Close Menu
Rozana Desh PardeshRozana Desh Pardesh
    What's Hot

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026
    Facebook X (Twitter) Instagram YouTube
    Breaking News
    • ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
    • ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
    • ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
    • ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
    • ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
    • ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
    • ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
    • ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ
    Saturday, November 28
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਦਰ ਵਿੱਚ ਨਤਮਸਤਕ ਹੋ ਕੇ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਸਨਮਾਨ ਦੇਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
    Punjab

    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਦਰ ਵਿੱਚ ਨਤਮਸਤਕ ਹੋ ਕੇ ਕਾਰੀਗਰਾਂ ਅਤੇ ਸ਼ਿਲਪਕਾਰਾਂ ਨੂੰ ਸਨਮਾਨ ਦੇਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

    November 9, 20263 Mins Read
    Share Facebook Twitter Telegram Email WhatsApp

    ਕੰਵਲਜੀਤ ਸਿੰਘ ਮੱਕੜ ਤੇ ਜੇ ਐਸ ਸੰਧੂ – ਫਗਵਾੜਾ ਦੇ ਬੰਗਾ ਰੋਡ ਸਥਿਤ 116 ਸਾਲ ਪੁਰਾਣੇ ਇਤਿਹਾਸਕ ਸ਼ਿਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਅਤੇ ਵਿਸ਼ਵਕਰਮਾ ਪੂਜਾ ਮਹੋਤਸਵ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ ’ਤੇ ਮੰਦਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਦਰਬਾਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।
    ਮੰਦਰ ਪਹੁੰਚਣ ’ਤੇ ਉੱਥੇ ਮੌਜੂਦ ਸੰਗਤ ਅਤੇ ਸਥਾਨਕ ਲੋਕਾਂ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਧਾਰਮਿਕ ਮਾਹੌਲ ਦਰਮਿਆਨ ਕਾਰੀਗਰਾਂ, ਸ਼ਿਲਪਕਾਰਾਂ, ਮਜ਼ਦੂਰਾਂ ਅਤੇ ਉਦਯੋਗਿਕ ਖੇਤਰ ਨਾਲ ਜੁੜੇ ਲੋਕਾਂ ਨੇ ਆਪਣੇ ਕੰਮਕਾਜ ਵਿੱਚ ਵਰਤੇ ਜਾਣ ਵਾਲੇ ਔਜ਼ਾਰਾਂ, ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਪੂਜਾ ਕਰਕੇ ਭਗਵਾਨ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਲਿਆ।
    ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਗਤ ਨੂੰ ਦੀਵਾਲੀ, ਵਿਸ਼ਵਕਰਮਾ ਦਿਵਸ ਅਤੇ ਆਉਣ ਵਾਲੇ ਹੋਰ ਤਿਉਹਾਰਾਂ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਸਾਨੂੰ ਮਿਹਨਤ, ਹੁਨਰ, ਸਿਰਜਣਾਤਮਕਤਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਹੈ। ਦੇਸ਼ ਦੇ ਨਿਰਮਾਣ ਅਤੇ ਆਰਥਿਕ ਵਿਕਾਸ ਵਿੱਚ ਕਾਰੀਗਰਾਂ, ਮਜ਼ਦੂਰਾਂ ਅਤੇ ਸ਼ਿਲਪਕਾਰਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਦੇ ਹੁਨਰ ਅਤੇ ਮਿਹਨਤ ਦਾ ਸਨਮਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।
    ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਦੇਸ਼ ਭਰ ਵਿੱਚ ਲਗਭਗ 30 ਲੱਖ ਕਾਰੀਗਰ ਜੁੜ ਚੁੱਕੇ ਹਨ। ਇਸ ਯੋਜਨਾ ਦਾ ਮਕਸਦ ਰਵਾਇਤੀ ਕਿੱਤਿਆਂ ਨਾਲ ਜੁੜੇ ਕਾਰੀਗਰਾਂ ਨੂੰ ਸਿਖਲਾਈ, ਆਧੁਨਿਕ ਸੰਦਾਂ ਅਤੇ ਆਰਥਿਕ ਸਹਾਇਤਾ ਰਾਹੀਂ ਆਤਮਨਿਰਭਰ ਬਣਾਉਣਾ ਹੈ।
    ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਮੁੱਖ ਮੰਤਰੀ ਵਿਸ਼ਵਕਰਮਾ ਸਨਮਾਨ ਯੋਜਨਾ ਰਾਹੀਂ ਕਾਰੀਗਰਾਂ ਨੂੰ ਹੋਰ ਆਰਥਿਕ ਸਹਾਇਤਾ ਦੇਣ ਲਈ 5,000 ਰੁਪਏ ਵਾਧੂ ਜੋੜੇ ਗਏ ਹਨ, ਤਾਂ ਜੋ ਉਨ੍ਹਾਂ ਦੇ ਕੰਮ ਨੂੰ ਉਤਸ਼ਾਹ ਮਿਲੇ ਅਤੇ ਉਹ ਆਪਣੀ ਰੋਜ਼ੀ-ਰੋਟੀ ਨੂੰ ਹੋਰ ਬਿਹਤਰ ਬਣਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਕਾਰੀਗਰਾਂ ਅਤੇ ਮਿਹਨਤਕਸ਼ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।
    ਇਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿਹਤ ਸਹੂਲਤਾਂ ਸਬੰਧੀ ਇੱਕ ਹੋਰ ਅਹਿਮ ਐਲਾਨ ਕਰਦਿਆਂ ਡਾਇਲਸਿਸ ਦਾ ਇਲਾਜ ਮੁਫ਼ਤ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ।
    ਹਰਿਆਣਾ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਸੂਬੇ ਅੰਦਰ ਭਾਜਪਾ ਦੀ ਸਰਕਾਰ ਬਣੇਗੀ।
    ਸਮਾਗਮ ਦੌਰਾਨ ਮੰਦਰ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ, ਕਾਰੀਗਰ, ਉਦਯੋਗਪਤੀ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ। ਪੂਰੇ ਮੰਦਰ ਕੰਪਲੈਕਸ ਵਿੱਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਬਣਿਆ ਰਿਹਾ। ਇਹ ਸਮਾਗਮ ਭਗਵਾਨ ਵਿਸ਼ਵਕਰਮਾ ਜੀ ਪ੍ਰਤੀ ਆਸਥਾ ਪ੍ਰਗਟਾਉਣ ਦੇ ਨਾਲ-ਨਾਲ ਮਿਹਨਤਕਸ਼ ਵਰਗ ਦੇ ਸਨਮਾਨ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਨ ਦਾ ਵੀ ਮੌਕਾ ਬਣਿਆ।

    Share. Facebook Twitter Pinterest Email WhatsApp

    Related Posts

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

    November 28, 2026

    ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ

    November 28, 2026

    ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ

    November 28, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

    November 28, 2026

    ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ

    November 28, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.