Close Menu
Rozana Desh PardeshRozana Desh Pardesh
    What's Hot

    ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

    November 27, 2026

    ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

    November 27, 2026

    ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

    November 27, 2026
    Facebook X (Twitter) Instagram YouTube
    Breaking News
    • ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
    • ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
    • ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
    • ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
    • ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
    • ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
    • ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
    • ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ
    Friday, November 27
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਹਵਾਰਾ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਨਾਲ ਵਿਧਾਨ ਸਭਾ ਚੋਣਾਂ ’ਤੇ ਪੈ ਸਕਦਾ ਹੈ ਵੱਡਾ ਅਸਰ-ਆਈਬੀ
    Punjab

    ਹਵਾਰਾ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਨਾਲ ਵਿਧਾਨ ਸਭਾ ਚੋਣਾਂ ’ਤੇ ਪੈ ਸਕਦਾ ਹੈ ਵੱਡਾ ਅਸਰ-ਆਈਬੀ

    November 3, 20263 Mins Read
    Share Facebook Twitter Telegram Email WhatsApp

    ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੀ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲੀ ਦੀ ਉਮੀਦ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। ਇੰਟੈਲੀਜੈਂਸ ਬਿਊਰੋ (ਆਈਬੀ) ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਆਪਣੀ ਰਿਪੋਰਟ ਵਿੱਚ ਕਿਹਾ ਕਿ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਨਾਲ ਸੂਬੇ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਵੱਡਾ ਅਸਰ ਪੈ ਸਕਦਾ ਹੈ। ਏਜੰਸੀ ਨੇ ਉਸ ਨੂੰ ਹਾਈ ਰਿਸਕ ਕੈਦੀ ਦੀ ਸ਼੍ਰੇਣੀ ਵਿੱਚ ਰੱਖਦਿਆਂ ਪੰਜਾਬ ਤਬਦੀਲ ਨਾ ਕਰਨ ਦੀ ਸਿਫ਼ਾਰਸ਼ ਕੀਤੀ ਹੈ।
    ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪੀ.ਬੀ. ਵਰਾਲੇ ਦੀ ਬੈਂਚ ਨੇ 92 ਦੀ ਰਿਪੋਰਟ ਨੂੰ ਬੇਹੱਦ ਗੰਭੀਰ ਕਰਾਰ ਦਿੱਤਾ। ਹਵਾਰਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐੱਸ. ਮੁਰਲੀਧਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਜੇਕਰ ਆਉਣ ਵਾਲੀਆਂ ਚੋਣਾਂ ਇਸ ਮਾਮਲੇ ਵਿੱਚ ਚਿੰਤਾ ਦਾ ਵਿਸ਼ਾ ਹਨ ਤਾਂ ਇਸ ’ਤੇ ਤਿੰਨ ਮਹੀਨਿਆਂ ਬਾਅਦ ਸੁਣਵਾਈ ਕੀਤੀ ਜਾ ਸਕਦੀ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਫਰਵਰੀ 2027 ਵਿੱਚ ਤੈਅ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਅਗਲੇ ਸਾਲ ਦੇ ਸ਼ੁਰੂ ਵਿੱਚ ਚੋਣਾਂ ਹੋਣੀਆਂ ਹਨ।
    ਦਰਅਸਲ, ਹਵਾਰਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਉਸ ਦੀ ਮੁੱਖ ਦਲੀਲ ਹੈ ਕਿ ਉਹ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਬਜ਼ੁਰਗ ਮਾਂ ਦੀ ਸਿਹਤ ਠੀਕ ਨਹੀਂ ਹੈ। ਉਹ ਆਪਣੀ ਮਾਂ ਨੂੰ ਮਿਲਣ ਅਤੇ ਆਪਣੇ ਗ੍ਰਹਿ ਸੂਬੇ ਵਿੱਚ ਜੇਲ੍ਹ ਕੱਟਣ ਦੀ ਇੱਛਾ ਰੱਖਦਾ ਹੈ।
    ਦਿੱਲੀ ਸਰਕਾਰ ਵੱਲੋਂ ਪੇਸ਼ ਹੋਈ ਵਧੀਕ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਨੇ ਹਵਾਰਾ ਦੀ ਪੰਜਾਬ ਤਬਦੀਲੀ ਦਾ ਵਿਰੋਧ ਕਰਦਿਆਂ ਕਿਹਾ ਕਿ ਉਸ ਦੇ ਜੇਲ੍ਹ ਵਿੱਚੋਂ ਫਰਾਰ ਹੋਣ ਦਾ ਪਿਛਲਾ ਰਿਕਾਰਡ ਰਿਹਾ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰਾਲੇ ਦੀ ਹਾਈ ਰਿਸਕ ਕੈਦੀਆਂ ਸਬੰਧੀ ਐਡਵਾਈਜ਼ਰੀ ਅਤੇ ਪੰਜਾਬ ਸਰਕਾਰ ਵੱਲੋਂ ਅਦਾਲਤ ਵਿੱਚ ਦਾਇਰ ਹਲਫ਼ਨਾਮੇ ਦਾ ਹਵਾਲਾ ਦਿੱਤਾ। ਪੰਜਾਬ ਸਰਕਾਰ ਨੇ ਵੀ ਖਦਸ਼ਾ ਪ੍ਰਗਟਾਇਆ ਸੀ ਕਿ ਉਸ ਨੂੰ ਸੂਬੇ ਦੀ ਜੇਲ੍ਹ ਵਿੱਚ ਭੇਜਣ ਨਾਲ ਕਾਨੂੰਨ ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ।
    ਜ਼ਿਕਰਯੋਗ ਹੈ ਕਿ 22 ਜਨਵਰੀ 2004 ਨੂੰ ਹਵਾਰਾ ਅਤੇ ਉਸ ਦੇ ਸਾਥੀ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਕਰੀਬ 100 ਫੁੱਟ ਲੰਬੀ ਸੁਰੰਗ ਪੁੱਟ ਕੇ ਫਰਾਰ ਹੋ ਗਏ ਸਨ। 31 ਅਗਸਤ 1995 ਨੂੰ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਵਾਰਾ ਨੂੰ ਮਾਰਚ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਅਕਤੂਬਰ 2010 ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਮਰ ਕੈਦ ਵਿੱਚ ਬਦਲ ਦਿੱਤਾ ਸੀ।

    Share. Facebook Twitter Pinterest Email WhatsApp

    Related Posts

    ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

    November 27, 2026

    ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ

    November 27, 2026

    ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ

    November 27, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

    November 27, 2026

    ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

    November 27, 2026

    ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

    November 27, 2026

    ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ

    November 27, 2026

    ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ

    November 27, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ

    November 27, 2026

    ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

    November 27, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.