ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤ ਪਾਲ ਸਿੰਘ ਨੂੰ ਅੱਜ ਅਜਨਾਲਾ ਦੀ ਵੀ ਮਾਨਯੋਗ ਕੋਰਟ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਜਿੱਥੇ ਉਹਨਾਂ ਦੇ ਵਕੀਲਾਂ ਵੱਲੋਂ ਤਿੱਖੀ ਬਹਿਸ ਤੋਂ ਬਾਅਦ ਭਾਈ ਅੰਮ੍ਰਿਤ ਪਾਲ ਸਿੰਘ ਨੂੰ ਦੋ ਦਿਨਾਂ ਦੀ ਰਿਮਾਂਡ ਮਿਲੀ।
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਦੱਸਿਆ ਕਿ ਪੁਲਿਸ ਨੇ ਕੋਰਟ ਨੂੰ ਕਿਹਾ ਕਿ ਉਹਨਾਂ ਉਹ ਗੱਡੀ ਬਰਾਮਦ ਕਰਨੀ ਹੈ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਥਾਣੇ ਪਹੁੰਚੇ ਸੀ। ਉਹਨਾਂ ਕਿਹਾ ਕਿ ਇਹ ਇੱਕ ਹਾਸੋਹੀਣਾ ਵਾਲਾ ਕਾਰਨ ਸੀ ਜਿਸ ਵਿੱਚ ਪੁਲਿਸ ਨੇ 15 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ ਪਰ ਮਾਨਯੋਗ ਕੋਰਟ ਨੇ ਸਿਰਫ ਦੋ ਦਿਨ ਦਾ ਹੀ ਪੁਲਿਸ ਰਿਮਾਂਡ ਦਿੱਤਾ ਹੈ। ਇਸ ਮਾਮਲੇ ਨਾਲ ਸਬੰਧਤ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚੀ ਹੈ, ਜਿੱਥੇ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਰਾਸ਼ਟਰੀ ਸੁਰੱਖਿਆ ਐਕਟ ਅਧੀਨ ਉਸਦੀ ਨਜ਼ਰਬੰਦੀ ਦੀ ਮਿਆਦ ਖਤਮ ਹੋਣ ਤੋਂ ਬਾਅਦ, ਪੁਲਿਸ ਹੁਣ ਉਸਨੂੰ ਇਸ ਮਾਮਲੇ ਵਿੱਚ ਅੱਗੇ ਦੀ ਕਾਨੂੰਨੀ ਕਾਰਵਾਈ ਕਰਨ ਲਈ ਅੰਮ੍ਰਿਤਸਰ ਵਾਪਸ ਲਿਆ ਰਹੀ ਹੈ।
ਇਸ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਵਿਅਕਤੀਆਂ ਵਿਰੁੱਧ ਗੰਭੀਰ ਦੋਸ਼ ਦਰਜ ਕੀਤੇ ਗਏ ਹਨ। ਇਨ੍ਹਾਂ ਦੋਸ਼ਾਂ ਵਿੱਚ ਸਰਕਾਰੀ ਅਧਿਕਾਰੀਆਂ ’ਤੇ ਹਮਲਾ ਕਰਨਾ, ਅਪਰਾਧਿਕ ਸਾਜ਼ਿਸ਼, ਦੰਗਾ ਅਤੇ ਕਤਲ ਦੀ ਕੋਸ਼ਿਸ਼ ਸ਼ਾਮਲ ਹੈ। ਪੁਲਿਸ ਅਨੁਸਾਰ, ਅੰਮ੍ਰਿਤਪਾਲ ਸਿੰਘ ਨੂੰ ਇਸ ਪੂਰੇ ਘਟਨਾਕ੍ਰਮ ਵਿੱਚ ਮੁੱਖ ਦੋਸ਼ੀ ਮੰਨਿਆ ਜਾ ਰਿਹਾ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ ਹਨ। ਅਧਿਕਾਰੀਆਂ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪੁੱਛਗਿੱਛ ਤੋਂ ਬਾਅਦ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ, ਅਤੇ ਪ੍ਰਕਿਰਿਆ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਭਵਿੱਖ ਦੀਆਂ ਕਾਰਵਾਈਆਂ ਨਿਰਧਾਰਤ ਕੀਤੀਆਂ ਜਾਣਗੀਆਂ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


