ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੀ ਲਾਈਵ ਫੁਟੇਜ਼ ਪਾਕਿਸਤਾਨ ਅਧਾਰਤ ਹੈਂਡਲਰਾਂ ਤੱਕ ਪਹੁੰਚਾਉਣ ਲਈ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਇੱਕ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਪਹਿਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ ਇੱਕ 4ਜੀ ਕਨੈਕਟਿਵੀ ਵਾਲਾ ਚੀਨੀ ਸੀਸੀਟੀਵੀ ਕੈਮਰਾ ਅਤੇ ਸੋਲਰ ਪਲੇਟ ਬਰਾਮਦ ਕੀਤਾ ਗਿਆ ਹੈ, ਜਦੋਂ ਕਿ ਕਪੂਰਥਲਾ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਚਾਰ ਮੋਬਾਈਲ ਫੋਨ, ਇੱਕ ਸਿਮ-ਅਧਾਰਤ ਸੀਸੀਟੀਵੀ ਕੈਮਰੇ ਅਤੇ ਇੱਕ ਵਾਈਫਾਈ ਸੈੱਟ ਸਮੇਤ ਗ੍ਰਿਫਤਾਰ ਕਰਕੇ ਦੂਜੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਮਾਡਿਊਲ ਵੱਖ-ਵੱਖ ਥਾਵਾਂ ’ਤੇ ਰਣਨੀਤਕ ਤੌਰ ’ਤੇ ਸਿਮ-ਅਧਾਰਤ ਅਤੇ ਸੂਰਜੀ ਊਰਜਾ ਨਾਲ ਚੱਲਣ ਵਾਲੇ ਸੀਸੀਟੀਵੀ ਕੈਮਰੇ ਲਗਾ ਰਹੇ ਸਨ ਤਾਂ ਜੋ ਰੱਖਿਆ ਬਲਾਂ ਨਾਲ ਜੁੜੇ ਅਦਾਰਿਆਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰਕੇ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜੀ ਜਾ ਸਕੇ। ਉਨ੍ਹਾਂ ਕਿਹਾ, -ਇਹ ਚੀਨੀ ਕੈਮਰੇ ਆਫ-ਗਰਿੱਡ ਨਿਗਰਾਨੀ ਲਈ ਉਚਿਤ ਹਨ ਕਿਉਂਕਿ ਇਹ ਰਵਾਇਤੀ ਵਾਇਰਿੰਗ ਦੀ ਬਜਾਏ 4ਜੀ ਕਨੈਕਟੀਵਿਟੀ ਅਤੇ ਸੂਰਜੀ ਊਰਜਾ ਰਾਹੀਂ ਕੰਮ ਕਰਦੇ ਹਨ।_
ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ, ਵਾਸੀ ਪਿੰਡ ਸਹਾਂਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਕਪੂਰਥਲਾ ਪੁਲਿਸ ਵੱਲੋਂ ਕੀਤੇ ਦੂਜੇ ਆਪ੍ਰੇਸ਼ਨ ਵਿੱਚ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਨਾ, ਵਾਸੀ ਦੋਨਾ ਮੱਟਰ, ਫਿਰੋਜ਼ਪੁਰ ਅਤੇ ਸੰਦੀਪ ਸਿੰਘ ਉਰਫ ਸੋਨੂੰ, ਵਾਸੀ ਪਿੰਡ ਛਾਂਗਾ ਖੁਰਦ, ਫਿਰੋਜ਼ਪੁਰ ਵਜੋਂ ਹੋਈ ਹੈ।
ਇਸ ਸਬੰਧੀ ਦੋ ਵੱਖ-ਵੱਖ ਕੇਸ ਥਾਣਾ ਸਿਟੀ ਕਪੂਰਥਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਅਤੇ 61 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 138 ਮਿਤੀ 28/4/2026 ਅਤੇ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਬੀਐਨਐਸ ਦੀ ਧਾਰਾ 152 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4, 5 ਅਤੇ 9 ਤਹਿਤ ਐਫਆਈਆਰ ਨੰਬਰ 26 ਮਿਤੀ 29/4/2026 ਦਰਜ ਕੀਤੇ ਗਏ ਹਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


