ਵਿਸ਼ਵ ਦੇ ਸਭ ਤੋਂ ਉੱਚੇ ਗੁਰਧਾਮ ਸ੍ਰੀ ਹੇਮਕੁੰਡ ਸਾਹਿਬ ਦੀ ਸਾਲਾਨਾ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ 23 ਮਈ ਨੂੰ ਗੁਰਦੁਆਰਾ ਸਾਹਿਬ ਦੇ ਕਵਾੜ ਸੰਗਤਾਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਪਵਿੱਤਰ ਯਾਤਰਾ ਦੇ ਆਗਾਜ਼ ਤੋਂ ਪਹਿਲਾਂ ਭਾਰਤੀ ਫੌਜ ਦੇ ਜਵਾਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਰੂਪ ਵਿੱਚ ਬੇਨਤੀ ਕੀਤੀ। ਫੌਜ ਦੇ ਜਵਾਨਾਂ ਨੇ ਬੇਹੱਦ ਮੁਸ਼ਕਿਲ ਹਾਲਾਤ ਅਤੇ ਕੜਾਕੇ ਦੀ ਠੰਢ ਵਿੱਚ ਦਿਨ-ਰਾਤ ਮਿਹਨਤ ਕਰਕੇ ਯਾਤਰਾ ਮਾਰਗ ਤੋਂ ਬਰਫ਼ ਹਟਾਉਣ ਦਾ ਕਾਰਜ ਸਫਲਤਾਪੂਰਵਕ ਮੁਕੰਮਲ ਕਰ ਲਿਆ ਹੈ। ਬਰਫ਼ਬਾਰੀ ਕਾਰਨ ਰਸਤੇ ਵਿੱਚ ਜੰਮੀ ਕਈ ਫੁੱਟ ਮੋਟੀ ਬਰਫ਼ ਦੀ ਚਾਦਰ ਨੂੰ ਹਟਾਉਣਾ ਇੱਕ ਵੱਡੀ ਚੁਣੌਤੀ ਸੀ, ਪਰ ਫੌਜੀ ਜਵਾਨਾਂ ਨੇ ਸ਼ਰਧਾ ਅਤੇ ਦ੍ਰਿੜ੍ਹਤਾ ਨਾਲ ਇਸ ਰਸਤੇ ਨੂੰ ਸਾਫ਼ ਕਰ ਦਿੱਤਾ ਹੈ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਦੱਸਿਆ ਕਿ 23 ਮਈ ਨੂੰ ਰਸਮੀ ਤੌਰ ’ਤੇ ਪਹਿਲਾ ਜਥਾ ਰਵਾਨਾ ਹੋਵੇਗਾ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ੍ਹੇ ਜਾਣਗੇ। ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਸਿਹਤ ਸੇਵਾਵਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਚਾਈ ਵਾਲੇ ਖੇਤਰ ਵਿੱਚ ਸ਼ਰਧਾਲੂਆਂ ਨੂੰ ਆਕਸੀਜਨ ਜਾਂ ਕਿਸੇ ਹੋਰ ਮੈਡੀਕਲ ਐਮਰਜੈਂਸੀ ਵੇਲੇ ਤੁਰੰਤ ਸਹਾਇਤਾ ਮਿਲ ਸਕੇ।
Breaking News
- मुख्य सचिव ने प्रशासनिक सचिवों के साथ बैठक की भारत सरकार की प्रमुख योजनाओं और महत्वपूर्ण प्रशासनिक मामलों की समीक्षा
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼


