ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਕੇਰੀਆਂ ਹਲਕੇ ਦੇ ਪਿੰਡ ਖਿਲਚੀਆਂ ਵਿਖੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ, ਖਾਸ ਕਰਕੇ ਕਾਂਗਰਸ ਅਤੇ ਸ਼ਿਰੋਮਣੀ ਅਕਾਲੀ ਦਲ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਸੀਐਮ ਮਾਨ ਨੇ ਦੋਵਾਂ ਪਾਰਟੀਆਂ ਨੂੰ ਪਰਿਵਾਰਵਾਦ ਦੀ ਰਾਜਨੀਤੀ ਕਰਨ ਵਾਲੀਆਂ ਜਮਾਤਾਂ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਨੇ ਹਮੇਸ਼ਾ ਜਨਤਾ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਸਿਰਫ ਆਪਣੇ ਪਰਿਵਾਰਾਂ ਦਾ ਭਲਾ ਸੋਚਿਆ ਹੈ।
ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਕਲੇਸ਼ ’ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ, ‘ਕਾਂਗਰਸ ਸਿਰਫ ਆਪਣੇ ਪਰਿਵਾਰ ਬਾਰੇ ਸੋਚ ਰਹੀ ਹੈ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਆਮ ਲੋਕਾਂ ਦੇ ਪਰਿਵਾਰਾਂ ਬਾਰੇ ਸੋਚ ਰਹੀ ਹੈ।’ ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸੀ ਆਗੂ ਆਪਸ ਵਿੱਚ ਹੀ ਕੁਰਸੀਆਂ ਲਈ ਲੜ ਰਹੇ ਹਨ ਅਤੇ ਉਨ੍ਹਾਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਨਾਲ ਕੋਈ ਸਰੋਕਾਰ ਨਹੀਂ ਹੈ। ਕਾਂਗਰਸ ਦੇ ਨਾਲ-ਨਾਲ ਮੁੱਖ ਮੰਤਰੀ ਨੇ ਅਕਾਲੀ ਦਲ ਨੂੰ ਵੀ ਕਰੜੇ ਹੱਥੀਂ ਲਿਆ। ਬਾਦਲ ਪਰਿਵਾਰ ’ਤੇ ਸਿੱਧਾ ਵਾਰ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਬਾਦਲਾਂ ਨੇ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਆਪਣੇ ਰਿਸ਼ਤੇਦਾਰਾਂ ਨੂੰ ਮੰਤਰੀ ਬਣਾਇਆ। ਸਰਕਾਰ ਦੇ ਸਾਰੇ ਅਹਿਮ ਅਤੇ ਉੱਚ ਅਹੁਦੇ ਸਿਰਫ ਉਨ੍ਹਾਂ ਦੇ ਆਪਣੇ ਰਿਸ਼ਤੇਦਾਰਾਂ ਨੂੰ ਹੀ ਵੰਡੇ ਗਏ, ਜਿਸ ਕਾਰਨ ਪੰਜਾਬ ਦੇ ਯੋਗ ਨੌਜਵਾਨਾਂ ਦਾ ਹੱਕ ਮਾਰਿਆ ਗਿਆ।
ਭਗਵੰਤ ਮਾਨ ਨੇ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜਿੱਥੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਅਤੇ ਅਹੁਦੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੀਆਂ ਲੁੱਟ-ਖਸੁੱਟ ਵਾਲੀਆਂ ਨੀਤੀਆਂ ਕਾਰਨ ਪੰਜਾਬ ਪਛੜ ਗਿਆ ਸੀ, ਪਰ ਹੁਣ ਸੂਬੇ ਵਿੱਚ ਇਮਾਨਦਾਰੀ ਦਾ ਦੌਰ ਚੱਲ ਰਿਹਾ ਹੈ। ਇਸ ਜਨ ਸਭਾ ਵਿੱਚ ਭਾਰੀ ਗਿਣਤੀ ਵਿੱਚ ਸਥਾਨਕ ਲੋਕ ਅਤੇ ਪਾਰਟੀ ਵਰਕਰ ਮੌਜੂਦ ਸਨ, ਜਿਨ੍ਹਾਂ ਨੇ ਮੁੱਖ ਮੰਤਰੀ ਦੇ ਬਿਆਨਾਂ ਦਾ ਤਾੜੀਆਂ ਨਾਲ ਸਵਾਗਤ ਕੀਤਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


