ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਦਿਨ ਦਿਹਾੜੇ ਹੋਏ ਕਤਲ ਕੇਸ ਦੀ ਜਾਂਚ ਸੀ ਬੀ ਆਈ ਨੂੰ ਸੌਂਪੀ ਜਾਵੇ ਅਤੇ ਉਹਨਾਂ ਨੇ ਪੰਜਾਬ ਵਿਚ ਸਿਆਸਤਦਾਨ-ਪੁਲਿਸ ਨਸ਼ਾ ਤਸਕਰੀ ਗੰਢਤੁੱਪ ਦੀ ਵਿਆਪਕ ਜਾਂਚ ਦੀ ਵੀ ਮੰਗ ਕੀਤੀ।
ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਦੱਸਿਆ ਕਿ ਕਿਵੇਂ ਨਸ਼ਾ ਵਿਰੋਧੀ ਕਾਰਕੁੰਨ ਦੇ ਪਿਤਾ ਭੀਮ ਸਿੰਘ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਜਿਸ ’ਤੇ ਕੋਈ ਕਾਰਵਾਈ ਨਹੀਂ ਹੋ ਰਹੀ ਤੇ ਉਹਨਾਂ ਮੰਗ ਕੀਤੀ ਕਿ ਪੀੜਤ ਦੇ ਪਿਤਾ ਦੇ ਬਿਆਨ ਦੇ ਆਧਾਰ ’ਤੇ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਜਾਣ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਭੀਮ ਸਿੰਘ ਨੇ ਆਪਣੇ ਬਿਆਨ ਵਿਚ ਜ਼ੋਰ ਦੇ ਕੇ ਕਿਹਾ ਹੈ ਕਿ ਉਹਨਾਂ ਦਾ ਪੁੱਤਰ ਪਰਵਿੰਦਰ ਸਿੰਘ ਝੋਟਾ ਪੰਜਾਬ ਵਿਚ ਸਿਆਸਤਦਾਨ-ਪੁਲਿਸ ਗੰਢਤੁੱਪ ਦੇ ਨਤੀਜੇ ਵਜੋਂ ਨਸ਼ਾ ਤਸਕਰੀ ਦਾ ਸ਼ਿਕਾਰ ਹੋਇਆ ਹੈ ਤੇ ਇਸ ਗੰਢਤੁੱਪ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ ਜੀ ਪੀ ਗੌਰਵ ਯਾਦਵ ਸਮੇਤ ਸਿਖ਼ਰਲੇ ਪੱਧਰ ਤੋਂ ਪੁਸ਼ਤਪਨਾਹੀ ਹਾਸਲ ਹੈ। ਐਮ ਪੀ ਨੇ ਕਿਹਾ ਕਿ ਭੀਮ ਸਿੰਘ ਨੇ ਇਹ ਵੀ ਦੱਸਿਆ ਹੈ ਕਿ ਆਪਣੇ ਸਾਰੇ ਜੀਵਨ ਵਿਚ ਉਹਨਾਂ ਦੇ ਪੁੱਤਰ ਨੇ ਕਿਵੇਂ ਹਮੇਸ਼ਾ ਮਾਨਸਾ ਦੇ ਮੈਡੀਕਲ ਸਟੋਰਾਂ ਤੋਂ ਹੁੰਦੀ ਨਸ਼ਾ ਤਸਕਰੀ ਨੂੰ ਬੇਨਕਾਬ ਕੀਤਾ ਤੇ ਕਿਵੇਂ ਉਸਨੂੰ ਗ੍ਰਿਫਤਾਰ ਕੀਤਾ ਗਿਆ ਤੇ ਝੂਠੇ ਕੇਸ ਪਾ ਕੇ ਜੇਲ੍ਹ ਵਿਚ ਡੱਕਿਆ ਗਿਆ।ਭੀਮ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸੂਬੇ ਦੇ ਡੀ ਜੀ ਪੀ ਅਤੇ ਮਾਨਸਾ ਦੇ ਐਸ ਐਸ ਪੀ ਬਾਰੇ ਵੀ ਦੱਸਿਆ ਕਿ ਇਹ ਝੂਠੇ ਕੇਸ ਬਣਾਉਣ ਵਿਚ ਕਿਵੇਂ ਉਹ ਸ਼ਾਮਲ ਸਨ।
ਬਠਿੰਡਾ ਦੇ ਐਮ ਪੀ ਨੇ ਗ੍ਰਹਿ ਮੰਤਰੀ ਨੂੰ ਇਹ ਵੀ ਦੱਸਿਆ ਕਿ ਇਸ ਕਤਲ ਕਾਰਨ ਨਾ ਸਿਰਫ ਸਭਿਅਕ ਸਮਾਜ ਨੂੰ ਸੱਟ ਵੱਜੀ ਹੈ ਬਲਕਿ ਇਹ ਕਤਲ ਇਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ।
ਉਹਨਾਂ ਕਿਹਾ ਕਿ ਜਾਂਚ ਵਿਚ ਇਹ ਮਾਮਲਾ ਵੀ ਸ਼ਾਮਲ ਹੋਣਾ ਚਾਹੀਦਾ ਹੈ ਕਿ ਸੁਨਾਮ ਦੇ ਮੋਹਣਜੀਤ ਸਿੰਘ ਸ਼ੇਰੋਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਚਿੱਟੇ ਦੀ ਵਿਕਰੀ ਦੇ ਖਿਲਾਫ ਲੋਕਤੰਤਰੀ ਰੋਸ ਵਿਖਾਵੇ ਲਈ ਉਸ ’ਤੇ ਤਸ਼ੱਦਦ ਕਿਉਂ ਢਾਹਿਆ ਗਿਆ ਤੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਚਿੱਟੇ ਦੀ ਵਿਕਰੀ ’ਤੇ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਤੂਰ ਵਣਜਾਰਾ ਨੂੰ ਖੁਦਕੁਸ਼ੀ ਵਾਸਤੇ ਕਿਉਂ ਮਜਬੂਰ ਕੀਤਾ ਗਿਆ। ਉਹਨਾਂ ਕਿਹਾ ਕਿ ਅਜਿਹੇ ਅਨੇਕਾਂ ਮਾਮਲੇ ਹਨ ਜਦੋਂ ਪੰਜਾਬ ਵਿਚ ਨਸ਼ਾ ਤਸਕਰੀ ਦੇ ਖਿਲਾਫ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਆਵਾਜ਼ ਚੁੱਪ ਕਰਵਾਉਣ ਵਾਸਤੇ ਕਾਰਵਾਈ ਕੀਤੀ ਗਈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ ਵਿਚ ਨਸ਼ਾ ਤਸਕਰੀ ਦੀ ਵਿਆਪਕ ਜਾਂਚ ਹੀ ਮੌਤ ਦੇ ਮਸੀਹਾ ਨੂੰ ਬੇਨਕਾਬ ਕਰ ਸਕਦੀ ਹੈ ਅਤੇ ਇਸ ਬੁਰਾਈ ਤੋਂ ਲੋਕਾਂ ਨੂੰ ਰਾਹਤ ਦੇ ਸਕਦੀ ਹੈ ਜਿਸਨੇ ਸਾਰੀ ਪੀੜੀ ਹੀ ਖਤਮ ਕਰ ਦਿੱਤੀ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


