾਵਨਾਵਾਂ ਦੇ ਉਲਟ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਇਸ ਸੰਵੇਦਨਸ਼ੀਲ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਪ੍ਰਵਾਨ ਕਰਦਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਸਮੂਹਕਤਾ ਨਾਲ ਵਿਚਾਰ ਕਰਕੇ ਜੋ ਵੀ ਫੈਸਲਾ ਲਿਆ ਜਾਵੇਗਾ, ਪਾਰਟੀ ਉਸ ਨਾਲ ਪੂਰੀ ਤਰ੍ਹਾਂ ਸਹਿਮਤ ਹੋਵੇਗੀ ਅਤੇ ਹਰ ਪੱਧਰ ’ਤੇ ਉਸਦਾ ਸਮਰਥਨ ਕਰੇਗੀ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਦੇ ਨਾਲ ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ ਭਾਈ ਰਛਪਾਲ ਸਿੰਘ ਸੋਸਣ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਭੁਪਿੰਦਰ ਸਿੰਘ ਗੱਦਲੀ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਸੁਖਬੀਰ ਸਿੰਘ ਚੀਮਾ, ਭਾਈ ਕੁਲਵਿੰਦਰ ਸਿੰਘ ਵਡਾਲੀ, ਭਾਈ ਗੁਰਜਿੰਦਰ ਸਿੰਘ ਅਤੇ ਪ੍ਰਗਟ ਸਿੰਘ ਮੌਜੂਦ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


