ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗ ਕਾਂਗ ਦੇ ਸੱਦੇ ਉੱਤੇ ਤਿੰਨ ਦਿਨਾਂ ਦੇ ਦੌਰੇ ਉੱਤੇ ਹਾਂਗ ਕਾਂਗ ਪੁੱਜੇ ਹਨ। ਹਾਂਗ ਕਾਂਗ ਪੁੱਜਣ ਉੱਤੇ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਤੇ ਹਾਰ ਪਾ ਕੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਭਰਵਾਂ ਸੁਆਗਤ ਕੀਤਾ। ਉਪਰੰਤ ਗੁਰਦੁਆਰਾ ਸਾਹਿਬ ਪੁੱਜਣ ਉੱਤੇ ਨੌਜਵਾਨਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੁਆਗਤ ਜੈਕਾਰਿਆਂ ਦੀ ਗੂੰਜ ਵਿੱਚ ਕਿਰਪਾਨਾਂ ਦੀ ਛਾਂ ਕਰਕੇ ਕੀਤਾ। ਆਪਣੇ ਤਿੰਨ ਦਿਨਾਂ ਦੇ ਦੌਰੇ ਸਮੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗ ਕਾਂਗ ਵਿਖੇ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਸੰਗਤ ਨਾਲ ਵਿਚਾਰਾਂ ਸਾਂਝੀਆਂ ਅਤੇ ਸਥਾਨਕ ਸੰਗਤ ਤੇ ਨੌਜਵਾਨਾਂ ਵਿੱਚ ਸਿੱਖੀ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਹਾਂਗ ਕਾਂਗ ਵਿਖੇ ਲਗਭਗ 125 ਸਾਲ ਪਹਿਲਾਂ ਸਿੱਖ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਸੰਨ 1901 ਵਿੱਚ ਸ੍ਰੀ ਗੁਰੂ ਸਿੰਘ ਸਭਾ ਸਥਾਪਤ ਕੀਤੀ ਜਿੱਥੇ ਅੱਜ ਸੁੰਦਰ ਗੁਰਦੁਆਰਾ ਖ਼ਾਲਸਾ ਦੀਵਾਨ ਸਿੱਖ ਟੈਂਪਲ ਸਥਿਤ ਹੈ। ਜਥੇਦਾਰ ਗੜਗੱਜ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਵੀ ਇਸ ਦੌਰੇ ਉੱਤੇ ਹਾਂਗ ਕਾਂਗ ਪੁੱਜੇ ਹਨ।
ਇਸ ਮੌਕੇ ਗੁਰਦੁਆਰਾ ਸਾਹਿਬ ਤੇ ਮੁੱਖ ਗ੍ਰੰਥੀ ਗਿਆਨੀ ਜਸਵੰਤ ਸਿੰਘ, ਪ੍ਰਧਾਨ ਨਿਰਮਲ ਸਿੰਘ ਪਟਿਆਲਾ, ਮੀਤ ਪ੍ਰਧਾਨ ਜੁਗਰਾਜ ਸਿੰਘ ਡੁੱਗਰੀ, ਮੈਂਬਰ ਮਹਿੰਦਰ ਸਿੰਘ ਪੱਕੀ, ਸਾਬਕਾ ਪ੍ਰਧਾਨ ਦਲਜੀਤ ਸਿੰਘ ਜ਼ੀਰਾ, ਸਾਬਕਾ ਬੋਰਡ ਮੈਂਬਰ ਬਲਜਿੰਦਰ ਸਿੰਘ ਦਸਮੇਸ਼ ਨਗਰ, ਸਾਬਕਾ ਬੋਰਡ ਮੈਂਬਰ ਜੁਝਾਰ ਸਿੰਘ, ਸਾਬਕਾ ਸਕੱਤਰ ਜਸਕਰਨ ਸਿੰਘ ਵਾਂਦਰ, ਸਾਬਕਾ ਸਕੱਤਰ ਬਲਜੀਤ ਸਿੰਘ, ਸੁਖਚੈਨ ਸਿੰਘ, ਗਗਨਪ੍ਰੀਤ ਸਿੰਘ, ਜੀਵਨ ਸਿੰਘ, ਤੇਜਪਾਲ ਸਿੰਘ, ਨਵਜੀਤ ਸਿੰਘ ਆਦਿ ਹਾਜ਼ਰ ਸਨ।
Breaking News
- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट


