ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਅਹਿਮ ਫੈਸਲੇ ਵਿੱਚ ਮਈ 2019 ਤੋਂ ਜੇਲ੍ਹ ਵਿੱਚ ਨਜ਼ਰਬੰਦ ਤਿੰਨ ਬੰਦੀ ਸਿੰਘਾਂ—ਹਰਚਰਨ ਸਿੰਘ ਦਿੱਲੀ, ਰਵਿੰਦਰਪਾਲ ਸਿੰਘ ਮਹਿਣਾ ਅਤੇ ਜਗਦੇਵ ਸਿੰਘ ਤਲਾਣੀਆ—ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਹ ਫੈਸਲਾ ਜਸਟਿਸ ਹਰਸਿਮਰਨ ਸਿੰਘ ਸੇਠੀ ਅਤੇ ਜਸਟਿਸ ਦੀਪਕ ਮਨਚੰਦਾ ਦੇ ਡਿਵੀਜ਼ਨ ਬੈਂਚ ਵੱਲੋਂ ਸੁਣਾਇਆ ਗਿਆ ਹੈ। ਇਨ੍ਹਾਂ ਤਿੰਨਾਂ ਨੂੰ ਸਾਲ 2024 ਵਿੱਚ ਐਨਆਈਏ ਦੀ ਸਪੈਸ਼ਲ ਕੋਰਟ, ਜਿਸ ਦੀ ਪ੍ਰਧਾਨਗੀ ਜੱਜ ਮਨਜੋਤ ਕੌਰ ਕਰ ਰਹੇ ਸਨ, ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਹਾਈ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਇਨ੍ਹਾਂ ਤਿੰਨਾਂ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਹੋ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਜ਼ਮਾਨਤੀ ਮੁਚਲਕੇ ਭਰਨ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਹ ਜੇਲ੍ਹ ਤੋਂ ਬਾਹਰ ਆ ਸਕਣਗੇ। ਇਸ ਮਾਮਲੇ ਵਿੱਚ ਅਦਾਲਤ ਵਿੱਚ ਬਚਾਅ ਪੱਖ ਦੇ ਵਕੀਲਾਂ ਨੇ ਅਹਿਮ ਦਲੀਲਾਂ ਪੇਸ਼ ਕੀਤੀਆਂ। ਹਰਚਰਨ ਸਿੰਘ ਲਈ ਐਡਵੋਕੇਟ ਨਵਕਿਰਨ ਸਿੰਘ, ਰਵਿੰਦਰਪਾਲ ਸਿੰਘ ਲਈ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ ਅਤੇ ਜਗਦੇਵ ਸਿੰਘ ਲਈ ਐਡਵੋਕੇਟ ਬਲਬੀਰ ਸਿੰਘ ਸੇਵਕ ਪੇਸ਼ ਹੋਏ। ਇਸ ਪੂਰੇ ਕੇਸ ਦੀ ਪੈਰਵੀ ’ਸਿੱਖ ਲੀਗਲ ਅਸਿਸਟੈਂਸ ਬੋਰਡ’ ਵੱਲੋਂ ਕੀਤੀ ਗਈ ਸੀ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


