ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ 41 ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਵੱਲੋਂ ਮੁੱਖ ਸਕੱਤਰ ਨੂੰ ਕਾਰਨ ਦੱਸੋ ਨੋਟਿਸ’ ਜਾਰੀ ਕਰਦਿਆਂ ਪੁੱਛਿਆ ਕਿ ਉਨ੍ਹਾਂ ਖ਼ਿਲਾਫ਼ ਫੌਜਦਾਰੀ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਤੈਅ ਕੀਤੀ ਹੈ। ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਦਾਲਤ ਵਿੱਚ ਅੱਜ ਵੀ ਨਿੱਜੀ ਤੌਰ ’ਤੇ ਹਾਜ਼ਰ ਸਨ।
ਅਦਾਲਤ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ 31 ਅਗਸਤ ਦੀ ਆਖ਼ਰੀ ਤਾਰੀਖ਼ ਤੱਕ ਪਾਲਣਾ ਰਿਪੋਰਟ ਦਾਖ਼ਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਸਰਕਾਰ ਵੱਲੋਂ ਦਲੀਲ ਦਿੱਤੀ ਜਾ ਰਹੀ ਸੀ ਕਿ ਰਾਹਤ ਲਈ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਛੁੱਟੀ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਲਾਂਕਿ, ਅਦਾਲਤ ਦੇ ਧਿਆਨ ਵਿੱਚ ਆਇਆ ਕਿ ਸਿਰਫ਼ ਸਮਾਂ ਲੰਘਾਉਣ ਦੇ ਮਕਸਦ ਨਾਲ ਸੁਪਰੀਮ ਕੋਰਟ ਵਿੱਚ ਨੁਕਸਦਾਰ ਐਸਐਲਪੀ ਦਾਇਰ ਕੀਤੀ ਗਈ ਸੀ, ਤਾਂ ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਮੇ ਸਮੇਂ ਤੋਂ ਬਕਾਇਆ ਪਏ ਹੱਕਾਂ ਨੂੰ ਅਦਾ ਨਾ ਕਰਨਾ ਪਵੇ। ਮੁੱਖ ਸਕੱਤਰ ਵੱਲੋਂ ਬੀਤੇ ਦਿਨ ਦਾਇਰ ਕੀਤੇ ਗਏ ਹਲਫ਼ਨਾਮੇ ਦੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਸੁਪਰੀਮ ਕੋਰਟ ਵਿੱਚ ਦਾਇਰ ਅਰਜ਼ੀ ’ਤੇ ਵਕਾਲਤਨਾਮਾ ਤੱਕ ਦਸਤਖ਼ਤ ਨਹੀਂ ਕੀਤਾ ਗਿਆ ਸੀ ਅਤੇ ਪਟੀਸ਼ਨ ਵਿੱਚ ਕਈ ਹੋਰ ਖ਼ਾਮੀਆਂ ਵੀ ਮੌਜੂਦ ਸਨ। ਹਾਈਕੋਰਟ ਦੇ 3 ਅਗਸਤ ਦੇ ਹੁਕਮਾਂ ਦੀ ਪਾਲਣਾ ਨਾ ਹੋਣ ਕਾਰਨ ਮੁਲਾਜ਼ਮਾਂ ਵੱਲੋਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਇਹ ਮਾਮਲਾ ਮੁੜ ਅਦਾਲਤ ਵਿੱਚ ਲਿਆਂਦਾ ਗਿਆ ਸੀ। ਮੁਲਾਜ਼ਮਾਂ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਸਰਕਾਰ ਨੇ ਤੈਅ ਸਮੇਂ ਅੰਦਰ ਨਾ ਤਾਂ ਡੀਏ ਦੇ ਬਕਾਏ ਜਾਰੀ ਕੀਤੇ ਅਤੇ ਨਾ ਹੀ ਨਿਰਧਾਰਤ ਪਾਲਣਾ ਰਿਪੋਰਟ ਪੇਸ਼ ਕੀਤੀ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


