ਗੁਰੂ ਰਵਿਦਾਸ ਜਯੰਤੀ ਸਮਾਗਮ ਸਬੰਧੀ ਪਰਮਜੀਤ ਸਿੰਘ ਕੈਂਥ ਨੇ ਵਫ਼ਦ ਸਮੇਤ ਮੁੱਖ ਮੰਤਰੀ ਸੈਣੀ ਨਾਲ ਕੀਤੀ ਮੁਲਾਕਾਤ
ਨਾਭਾ, 7 ਸਤੰਬਰ:ਸ਼ੁਭਮ ਜਿੰਦਲ ਰਾਕੇਸ਼ ਜਿੰਦਲ- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਜਯੰਤੀ ਦੇ ਪਵਿੱਤਰ ਮੌਕੇ ’ਤੇ ਗੁਰੂ ਰਵਿਦਾਸ ਸੇਵਾ ਸੋਸਾਇਟੀ ਨਾਭਾ ਵੱਲੋਂ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਅਤੇ ਸਮਾਜਿਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਸੋਸਾਇਟੀ ਦੇ ਪ੍ਰਧਾਨ ਰਾਮ ਸਿੰਘ ਅਤੇ ਜਨਰਲ ਸਕੱਤਰ ਅਮਰ ਸਿੰਘ ਸਮੇਤ ਵਫ਼ਦ ਨਾਲ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਰਸਮੀ ਸੱਦਾ ਦਿੱਤਾ।
ਇਸ ਮੌਕੇ ਪਰਮਜੀਤ ਸਿੰਘ ਕੈਂਥ ਨੇ ਮੁੱਖ ਮੰਤਰੀ ਨੂੰ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰੋਗਰਾਮ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਜਯੰਤੀ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਈ ਜਾਵੇਗੀ। ਸਮਾਗਮ ਦੌਰਾਨ ਗੁਰੂ ਜੀ ਦੀ ਮਹਾਨ ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਦੇ ਉਨ੍ਹਾਂ ਦੇ ਅਮਰ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।
ਕੈਂਥ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਕਿਸੇ ਇੱਕ ਭਾਈਚਾਰੇ ਜਾਂ ਵਰਗ ਤੱਕ ਸੀਮਤ ਨਹੀਂ ਹਨ, ਸਗੋਂ ਇਹ ਸਮੁੱਚੀ ਮਨੁੱਖਤਾ ਨੂੰ ਸਮਾਨਤਾ, ਸਮਾਜਿਕ ਨਿਆਂ, ਭਾਈਚਾਰੇ ਅਤੇ ਮਨੁੱਖੀ ਸਨਮਾਨ ਦਾ ਮਾਰਗ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਅੱਜ ਵੀ ਜਾਤ-ਪਾਤ, ਭੇਦਭਾਵ, ਸਮਾਜਿਕ ਅਸਮਾਨਤਾ ਅਤੇ ਅਨਿਆਂ ਵਿਰੁੱਧ ਡਟ ਕੇ ਖੜ੍ਹਨ ਅਤੇ ਬਰਾਬਰੀ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਮੌਜੂਦਾ ਸਮੇਂ ਵਿੱਚ ਹੋਰ ਵੀ ਵਧੇਰੇ ਪ੍ਰਸੰਗਿਕ ਹੈ ਅਤੇ ਸਮਾਜਿਕ ਸਦਭਾਵਨਾ, ਆਪਸੀ ਸਤਿਕਾਰ, ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।
ਇਸ ਮੌਕੇ ਰਾਮ ਸਿੰਘ, ਅਮਰ ਸਿੰਘ, ਰਾਮਧਨ ਸਿੰਘ, ਮੋਹਿੰਦਰ ਸਿੰਘ ਚੀਮਾ, ਰਾਜੇਸ਼ ਸ਼ਰਮਾ, ਗੁਰਮੁਖ ਸਿੰਘ, ਗੁਰੂ ਬਚਨ ਸਿੰਘ, ਰਵਿੰਦਰ ਸਿੰਘ, ਦਲਵੀਰ ਸਿੰਘ, ਸਤਿੰਦਰਪਾਲ ਸਿੰਘ, ਰਣਜੀਤ ਰਾਣਾ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।
ਪਰਮਜੀਤ ਸਿੰਘ ਕੈਂਥ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਵਫ਼ਦ ਨੂੰ ਮੁਲਾਕਾਤ ਦਾ ਸਮਾਂ ਦੇਣ ਅਤੇ ਵਫ਼ਦ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਮੁੱਖ ਮੰਤਰੀ ਦਾ ਮਾਰਗਦਰਸ਼ਨ ਅਤੇ ਸਹਿਯੋਗ ਇਸ ਮਹੱਤਵਪੂਰਨ ਧਾਰਮਿਕ ਅਤੇ ਸਮਾਜਿਕ ਸਮਾਗਮ ਨੂੰ ਹੋਰ ਵੀ ਅਰਥਪੂਰਨ, ਪ੍ਰਭਾਵਸ਼ਾਲੀ ਅਤੇ ਵਿਸ਼ਾਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗਾ।
ਇਹ ਇਤਿਹਾਸਕ ਸਮਾਗਮ ਗੁਰੂ ਰਵਿਦਾਸ ਸੇਵਾ ਸੋਸਾਇਟੀ ਨਾਭਾ ਅਤੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਦੇ ਸਾਂਝੇ ਯਤਨਾਂ ਨਾਲ ਕਰਵਾਇਆ ਜਾ ਰਿਹਾ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


