ਰਾਜਧਾਨੀ ਦਿੱਲੀ ਵਿੱਚ ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਹੀ ਦਿਨ ਜੰਤਰ-ਮੰਤਰ ’ਤੇ ਬਾਰਡਰ ਵਰਗੇ ਹਾਲਾਤ ਬਣ ਗਏ ਹਨ। ਅੱਜ ਸਵੇਰੇ ਕਾਕਰੋਚ ਜਨਤਾ ਪਾਰਟੀ ਵੱਲੋਂ ਸੰਸਦ ਭਵਨ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸੈਂਕੜੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਦਿੱਲੀ ਪੁਲਿਸ ਨੇ ਹਲਕੇ ਬਲ ਦੀ ਵਰਤੋਂ ਕੀਤੀ ਅਤੇ ਲਾਠੀਚਾਰਜ ਕੀਤਾ। ਜੰਤਰ-ਮੰਤਰ ਤੋਂ ਸ਼ੁਰੂ ਹੋਏ ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਪੂਰੇ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਭਾਰੀ ਸੁਰੱਖਿਆ ਬਲ ਅਤੇ ਰੈਪਿਡ ਐਕਸ਼ਨ ਫੋਰਸ ਦੇ ਤਾਇਨਾਤ ਹੋਣ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਆਮ ਲੋਕਾਂ ਨੂੰ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਿੱਲੀ ਪੁਲਿਸ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 (ਪਹਿਲਾਂ ਸੀਆਰਪੀਸੀ ਦੀ ਧਾਰਾ 144) ਲਾਗੂ ਹੈ। ਇਸ ਅਨੁਸਾਰ ਜੰਤਰ-ਮੰਤਰ ’ਤੇ ਨਿਰਧਾਰਤ ਥਾਂ ਨੂੰ ਛੱਡ ਕੇ ਕਿਸੇ ਵੀ ਬਿਨਾਂ ਇਜਾਜ਼ਤ ਵਾਲੀ ਰੈਲੀ, ਪ੍ਰਦਰਸ਼ਨ, ਜਲੂਸ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਮੁਕੰਮਲ ਪਾਬੰਦੀ ਹੈ। ਪੁਲਿਸ ਅਨੁਸਾਰ ਸੀਜੇਪੀ ਵੱਲੋਂ ਇਸ ਪ੍ਰਸਤਾਵਿਤ ਮਾਰਚ ਲਈ ਕੋਈ ਅਧਿਕਾਰਤ ਮਨਜ਼ੂਰੀ ਨਹੀਂ ਮੰਗੀ ਗਈ ਸੀ ਅਤੇ ਨਾ ਹੀ ਦਿੱਤੀ ਗਈ ਹੈ। ਪੁਲਿਸ ਨੇ ਚੇਤਾਵਨੀ ਦਿੱਤੀ ਹੈ ਕਿ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਭਾਰਤੀ ਨਿਆਏ ਸੰਹਿਤਾ ਦੀ ਧਾਰਾ 223 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਅੰਦੋਲਨ ਦੀ ਅਗਵਾਈ ਕਰ ਰਹੇ ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਅਤੇ ਹੋਰ ਕਾਰਕੁਨਾਂ ਦੇ ਨਾਲ-ਨਾਲ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦਾ ਬਿਆਨ ਵੀ ਸਾਹਮਣੇ ਆਇਆ ਹੈ। ਸਫ਼ਦਰਜੰਗ ਹਸਪਤਾਲ ਤੋਂ ਵਾਂਗਚੁਕ ਨੇ ਸ਼ੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਕਰਦਿਆਂ ਕਿਹਾ ਕਿ ਉਹ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਲਈ ਤਿਆਰ ਹਨ, ਜੇਕਰ ਸਰਕਾਰ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੀਆਂ ਨਾਕਾਮੀਆਂ ਅਤੇ ਪੇਪਰ ਲੀਕ ਵਰਗੇ ਮੁੱਦਿਆਂ ਦੀ ਜ਼ਿੰਮੇਵਾਰੀ ਲਵੇ। ਉਨ੍ਹਾਂ ਨੇ ਤਿੰਨ ਸ਼ਰਤਾਂ ਰੱਖੀਆਂ ਹਨ ਕਿ ਜਾਂ ਤਾਂ ਸਰਕਾਰ ਸੰਸਦ ਵਿੱਚ ਜਵਾਬਦੇਹੀ ਕਬੂਲ ਕਰੇ, ਜਾਂ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰ ਸੰਸਦ ਦੇ ਗੇਟ ’ਤੇ ਉਨ੍ਹਾਂ ਨੂੰ ਮਿਲ ਕੇ ਭਰੋਸਾ ਦੇਣ, ਜਾਂ ਫਿਰ ਖ਼ਰਾਬ ਸਿਹਤ ਦੀ ਸਥਿਤੀ ਵਿੱਚ ਐੱਮ.ਪੀਜ਼. ਹਸਪਤਾਲ ਆ ਕੇ ਉਨ੍ਹਾਂ ਨੂੰ ਸਦਨ ਵਿੱਚ ਇਹ ਮੁੱਦਾ ਚੁੱਕਣ ਦਾ ਭਰੋਸਾ ਦੇਣ। ਵਾਂਗਚੁਕ ਨੇ ਹਸਪਤਾਲ ਵਿੱਚ ਆਪਣੀ ਆਵਾਜਾਈ ਅਤੇ ਬੋਲਣ ਦੀ ਆਜ਼ਾਦੀ ’ਤੇ ਲਗਾਈਆਂ ਪਾਬੰਦੀਆਂ ’ਤੇ ਵੀ ਸਵਾਲ ਚੁੱਕੇ ਹਨ।
Breaking News
- गौशालाओं को आत्मनिर्भर और सशक्त बनाने के लिए प्रभावी योजनाएं लागू : मुख्यमंत्री सैनी
- ਅਭਿਜੀਤ ਦੀਪਕੇ ਨੂੰ ਹਿਰਾਸਤ ਵਿੱਚ ਲਿਆ
- ਅਖਿਲੇਸ਼ ਯਾਦਵ ਨੇ ਸਰਕਾਰ ’ਤੇ ਲਗਾਏ ਦੋਸ਼
- ਸੰਸਦ ਵੱਲ ਮਾਰਚ ਕਰ ਰਹੇ ਸੀਜੇਪੀ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਵੱਲੋਂ ਲਾਠੀਚਾਰਜ
- ਜੇਪੀ ਨੱਡਾ ਨੂੰ ਮਿਲਣ ਪਹੁੰਚੇ ਕਾਕਰੋਚ ਜਨਤਾ ਪਾਰਟੀ ਆਗੂ
- ‘ਦਿੱਲੀ ਮਾਰਚ’ ਤੋਂ ਪਹਿਲਾਂ ਬੀਕੇਯੂ ਪ੍ਰਧਾਨ ਚਾਡੂਨੀ ਨੂੰ 152ਡੀ ਐਕਸਪ੍ਰੈਸਵੇਅ ਤੋਂ ਹਿਰਾਸਤ ’ਚ ਲਿਆ
- ਯਮੁਨਾਨਗਰ ’ਚ ਕਿਸਾਨਾਂ ਨੇ ਟੋਲ ਪਲਾਜ਼ਾ ਕੀਤਾ ਜਾਮ
- ਸਪੇਨ ਨੇ 16 ਸਾਲਾਂ ਬਾਅਦ ਫੁੱਟਬਾਲ ਵਿਸ਼ਵ ਕੱਪ ਜਿੱਤਿਆ


