ਦਿੱਲੀ ਰੋਡ ’ਤੇ ਨੈਸ਼ਨਲ ਹਾਈਵੇ ਦੀ ਸਰਵਿਸ ਰੋਡ ਰਾਹਗੀਰਾਂ ਲਈ ਖ਼ਤਰਨਾਕ ਬਣਦੀ ਜਾ ਰਹੀ ਹੈ। ਇੱਕ ਪਾਸੇ ਸਾਹਨੇਵਾਲ ਵਿਖੇ ਸਰਵਿਸ ਰੋਡ ਨੂੰ ਪੁੱਟ ਕੇ ਆਵਾਜਾਈ ਬੰਦ ਕਰਦਿਆਂ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਕਾਰਨ ਲੁਧਿਆਣਾ ਤੋਂ ਸਾਹਨੇਵਾਲ ਚੌਂਕ ਵੱਲ ਜਾਣ ਵਾਲੀ ਅਤੇ ਸਾਹਨੇਵਾਲ ਤੋਂ ਲੁਧਿਆਣਾ ਵੱਲ ਆਉਣ ਵਾਲੀ ਆਵਾਜਾਈ ਨੂੰ ਇੱਕੋ ਪਾਸੇ ਦੀ ਸਰਵਿਸ ਰੋਡ ਤੋਂ ਲੰਘਣਾ ਪੈ ਰਿਹਾ ਹੈ। ਦੂਜੇ ਪਾਸੇ ਸਰਵਿਸ ਰੋਡ ’ਤੇ ਵੱਡੇ ਆਕਾਰ ਦੇ ਟਰਾਲਿਆਂ ਵੱਲੋਂ ਸਰੇਆਮ ਕਾਰਾਂ ਉਤਾਰਨ ਦਾ ਕੰਮ ਕੀਤੇ ਜਾਣ ਕਾਰਨ ਹਾਦਸਿਆਂ ਦਾ ਖ਼ਤਰਾ ਕਈ ਗੁਣਾ ਵੱਧ ਗਿਆ ਹੈ।
ਸਥਾਨਕ ਲੋਕਾਂ ਅਤੇ ਰਾਹਗੀਰਾਂ ਦਾ ਕਹਿਣਾ ਹੈ ਕਿ ਵੱਡੇ ਟਰਾਲੇ ਸਰਵਿਸ ਰੋਡ ’ਤੇ ਖੜ੍ਹੇ ਕਰਕੇ ਉਨ੍ਹਾਂ ਵਿੱਚੋਂ ਕਾਰਾਂ ਉਤਾਰਨ ਸਮੇਂ ਆਵਾਜਾਈ ਵਿੱਚ ਵੱਡੀ ਰੁਕਾਵਟ ਪੈਦਾ ਹੁੰਦੀ ਹੈ। ਟਰਾਲਿਆਂ ਦਾ ਆਕਾਰ ਵੱਡਾ ਹੋਣ ਕਾਰਨ ਸੜਕ ਦਾ ਕਾਫ਼ੀ ਹਿੱਸਾ ਘਿਰ ਜਾਂਦਾ ਹੈ ਅਤੇ ਦੋਵੇਂ ਪਾਸਿਆਂ ਤੋਂ ਆ ਰਹੇ ਵਾਹਨਾਂ ਨੂੰ ਇਨ੍ਹਾਂ ਦੇ ਨਾਲ ਤੋਂ ਲੰਘਣਾ ਪੈਂਦਾ ਹੈ। ਇਸ ਦੌਰਾਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।
ਦੱਸਿਆ ਜਾਂਦਾ ਹੈ ਕਿ ਇਨ੍ਹਾਂ ਟਰਾਲਿਆਂ ਕਾਰਨ ਪਹਿਲਾਂ ਵੀ ਕਈ ਰਾਹਗੀਰ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ, ਪਰ ਇਸ ਦੇ ਬਾਵਜੂਦ ਸਰਵਿਸ ਰੋਡ ’ਤੇ ਕਾਰਾਂ ਉਤਾਰਨ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਲੋਕਾਂ ਦਾ ਸਵਾਲ ਹੈ ਕਿ ਜਦੋਂ ਸੜਕ ਦਾ ਇੱਕ ਸਾਈਡ ਪਹਿਲਾਂ ਹੀ ਨਿਰਮਾਣ ਕਾਰਨ ਬੰਦ ਹੈ ਅਤੇ ਇੱਕ ਸਾਈਡ ਸੜਕ ’ਤੇ ਦੋਵੇਂ ਪਾਸਿਆਂ ਦੀ ਆਵਾਜਾਈ ਚੱਲ ਰਹੀ ਹੈ ਤਾਂ ਫਿਰ ਭਾਰੀ ਟਰਾਲਿਆਂ ਨੂੰ ਇੱਥੇ ਕਾਰਾਂ ਉਤਾਰਨ ਦੀ ਇਜਾਜ਼ਤ ਕਿਵੇਂ ਮਿਲ ਰਹੀ ਹੈ?
ਡੱਬੀ-
ਕੀ ਕਹਿਣਾ ਟ੍ਰੈਫਿਕ ਪੁਲਸ ਦੇ ਜ਼ੋਨ ਇਨਚਾਰਜ ਦਾ-
ਇਸ ਸਬੰਧੀ ਜਦੋਂ ਟ੍ਰੈਫਿਕ ਪੁਲਸ ਦੇ ਜ਼ੋਨ ਇੰਚਾਰਜ ਬਲਵਿੰਦਰ ਸਿੰਘ ਸੈਣੀ ਨਾਲ ਉਨ੍ਹਾਂ ਦੇ ਮੋਬਾਈਲ ਫੋਨ ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਵਿਸ ਰੋਡ ’ਤੇ ਗਲਤ ਪਾਰਕਿੰਗ ਕਰਨ ਵਾਲੇ ਟਰਾਲਿਆਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਦੇ ਬਾਵਜੂਦ ਟਰਾਲਿਆਂ ਦੇ ਚਾਲਕ ਇੱਥੇ ਕਾਰਾਂ ਉਤਾਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਟ?ਰੈਫਿਕ ਪੁਲਸ ਸਿਰਫ਼ ਚਲਾਨ ਕੱਟ ਕੇ ਖਾਨਾਪੂਰਤੀ ਕਰੇਗੀ ਜਾਂ ਸਰਵਿਸ ਰੋਡ ’ਤੇ ਰਾਹਗੀਰਾਂ ਦੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਕਾਰਾਂ ਉਤਾਰਨ ਵਾਲੇ ਟਰਾਲਿਆਂ ਖ਼?ਲਾਫ਼ ਵਾਕਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ?
ਡੱਬੀ-
ਲੋਕਾਂ ਦੀ ਲੁਧਿਆਣਾ ਪ੍ਰਸ਼ਾਸਨ ਤੋਂ ਮੰਗ-
ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਲੁਧਿਆਣਾ ਪ੍ਰਸ਼ਾਸਨ ਅਤੇ ਟ?ਰੈਫਿਕ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਨਿਰਮਾਣ ਕਾਰਨ ਪਹਿਲਾਂ ਹੀ ਸਰਵਿਸ ਤੇ ਇੱਕ ਸਾਈਡ ਤੇ ਦੋਵੇਂ ਪਾਸੇ ਦੀ ਟ?ਰੈਫਿਕ ਚੱਲ ਰਹੀ ਹੈ ਉਸ ਦੇ ਬਾਵਜੂਦ ਵੀ ਰੋਡ ’ਤੇ ਭਾਰੀ ਟਰਾਲਿਆਂ ਦੀ ਪਾਰਕਿੰਗ ਅਤੇ ਕਾਰਾਂ ਉਤਾਰਨ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼?ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਪਹਿਲਾਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਹੁਣ ਦੇਖਣਾ ਇਹ ਹੈ ਕਿ ਲੁਧਿਆਣਾ ਪ੍ਰਸ਼ਾਸਨ ਅਤੇ ਟ?ਰੈਫਿਕ ਪੁਲਸ ਦੇ ਉੱਚ ਅਧਿਕਾਰੀ ਇਸ ਗੰਭੀਰ ਮਾਮਲੇ ਨੂੰ ਕਿੰਨੀ ਗੰਭੀਰਤਾ ਨਾਲ ਲੈਂਦੇ ਹਨ ਜਾਂ ਫਿਰ ਚਲਾਨਾਂ ਦੀ ਕਾਰਵਾਈ ਤੱਕ ਹੀ ਸੀਮਤ ਰਹਿ ਕੇ ਰਾਹਗੀਰਾਂ ਦੀ ਜ਼ਿੰਦਗੀ ਨਾਲ ਖਿਲਵਾੜ ਦਾ ਇਹ ਸਿਲਸਿਲਾ ਪਹਿਲਾਂ ਵਾਂਗ ਜਾਰੀ ਰਹਿੰਦਾ ਹੈ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
Breaking News
- ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
- ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!
- ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ
- ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ
- ‘ਆਪ’ ਨੂੰ ‘ਖਤਮ ਹੋਈ ਪਾਰਟੀ’ ਦਾ ਲੇਬਲ ਦਿੰਦਿਆਂ ਪੰਜਾਬ ਭਾਜਪਾ ਵਲੋਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ
- ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਪੁਲਿਸ ਵਲੋਂ ਜਾਂਚ ਜਾਰੀ
- ਸੁਪਰੀਮ ਕੋਰਟ ਨੇ ਨੀਟ ਪ੍ਰਦਰਸ਼ਨਕਾਰੀਆਂ ਵਿਰੁੱਧ ਸਾਰੀਆਂ ਐਫਆਈਆਰ ਕੀਤੀਆਂ ਰੱਦ, ਸੀਜੇਪੀ ਨੇ 5 ਸਤੰਬਰ ਦਾ ਪ੍ਰਸਤਾਵਿਤ ਮਾਰਚ ਕੀਤਾ ਰੱਦ ਨਵੀਂ ਦਿੱਲੀ , 1 ਸਤੰਬਰ (ਦੇਸ਼ ਪ੍ਰਦੇਸ਼ ਬਿਊਰੋ) :-: ਸੁਪਰੀਮ ਕੋਰਟ ਨੇ ਨੀਟ ਵਿਰੋਧ ਮਾਮਲੇ ਦੇ ਸੰਬੰਧ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵਿਦਿਆਰਥੀਆਂ ਵਿਰੁੱਧ ਦਰਜ ਸਾਰੇ ਕੇਸ ਰੱਦ ਮੰਨੇ ਜਾਣ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਸੀਜੇਪੀ ਨੇ 5 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਆਪਣੇ ਪ੍ਰਸਤਾਵਿਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦਾ ਹੁਕਮ ਕੇਂਦਰ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈ ਲਏ ਜਾਣਗੇ। ਇਸ ਤੋਂ ਇਲਾਵਾ, ਇਸ ਵਿਰੋਧ ਪ੍ਰਦਰਸ਼ਨ ਸੰਬੰਧੀ ਭਵਿੱਖ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਅਦਾਲਤ ਨੇ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ 2,873 ਵਿਅਕਤੀਆਂ ਵਿੱਚੋਂ ਕੁਝ ਦੇ ਵਿਰੁੱਧ ਐਫਆਈਆਰ ਦਰਜ ਕਰਨ ਦੀ ਆਗਿਆ ਦੇ ਦਿੱਤੀ ਹੈ। ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਆਗਿਆ ਦਿੱਤੀ ਗਈ ਹੈ, ਉਨ੍ਹਾਂ ਦੇ ਗੰਭੀਰ ਅਪਰਾਧਿਕ ਰਿਕਾਰਡ ਹਨ।
- ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ


