ਡਿਪਟੀ ਕਮਿਸ਼ਨਰ, ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ 2026, ਦਿਨ ਵੀਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਲੌਂਗੋਵਾਲ ਵਿਖੇ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਸਮੇਤ ਸਮੂਹ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਗੈਰ-ਸਰਕਾਰੀ, ਵਿੱਚ 20 ਅਗਸਤ 2026 ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ। ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ’ਤੇ ਲਾਗੂ ਨਹੀਂ ਹੋਵੇਗਾ, ਜਿੱਥੇ 20 ਅਗਸਤ ਨੂੰ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਪ੍ਰੀਖਿਆਵਾਂ ਹੋਣੀਆਂ ਨਿਰਧਾਰਤ ਹਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


