ਮੋਹਕਮ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਈ ਭਾਗੋ ਦੀ ਫੌਜ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਅੰਦੋਲਨ ਦੀ ਤਰਜ਼ ’ਤੇ ਨਸ਼ਿਆਂ ਦੇ ਖਿਲਾਫ ਅੰਦੋਲਨ ਸ਼ੁਰੂ ਕਰੇ ਅਤੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਕਾਰਨ ਪ੍ਰਭਾਵਤ ਲੋਕਾਂ ਵੱਲੋਂ ਨਿਰੰਤਰ ਪ੍ਰਭਾਵਸ਼ਾਲੀ ਮੁਹਿੰਮ ਚਲਾਉਣ ਨਾਲ ਹੀ ਇਹ ਬੁਰਾਈ ਹਮੇਸ਼ਾ ਵਾਸਤੇ ਖ਼ਤਮ ਹੋ ਸਕਦੀ ਹੈ। ਬਠਿੰਡਾ ਦੇ ਐਮ ਪੀ ਜਿਹਨਾਂ ਨੇ ਅਟਾਰੀ ਅਤੇ ਰਾਜਾਸਾਂਸੀ ਵਿਖੇ ਔਰਤਾਂ ਦੇ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਮੈਂ ਤੁਹਾਨੂੰ ਇਹ ਅਪੀਲ ਕਰਦੀ ਹਾਂ ਕਿ ਤੁਸੀਂ ਜੱਥੇ ਬਣਾ ਕੇ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਲਈ ਇਹ ਮੁਹਿੰਮ ਸ਼ੁਰੂ ਕਰੋ ਤਾਂ ਜੋ ਮੌਤ ਦੇ ਇਹਨਾਂ ਫਰਿਸ਼ਤਿਆਂ ਨੂੰ ਪਤਾ ਲੱਗ ਸਕੇ ਕਿ ਤੁਸੀਂ ਇਹਨਾਂ ਦਾ ਟਾਕਰਾ ਕਰਨ ਦੇ ਪੂਰੀ ਤਰ੍ਹਾਂ ਸਮਰਥ ਹੋ। ਤੁਸੀਂ ਆਪਣੇ ਪਿੰਡਾਂ ਵਿਚ ਠੀਕਰੀ ਪਹਿਰੇ ਸ਼ੁਰੂ ਕਰੋ ਤਾਂ ਜੋ ਇਹਨਾਂ ਨਸ਼ਾ ਤਸਕਰਾਂ ਦਾ ਟਾਕਰਾ ਕੀਤਾ ਜਾ ਸਕੇ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਔਰਤਾਂ ਖੁਦ ਨਸ਼ਿਆਂ ਦੇ ਖਿਲਾਫ ਇਸ ਮੁਹਿੰਮ ਦੀ ਅਗਵਾਈ ਕਰਨ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਤੁਹਾਨੂੰ ਫੇਲ੍ਹ ਕੀਤਾ ਹੈ। ਉਹਨਾਂ ਕਿਹਾ ਕਿ ਬਜਾਏ ਇਸ ਬੁਰਾਈ ਦੇ ਖਿਲਾਫ ਆਪਣੀ ਗਰੰਟੀ ਪੂਰੀ ਕਰਨ ਦੇ ਉਹਨਾਂ ਨੇ ਨਸ਼ਿਆਂ ਦਾ ਹੋਰ ਪਸਾਰ ਕੀਤਾ ਹੈ। ਉਹਨਾਂ ਨੇ ਆਪ ਸਰਕਾਰ ’ਤੇ ਔਰਤਾਂ ਨੂੰ 60-60 ਹਜ਼ਾਰ ਰੁਪਏ ਦੇਣ ਦੀ ਥਾਂ ਸਿਰਫ 3-3 ਹਜ਼ਾਰ ਰੁਪਏ ਦੇ ਕੇ ਉਹਨਾਂ ਨੂੰ ਖਰੀਦਣ ਦੇ ਯਤਨ ਕਰਨ ਦੇ ਦੋਸ਼ ਲਗਾਏ। ਉਹਨਾਂ ਪੁੱਛਿਆ ਕਿ ਕੀ ਇਹ ਔਰਤਾਂ ਦਾ ਸਤਿਕਾਰ ਹੈ ਜਾਂ ਉਹਨਾਂ ਦਾ ਅਪਮਾਨ ਹੈ ?
ਉਹਨਾਂ ਕਿਹਾ ਕਿ ਜੇਕਰ ਕਿਸੇ ਨੇ ਔਰਤਾਂ ਦਾ ਸਤਿਕਾਰ ਕੀਤਾ ਤਾਂ ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਜਿਹਨਾਂ ਨੇ ਲੜਕੀਆਂ ਵਾਸਤੇ ਸ਼ਗਨ ਸਕੀਮ ਸ਼ੁਰੂ ਕੀਤੀ ਤੇ ਲੜਕੀਆਂ ਨੂੰ ਸਾਈਕਲਾਂ ਵੰਡੀਆਂ ਤੇ ਆਟਾ ਦਾਲ ਸਕੀਮ ਸ਼ੁਰੂ ਕੀਤੀ। ਉਹਨਾਂ ਕਿਹਾ ਕਿ ਇਹ ਸਭ ਕੁਝ ਉਹਨਾਂ ਨੇ ਉਦੋਂ ਸ਼ੁਰੂ ਕੀਤਾ ਜਦੋਂ ਇਸਦੀ ਕੋਈ ਗਰੰਟੀ ਨਹੀਂ ਦਿੱਤੀ ਸੀ।
ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਹੇਠ ਇਕ ਮਹਿਲਾ ਡੀ ਜੀ ਪੀ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਗਠਿਤ ਕੀਤੀ ਜਾਵੇਗੀ ਜੋ ਮਾਈ ਭਾਗੋ ਦੀ ਫੌਜ ਵੱਲੋਂ ਇਕੱਤਰ ਕੀਤੇ ਡਾਟੇ ਦੀ ਘੋਖ ਕਰਦਿਆਂ ਉਸ ਮੁਤਾਬਕ ਕਾਰਵਾਈ ਕਰੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਨਸ਼ਾ ਤਸਕਰਾਂ ਨੂੰ ਸਜ਼ਾ ਮਿਲੇ। ਉਹਨਾਂ ਨੇ ਇਹ ਵੀ ਦੱਸਿਆ ਕਿ ਨਸ਼ੇੜੀਆਂ ਦੇ ਮੁੜ ਵਸੇਬੇ ਵਾਸਤੇ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਹੁਨਰ ਸਿੱਖਲਾਈ ਦੇ ਕੇ ਕਰਜ਼ੇ ਦੇ ਕੇ ਨਵੀਂ ਸ਼ੁਰੂਆਤ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਨਵਾਂ ਕਾਨੂੰਨ ਬਣਾ ਕੇ ਸਾਰੇ ਨਸ਼ਾ ਤਸਕਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲਣੀ ਤੇ ਉਹਨਾਂ ਦੀ ਜਾਇਦਾਦ ਜ਼ਬਤ ਕਰ ਕੇ ਪੀੜਤਾਂ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ, ਗੁਰਿੰਦਰਪਾਲ ਰਣੀਕੇ, ਕੰਵਲਜੀਤ ਕੌਰ ਰਣੀਕੇ ਤੇ ਹਰਸਿਮਰਤ ਕੌਰ ਰਣੀਕੇ ਅਟਾਰੀ ਵਿਚ ਅਤੇ ਵੀਰ ਸਿੰਘ ਲੋਪੋਕੇ, ਬਲਵਿੰਦਰ ਕੌਰ ਤੇ ਰਾਣਾ ਰਣਬੀਰ ਸਿੰਘ ਲੋਪੋਕੇ ਰਾਜਾਸਾਂਸੀ ਵਿਚ ਸਰਦਾਰਨੀ ਬਾਦਲ ਦੇ ਨਾਲ ਸਨ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


