ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ ਹੋਣ ਤੋਂ ਬਾਅਦ ਹੁਣ ਹਰਿਆਣਾ ਵਿੱਚ ਵੀ ਅਜਿਹੇ ਹੀ ਕਾਨੂੰਨ ਦੀ ਮੰਗ ਤੇਜ਼ ਹੋ ਗਈ ਹੈ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਪੰਜਾਬ ਦੀ ਤਰਜ਼ ’ਤੇ ਸੂਬੇ ਵਿੱਚ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਉਣ ਦੀ ਅਪੀਲ ਕੀਤੀ ਹੈ।
ਜਗਦੀਸ਼ ਸਿੰਘ ਝੀਂਡਾ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਬੇਅਦਬੀ ਵਿਰੁੱਧ ਜੋ ਨਵਾਂ ਐਕਟ ਲਾਗੂ ਹੋਇਆ ਹੈ, ਉਸ ਦਾ ਘੇਰਾ ਸਿਰਫ਼ ਪੰਜਾਬ ਦੀਆਂ ਹੱਦਾਂ ਤੱਕ ਸੀਮਤ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਹਰਿਆਣਾ ਸਰਕਾਰ ਵੀ ਪੰਜਾਬ ਵਰਗਾ ਹੀ ਸਖ਼ਤ ਕਾਨੂੰਨ ਤਿਆਰ ਕਰੇ ਤਾਂ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀਆਂ ਮੰਦਭਾਗੀਆਂ ਘਟਨਾਵਾਂ ’ਤੇ ਸਥਾਈ ਤੌਰ ’ਤੇ ਰੋਕ ਲਗਾਈ ਜਾ ਸਕੇ।
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਵਿਸ਼ਵ ਭਰ ਦੇ ਸਿੱਖਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਮੌਜੂਦਾ ਕਾਨੂੰਨੀ ਪ੍ਰਬੰਧ ਕਾਫੀ ਨਹੀਂ ਹਨ, ਇਸ ਲਈ ਇੱਕ ਵਿਸ਼ੇਸ਼ ਅਤੇ ਸਖ਼ਤ ਕਾਨੂੰਨ ਦੀ ਲੋੜ ਹੈ ਜੋ ਅਪਰਾਧੀਆਂ ਦੇ ਮਨਾਂ ਵਿੱਚ ਡਰ ਪੈਦਾ ਕਰ ਸਕੇ।
ਹੁਣ ਦੇਖਣਾ ਹੋਵੇਗਾ ਕਿ ਹਰਿਆਣਾ ਸਰਕਾਰ ਇਸ ਮੁੱਦੇ ’ਤੇ ਕੀ ਰੁਖ਼ ਅਪਣਾਉਂਦੀ ਹੈ?
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


