ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਸ਼ਹਿਰ ਦੇ ਸਭ ਤੋਂ ਮਹੱਤਵਪੂਰਨ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚੋਂ ਇੱਕ ਐਲੀਵੇਟਿਡ ਕੋਰੀਡੋਰ ਦੇ ਨਿਰਮਾਣ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗਡਕਰੀ ਨੂੰ ਅੰਮ੍ਰਿਤਸਰ ਵਿੱਚ ਲਗਾਤਾਰ ਵੱਧ ਰਹੇ ਟ੍ਰੈਫਿਕ ਦੇ ਦਬਾਅ, ਏਅਰਪੋਰਟ ਰੋਡ ’ਤੇ ਹਰ ਰੋਜ਼ ਲੱਗਣ ਵਾਲੇ ਜਾਮ ਅਤੇ ਆਉਣ ਵਾਲੇ ਸਮੇਂ ਵਿੱਚ ਟ?ਰੈਫਿਕ ਸੰਬੰਧੀ ਚੁਣੌਤੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।
ਔਜਲਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਅੰਮ੍ਰਿਤਸਰ ਦੇਸ਼ ਦੇ ਪ੍ਰਮੁੱਖ ਅੰਤਰਰਾਸ਼ਟਰੀ ਸ਼ਹਿਰਾਂ ਵਿੱਚੋਂ ਇੱਕ ਹੈ, ਜਿੱਥੇ ਹਰ ਰੋਜ਼ ਹਜ਼ਾਰਾਂ ਸ਼ਰਧਾਲੂ, ਸੈਲਾਨੀ, ਕਾਰੋਬਾਰੀ ਅਤੇ ਦੇਸ਼-ਵਿਦੇਸ਼ ਤੋਂ ਯਾਤਰੀ ਪਹੁੰਚਦੇ ਹਨ। ਆਉਣ ਵਾਲੇ ਸਮੇਂ ਵਿੱਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦੇ ਪੂਰੀ ਤਰ੍ਹਾਂ ਚਾਲੂ ਹੋਣ ਅਤੇ ਪ੍ਰਸਤਾਵਿਤ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੇ ਸ਼ੁਰੂ ਹੋਣ ਨਾਲ ਇਸ ਮਾਰਗ ’ਤੇ ਵਾਹਨਾਂ ਦੀ ਗਿਣਤੀ ਕਈ ਗੁਣਾ ਵੱਧ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਹੁਣ ਤੋਂ ਹੀ ਲੋੜੀਂਦੇ ਸੜਕੀ ਬੁਨਿਆਦੀ ਢਾਂਚੇ ਦਾ ਵਿਸਥਾਰ ਨਾ ਕੀਤਾ ਗਿਆ ਤਾਂ ਟ?ਰੈਫਿਕ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ।
ਸੰਸਦ ਮੈਂਬਰ ਨੇ ਗਡਕਰੀ ਦੇ ਸਾਹਮਣੇ ਗੁਮਟਾਲਾ ਬਾਈਪਾਸ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਰਾਜਾਸਾਂਸੀ ਹੁੰਦੇ ਹੋਏ ਮੋਰਚਾ ਸਾਹਿਬ ਗੁਰਦੁਆਰਾ ਨੇੜੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇ ਦੇ ਰਾਊਂਡਅਬਾਊਟ ਤੱਕ ਐਲੀਵੇਟਿਡ ਕੋਰੀਡੋਰ ਬਣਾਉਣ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਏਅਰਪੋਰਟ, ਐਕਸਪ੍ਰੈੱਸਵੇ ਅਤੇ ਸ਼ਹਿਰ ਦੇ ਮੁੱਖ ਮਾਰਗਾਂ ਵਿਚਕਾਰ ਸਿਗਨਲ-ਫ੍ਰੀ ਕਨੈਕਟੀਵਿਟੀ ਯਕੀਨੀ ਬਣੇਗੀ, ਜਿਸ ਨਾਲ ਲੋਕਾਂ ਦਾ ਸਮਾਂ ਬਚੇਗਾ ਅਤੇ ਟ੍ਰੈਫਿਕ ਜਾਮ ਤੋਂ ਰਾਹਤ ਮਿਲੇਗੀ।
ਔਜਲਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਏਅਰਪੋਰਟ ਰੋਡ ਸਾਰਾ ਦਿਨ ਭਾਰੀ ਟ੍ਰੈਫਿਕ ਦੇ ਦਬਾਅ ਹੇਠ ਰਹਿੰਦੀ ਹੈ। ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੇ ਯਤਨਾਂ ਦੇ ਬਾਵਜੂਦ ਕਈ ਵਾਰ ਲੰਬੇ ਜਾਮ ਲੱਗ ਜਾਂਦੇ ਹਨ, ਜਿਸ ਕਾਰਨ ਯਾਤਰੀਆਂ ਦੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਤੱਕ ਛੁੱਟ ਜਾਂਦੀਆਂ ਹਨ। ਇਸ ਨਾਲ ਲੋਕਾਂ ਨੂੰ ਆਰਥਿਕ ਨੁਕਸਾਨ ਦੇ ਨਾਲ-ਨਾਲ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੜਕ ਭਵਿੱਖ ਵਿੱਚ ਵਧਣ ਵਾਲੇ ਟ੍ਰੈਫਿਕ ਦਾ ਬੋਝ ਝੱਲਣ ਦੇ ਸਮਰੱਥ ਨਹੀਂ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


