ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸ. ਬਰਸਟ ਨੇ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਫੂੱਲਾਂ ਦਾ ਗੁਲਦਸਤਾ ਭੇਂਟ ਕੀਤਾ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀਆਂ ਗਤੀਵਿਧੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਇਸ ਅਹਿਮ ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਬਣਾਈਆਂ ਜਾ ਰਹੀਆਂ ਰਣਨੀਤੀਆਂ ਅਤੇ ਯੋਜਨਾਵਾਂ ਸਬੰਧੀ ਵੀ ਅਹਿਮ ਚਰਚਾ ਹੋਈ। ਸ. ਹਰਚੰਦ ਸਿੰਘ ਬਰਸਟ ਨੇ ਕੌਮੀ ਕਨਵੀਨਰ ਸ੍ਰੀ ਅਰਵਿੰਦਰ ਕੇਜਰੀਵਾਲ ਨੂੰ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ ’ਤੇ ਸਰਗਰਮ ਹਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਲੋਕ ਭਲਾਈ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀ ਗਈਆਂ ਹਨ। ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨੀ ਸਮੇਤ ਹਰ ਖੇਤਰ ਵਿੱਚ ਸਰਕਾਰ ਵੱਲੋਂ ਲੋਕ-ਹਿੱਤ ਵਿੱਚ ਮਹੱਤਵਪੂਰਨ ਕਾਰਜ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਮਾਰਗਦਰਸ਼ਨ ਹਮੇਸ਼ਾ ਹੀ ਸਾਡੇ ਲਈ ਪ੍ਰੇਰਣਾ ਅਤੇ ਊਰਜਾ ਦਾ ਸਰੋਤ ਰਿਹਾ ਹੈ। ਪੰਜਾਬ ਦੀ ਲੀਡਰਸ਼ਿਪ ਅਤੇ ਪਾਰਟੀ ਵਰਕਰ ਆਗਾਮੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਸੂਬੇ ਵਿੱਚ ਹੋਰ ਵੀ ਵੱਡੀ ਇਤਿਹਾਸਕ ਜਿੱਤ ਦਰਜ ਕਰੇਗੀ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


