ਸ਼੍ਰੋਮਣੀ ਅਕਾਲੀ ਦਲ ਦੇ ਰੌਸ਼ਨ ਦਿਮਾਗ, ਪੰਥ ਦੀ ਸਿਰਮੌਰ ਸਖਸ਼ੀਅਤ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਦੀ ਚੌਥੀ ਬਰਸੀ ਗੁਰਦੁਆਰਾ ਹਜੂਰ ਸਾਹਿਬ ਨੇੜੇ ਧਰਮਕੋਟ ਵਿਖੇ ਸ਼ਰਧਾ ਪੂਰਵਕ ਅਤੇ ਸੰਗਤਾਂ ਦੇ ਵੱਡੇ ਇਕੱਠ ’ਚ ਮਨਾਈ ਗਈ ਹਰ ਪਿੰਡ ’ਚੋਂ ਲੋਕ ਵਹੀਰਾਂ ਘੱਤ ਕੇ ਸ਼ਰਧਾਂਜਲੀ ਸਮਾਗਮ ’ਚ ਪਹੁੰਚੇ। ਅੱਜ ਦੇ ਇਕੱਠ ਨੇ ਜਿੱਥੇ ਬਰਜਿੰਦਰ ਸਿੰਘ ਬਰਾੜ ਹਲਕਾ ਇੰਚਾਰਜ ਦਾ ਹੌਸਲਾ ਵਧਾਇਆ ਉਥੇ ਆਪਣੇ ਮਹਿਬੂਬ ਨੇਤਾ ਨੂੰ ਯਾਦ ਵੀ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਜਥੇ ਵੱਲੋਂ ਕੀਰਤਨ ਕੀਤਾ ਗਿਆ।
ਜਥੇਦਾਰ ਤੋਤਾ ਸਿੰਘ ਨਮਿੱਤ ਅਰਦਾਸ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਪ੍ਰੇਮ ਸਿੰਘ ਜੀ ਨੇ ਕੀਤੀ।।ਸਮਾਗਮ ’ਚ ਬਾਬਾ ਮੰਗਾ ਸਿੰਘ ਜੀ ਹਜੂਰ ਸਾਹਿਬ ਵਾਲਿਆਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਰਜਿੰਦਰ ਸਿੰਘ ਬਰਾੜ ਹਲਕਾ ਇੰਚਾਰਜ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਨੇ ਸ਼ਰਧਾਂਜਲੀ ਸਮਾਗਮ ਦੀ ਮੰਚ ਦਾ ਸੰਚਾਲਨ ਕੀਤਾ।
ਸ਼ਰਧਾਂਜਲੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਨੇ ਜਥੇਦਾਰ ਤੋਤਾ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਉਹਨਾਂ ਦੀਆਂ ਕੌਮ ਪ੍ਰਤੀ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਇੱਕ ਧਾਰਮਿਕ ਸੋਚ ਵਾਲੇ ਰਾਜਨੀਤਿਕ ਆਗੂ ਅਤੇ ਲੋਕ ਸੇਵਾ ਨੂੰ ਸਮਰਪਿਤ ਸ਼ਖਸੀਅਤ ਸਨ। ਉਹਨਾਂ ਕਿਹਾ ਕਿ ਅੱਜ ਉਹਨਾਂ ਦਾ ਪਰਿਵਾਰ ਵੀ ਉਹਨਾਂ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰਨ ਦੇ ਨਾਲ ਨਾਲ ਹਲਕਾ ਧਰਮਕੋਟ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਿਹਾ ਹੈ।
ਇਸ ਮੌਕੇ ਉਹਨਾਂ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਕਾਨੂੰਨ ਬਾਰੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਉਹਨਾਂ ਕਿਹਾ ਕਿ ਇਹ ਕਾਨੂੰਨ ਧਾਰਮਿਕ ਮਰਿਆਦਾਵਾਂ ਨੂੰ ਧਿਆਨ ਵਿੱਚ ਰੱਖ ਕੇ ਨਹੀਂ ਬਣਾਇਆ ਗਿਆ। ਉਹਨਾਂ ਦੋਸ਼ ਲਾਇਆ ਕਿ ਜਿਨ੍ਹਾਂ ਲੋਕਾਂ ਨੂੰ ਧਾਰਮਿਕ ਮਰਿਆਦਾਵਾਂ ਬਾਰੇ ਪੂਰੀ ਜਾਣਕਾਰੀ ਨਹੀਂ ਉਹ ਕਾਨੂੰਨ ਬਣਾਉਣ ਵਿੱਚ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਉਹ ਅੱਜ ਤੱਕ ਇਸ ਮਾਮਲੇ ’ਤੇ ਚੁੱਪ ਰਹੇ ਪਰ ਹੁਣ ਸੰਗਤਾਂ ਸਾਹਮਣੇ ਆਪਣੀ ਗੱਲ ਰੱਖਣਾ ਜ਼ਰੂਰੀ ਸਮਝਿਆ ਹੈ।
ਉਹਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੀ ਵਿਰਾਸਤ ਅੱਜ ਬਰਜਿੰਦਰ ਸਿੰਘ ਬਰਾੜ ਨੇ ਸੰਭਾਲ ਲਈ ਹੈ। ਬਰਜਿੰਦਰ ਸਿੰਘ ਬਰਾੜ ਜਥੇਦਾਰ ਤੋਤਾ ਸਿੰਘ ਦੇ ਸਿਧਾਂਤਾਂ ਤੇ ਪਹਿਰਾ ਦੇਣ ਵਾਲੇ ਸਮਰੱਥ ਆਗੂ ਹਨ।
ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਜਥੇਦਾਰ ਤੋਤਾ ਸਿੰਘ ਸਪੁੱਤਰ ਬਰਜਿੰਦਰ ਸਿੰਘ ਬਰਾੜ ਨੇ ਆਈਆਂ ਹੋਈਆਂ ਸ਼ਖਸੀਅਤਾਂ ਦਾ ਮਾਤਾ ਮੁਖਤਿਆਰ ਕੌਰ, ਬਲਵਿੰਦਰ ਸਿੰਘ ਬਰਾੜ, ਜਸਵਿੰਦਰ ਸਿੰਘ ਬਰਾੜ ਕਨੇਡਾ ਅਤੇ ਭੈਣ ਡਾ.ਪਰਮਜੀਤ ਕੌਰ ਢਿੱਲੋਂ ਵੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਨਿਤਨੇਮੀ ਅਤੇ ਸ੍ਰੀ ਦਰਬਾਰ ਸਾਹਿਬ ਹਰ ਸੰਗਰਾਂਦ ਤੇ ਨਤਮਸਤਕ ਹੋਣ ਵਾਲੇ ਆਗੂ ਸਨ ਜਿਨਾਂ ਦਾ ਗੁਰੂ ਘਰ ਦੇ ਨਾਲ ਅਥਾਹ ਪਿਆਰ ਸੀ।
ਬਰਾੜ ਨੇ ਸ਼ਰਧਾਂਜਲੀ ਸਮਾਗਮ ਦੌਰਾਨ ਭਾਵੁਕ ਹੁੰਦਿਆਂ ਕਿਹਾ ਕਿ ਉਹਨਾਂ ਦੇ ਪਿਤਾ ਨੇ ਪੂਰੀ ਜ਼ਿੰਦਗੀ ਲੋਕਾਂ ਦੀ ਸੇਵਾ ਅਤੇ ਪਾਰਟੀ ਪ੍ਰਤੀ ਵਫਾਦਾਰੀ ਨੂੰ ਸਭ ਤੋਂ ਉੱਪਰ ਰੱਖਿਆ। ਉਹਨਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਨੇ ਹਮੇਸ਼ਾ ਲੋਕਾਂ ਦੇ ਦੁੱਖ ਸੁੱਖ ਵਿੱਚ ਖੜ੍ਹ ਕੇ ਸੇਵਾ ਕੀਤੀ ਅਤੇ ਸਾਦਗੀ ਭਰਿਆ ਜੀਵਨ ਜੀਆ। ਇਸ ਮੌਕੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਐਮ.ਐਲ.ਏ ਸ਼ਾਹਕੋਟ, ਪਰਗਟ ਸਿੰਘ ਐਮ.ਐਲ.ਏ ਜਲੰਧਰ ਕੈਂਟ, ਡਾ. ਕੁਲਵੰਤ ਸਿੰਘ ਧਾਲੀਵਾਲ ਸਮਾਜ ਸੇਵੀ,ਗੁਰਜੰਟ ਸਿੰਘ ਭੁੱਟੋ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ,ਰਾਜਵਿੰਦਰ ਸਿੰਘ ਧਰਮਕੋਟ ਅੱਜ,ਖਣਮੁੱਖ ਭਾਰਤੀ ਪੱਤੋ, ਸੰਜੀਤ ਸਨੀ ਗਿੱਲ ਇੰਚਾਰਜ ਹਲਕਾ ਮੋਗਾ, ਤੀਰਥ ਸਿੰਘ ਮਾਹਲਾ ਹਲਕਾ ਇੰਚਾਰਜ ਬਾਘਾ ਪੁਰਾਣਾ,ਬਲਦੇਵ ਸਿੰਘ ਮਾਣੂੰਕੇ,ਰਜਿੰਦਰ ਸਿੰਘ ਡੱਲਾ ਸੀਨੀਅਰ ਅਕਾਲੀ ਆਗੂ,ਭਾਈ ਦਰਸ਼ਨ ਸਿੰਘ ਘੋਲੀਆ ਆਗੂ ਹੋਂਦ ਚਿੱਲੜ ਇਨਸਾਫ ਕਮੇਟੀ,ਗੁਰਮੇਲ ਸਿੰਘ ਸਿੱਧੂ ਸਰਕਲ ਪ੍ਰਧਾਨ,ਨੰਬਰਦਾਰ ਬਲਜੀਤ ਸਿੰਘ ਕੰਗ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਔਲਖ ਸਾਬਕਾ ਸਰਪੰਚ ਪੰਡੋਰੀ,ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ ਸਕੱਤਰ ਕਿਸਾਨ ਸੈੱਲ ਪੰਜਾਬ, ਪਰਮਜੀਤ ਸਿੰਘ ਧਰਮ ਸਿੰਘ ਵਾਲਾ ਕੌਮੀ ਆਗੂ ਫੈਡਰੇਸ਼ਨ ਗਰੇਵਾਲ, ਜੋਗਿੰਦਰ ਸਿੰਘ ਸੰਧੂ ਮੁੰਡੀ ਜਮਾਲ,ਸਾਬਕਾ ਚੇਅਰਮੈਨ ਮਹਿੰਦਰ ਸਿੰਘ ਫਤਿਹਗੜ੍ਹ ਪੰਜਤੂਰ, ਸਰਕਲ ਪ੍ਰਧਾਨ ਪਰਮਜੀਤ ਸਿੰਘ ਵਿਰਕ ਜਲਾਲਾਬਾਦ,ਮਨਫੂਲ ਸਿੰਘ ਲਾਡੀ ਮਸਤੇਵਾਲਾ ਸਰਕਲ ਪ੍ਰਧਾਨ, ਗੁਰਮੇਲ ਸਿੰਘ ਸੰਧੂ ਨੰਬਰਦਾਰ ਉਮਰੀਆਣਾ,ਅਵਤਾਰ ਸਿੰਘ ਸਾਬਕਾ ਸਰਪੰਚ ਸ਼ਾਹਵਾਲਾ,,ਦਿਲਬਾਗ ਸਿੰਘ ਹੈਪੀ ਭੁੱਲਰ ਪ੍ਰਧਾਨ ਯੂਥ ਅਕਾਲੀ ਦਲ ਆਦਿ ਹਾਜ਼ਰ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


