ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਵੱਲੋਂ ਕੀਤੀ ਗਈ। ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਰਵਣ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ-ਵਿਚਾਰਾਂ ਕਰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਅਤੇ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
ਇਸੇ ਦੌਰਾਨ ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਗੁਰੂ ਭਰੋਸੇ ਅਤੇ ਸਮਰਪਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਪ੍ਰਚੱਲਤ ਕੀਤਾ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦਿਆਂ ਕਰਤਾ ਪੁਰਖ ਨਾਲ ਜੁੜਨ ਦਾ ਮਾਰਗ ਦਰਸਾਇਆ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਕੇ ਬਾਣੀ ਬਾਣੇ ਦੀ ਧਾਰਨੀ ਹੋਣ ਲਈ ਪੇ?ਰਰਿਆ।
ਇਸ ਮੌਕੇ ਸ਼?ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸ. ਜਸਬੀਰ ਸਿੰਘ, ਸ. ਯੁਵਰਾਜ ਸਿੰਘ, ਮੀਤ ਮੈਨੇਜਰ ਸ. ਅਜੇ ਸਿੰਘ ਸਮੇਤ ਸੰਗਤਾਂ ਮੌਜੂਦ ਸਨ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


