ਅਨੰਦਪੁਰ ਸਾਹਿਬ ਦੇ ਅਗਮਪੁਰ ਪੁਲ ਹੇਠਾਂ ਕਥਿਤ ਗੈਰ-ਕਾਨੂੰਨੀ ਮਾਈਨਿੰਗ ਅਤੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਦੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਮਾਮਲਾ ਸਮਾਜਸੇਵੀ ਪ੍ਰੇਮ ਦੱਤ ਸ਼ਰਮਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਦੇ ਆਧਾਰ ’ਤੇ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ।
ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਅਗਮਪੁਰ-ਅਨੰਦਪੁਰ ਸਾਹਿਬ ਪੁਲ ਦੇ ਹੇਠਾਂ ਵੱਡੇ ਪੱਧਰ ’ਤੇ ਮਾਈਨਿੰਗ ਗਤੀਵਿਧੀਆਂ ਚੱਲ ਰਹੀਆਂ ਹਨ, ਜਿਸ ਕਾਰਨ ਇਲਾਕੇ ਦੇ ਵਾਤਾਵਰਣ ਅਤੇ ਜਨਤਕ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ। ਪਟੀਸ਼ਨ ਦੇ ਨਾਲ ਪੇਸ਼ ਕੀਤੀਆਂ ਤਸਵੀਰਾਂ ਨੂੰ ਵੇਖਣ ਉਪਰੰਤ ਹਾਈਕੋਰਟ ਨੇ ਮਾਮਲੇ ਨੂੰ ਗੰਭੀਰ ਮੰਨਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਸਥਿਤੀ ਦੀ ਜਾਂਚ ਕਰਕੇ ਹਲਫਨਾਮਾ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਅਦਾਲਤ ਨੇ ਆਪਣੇ ਹੁਕਮਾਂ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਸੰਬੰਧਿਤ ਮਾਈਨਿੰਗ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਨਾ ਹੋਵੇ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਗੈਰ-ਕਾਨੂੰਨੀ ਮਾਈਨਿੰਗ ਜਾਰੀ ਰਹਿੰਦੀ ਪਾਈ ਗਈ ਤਾਂ ਸੰਬੰਧਿਤ ਅਧਿਕਾਰੀ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ। ਮਾਮਲੇ ਦੀ ਅਗਲੀ ਸੁਣਵਾਈ 8 ਜੂਨ ਨੂੰ ਹੋਵੇਗੀ।
ਇਸ ਸਬੰਧੀ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਹਾਈਕੋਰਟ ਦਾ ਇਹ ਫੈਸਲਾ ਲੋਕਾਂ ਦੀ ਆਵਾਜ਼ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸਤਲੁਜ ਅਤੇ ਸਵਾਂ ਨਦੀਆਂ ਦੇ ਕੰਢਿਆਂ ’ਤੇ ਬੇਤਹਾਸਾ ਖਣਨ ਕਾਰਨ ਇਲਾਕੇ ਦੇ ਪੁਲਾਂ, ਸੜਕਾਂ, ਖੇਤੀਬਾੜੀ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਣ ਦੇ ਖ਼ਤਰੇ ਲਗਾਤਾਰ ਵੱਧ ਰਹੇ ਹਨ।
ਗੌਰਵ ਰਾਣਾ ਨੇ ਕਿਹਾ ਕਿ ਪੰਜਾਬ ਮੋਰਚਾ ਹਮੇਸ਼ਾ ਲੋਕਾਂ ਦੇ ਹੱਕਾਂ, ਵਾਤਾਵਰਣ ਦੀ ਸੁਰੱਖਿਆ ਅਤੇ ਕਾਨੂੰਨ ਦੇ ਰਾਜ ਲਈ ਸੰਘਰਸ਼ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਇਸ ਮਾਮਲੇ ਨੂੰ ਅਦਾਲਤ ਤੱਕ ਪਹੁੰਚਾਇਆ ਹੈ, ਉਹ ਜਨਹਿੱਤ ਵਿੱਚ ਸ਼ਲਾਘਾਯੋਗ ਕੰਮ ਕਰ ਰਹੇ ਹਨ ਅਤੇ ਸਰਕਾਰ ਨੂੰ ਵੀ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪਾਰਦਰਸ਼ੀ ਕਾਰਵਾਈ ਕਰਨੀ ਚਾਹੀਦੀ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


