ਪੰਜਾਬ ਦੀਆਂ ਜੇਲ੍ਹਾਂ ਦੇ ਸੁਰੱਖਿਆ ਪ੍ਰਬੰਧਾਂ ਅਤੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਇੱਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਸੀ.ਆਈ.ਏ. (391) ਸਟਾਫ਼ ਅਤੇ ਸਥਾਨਕ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜੇਲ੍ਹ ਅਧਿਕਾਰੀ ’ਤੇ ਜੇਲ੍ਹ ਦੇ ਅੰਦਰ ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਨਸ਼ੀਲੇ ਪਦਾਰਥਾਂ (ਚਿੱਟਾ/ਆਈਸ) ਦੀ ਸਪਲਾਈ ਤੇ ਵਿਕਰੀ ਵਿੱਚ ਕੈਦੀਆਂ ਦੀ ਮਦਦ ਕਰਨ ਦੇ ਬੇਹੱਦ ਗੰਭੀਰ ਦੋਸ਼ ਲੱਗੇ ਹਨ।
ਇਸ ਵੱਡੇ ਮਾਮਲੇ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਜੇਲ੍ਹ ਵਿੱਚ ਬੰਦ ਹਾਈ-ਰਿਸਕ ਕੈਦੀ (ਗੈਂਗਸਟਰ) ਮਨਪ੍ਰੀਤ ਸਿੰਘ ਉਰਫ਼ ਮੰਨਾ (ਵਾਸੀ ਤਲਵੰਡੀ ਸਾਬੋ, ਬਠਿੰਡਾ) ਵੱਲੋਂ ਜੇਲ੍ਹ ਦੇ ਅੰਦਰੋਂ ਇੱਕ ਸਨਸਨੀਖੇਜ਼ ਵੀਡੀਓ ਰਿਕਾਰਡ ਕਰਕੇ ਵਾਇਰਲ ਕਰ ਦਿੱਤੀ ਗਈ। ਇਸ ਵੀਡੀਓ ਵਿੱਚ ਕੈਦੀ ਨੇ ਹੱਥ ਵਿੱਚ ਇੱਕ ਪੈਕੇਟ ਦਿਖਾਉਂਦਿਆਂ ਦਾਅਵਾ ਕੀਤਾ ਸੀ ਕਿ ਇਹ ’ਆਈਸ’ (ਮੈਥਾਮਫੇਟਾਮਾਈਨ) ਨਾਮਕ ਘਾਤਕ ਸਿੰਥੈਟਿਕ ਨਸ਼ਾ ਹੈ। ਕੈਦੀ ਨੇ ਦੋਸ਼ ਲਗਾਇਆ ਕਿ ਉਸ ਨੂੰ ਜੇਲ੍ਹ ਦੇ ਅੰਦਰ ਜ਼ਬਰਦਸਤੀ ਨਸ਼ਾ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਸੀ ਅਤੇ ਮਨ੍ਹਾਂ ਕਰਨ ’ਤੇ ਉਸ ਨਾਲ ਬੁਰਾ ਸਲੂਕ ਕੀਤਾ ਜਾਂਦਾ ਸੀ। ਇਸ ਤੋਂ ਇਲਾਵਾ, ਉਸ ਨੇ ਜੇਲ੍ਹ ਦੇ ਨਿਯਮਾਂ ਦੀਆਂ ਧੱਜੀਆਂ ਉਡਾਏ ਜਾਣ ਦਾ ਦਾਅਵਾ ਕਰਦਿਆਂ ਕਿਹਾ ਕਿ ਰਾਤ ਦੇ ਸਮੇਂ ਇੱਕ ਮੁੰਡਾ ਅਤੇ ਕੁੜੀ ਗ਼ਲਤ ਕੰਮ ਕਰਕੇ ਚੱਕੀ (ਬੈਰਕ) ਤੱਕ ਚਲੇ ਗਏ ਸਨ।
ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਸੀ। 14 ਜੂਨ ਨੂੰ ਹੁਸ਼ਿਆਰਪੁਰ ਸਿਟੀ ਪੁਲਿਸ ਸਟੇਸ਼ਨ ਵਿਖੇ ’ਦੀ ਪੰਜਾਬ ਪ੍ਰਿਜ਼ਨਜ਼ ਐਂਡ ਕਰੈਕਸ਼ਨਲ ਸਰਵਿਸਿਜ਼ ਐਕਟ’, ਐਨ.ਡੀ.ਪੀ.ਐਸ. ਐਕਟ ਅਤੇ ਤਤਕਾਲੀਨ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਸੰਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਨੰਬਰ 151 ਦਰਜ ਕੀਤੀ ਗਈ ਸੀ। ਮਾਮਲੇ ਦੀ ਉੱਚ ਪੱਧਰੀ ਜਾਂਚ ਦੌਰਾਨ ਜਦੋਂ ਕੈਦੀ ਮੰਨਾ ਦੇ ਦੋਸ਼ਾਂ ਦੀ ਪੁਸ਼ਟੀ ਹੋਈ, ਤਾਂ ਇਸ ਕਾਲੇ ਕਾਰੋਬਾਰ ਵਿੱਚ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਦੀ ਮਿਲੀਭੁਗਤ ਦਾ ਸੱਚ ਸਾਹਮਣੇ ਆਇਆ। ਪੁਲਿਸ ਨੇ ਫਿਲਹਾਲ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਸਬੂਤਾਂ ਦਾ ਪੂਰਾ ਖ਼ੁਲਾਸਾ ਨਹੀਂ ਕੀਤਾ ਹੈ, ਪਰ ਇਹ ਸਪੱਸ਼ਟ ਹੈ ਕਿ ਜੇਲ੍ਹ ਅਧਿਕਾਰੀ ਦੀ ਗ੍ਰਿਫ਼ਤਾਰੀ ਇਸੇ ਵੱਡੇ ਰੈਕੇਟ ਦਾ ਪਰਦਾਫਾਸ਼ ਹੋਣ ਕਾਰਨ ਹੋਈ
Breaking News
- ਸੀਐਮ ਭਗਵੰਤ ਮਾਨ ਨੇ ਇੱਕ ਸਮਾਗਮ ਦੌਰਾਨ ਸੂਬੇ ਦੇ 2,800 ਡਿਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ
- ਯੂਪੀ ਤੋਂ ਵਾਪਿਸ ਪਰਤ ਰਹੇ ਸ੍ਰੀ ਮਾਛੀਵਾੜਾ ਸਾਹਿਬ ਦੇ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ’ਚ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ
- ਕਿਸਾਨ ਮਜ਼ਦੂਰ ਮੋਰਚਾ ਦੀ ਲੁਧਿਆਣਾ ਵਿੱਚ ਅਹਿਮ ਮੀਟਿੰਗ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ 17 ਜੁਲਾਈ ਨੂੰ ਪੀਐਮ ਦੇ ਪੰਜਾਬ ਦੌਰੇ ਮੌਕੇ ਕੇਂਦਰ ਸਰਕਾਰ ਦੇ ਜ਼ਿਲ੍ਹਾ ਪੱਧਰ ’ਤੇ ਫੂਕੇ ਜਾਣਗੇ ਪੁਤਲੇ
- ਜਲਾਲਾਬਾਦ ਵਿੱਚ ਸਰਹੱਦੀ ਖੇਤ ’ਚੋਂ ਮਿਲੀ ਬੰਬ ਵਰਗੀ ਸ਼ੱਕੀ ਵਸਤੂ ਵਾਹੀ ਕਰਦੇ ਸਮੇਂ ਮਿਲੀ ਵਸਤੂ, ਬੰਬ ਸਕੁਐਡ ਪਹੁੰਚਿਆ
- ਪੀਆਰਟੀਸੀ ਕੰਟਰੈਕਟ ਵਰਕਰਾਂ ਦੀ ਹੜਤਾਲ ਕਾਰਨ ਪੰਜਾਬ ਭਰ ’ਚ ਬੱਸਾਂ ਦਾ ਚੱਕਾ ਜਾਮ- ਬੱਸ ਸੇਵਾ ਬੁਰੀ ਤਰਾਂ ਪ੍ਰਭਾਵਿਤ
- ਬੇਅਦਬੀ ਮਾਮਲੇ ’ਚ ਐਸਆਈਟੀ ਨੇ ਸੁਖਬੀਰ ਬਾਦਲ ਨੂੰ ਸੰਮਨ ਭੇਜਿਆ ਸੋਮਵਾਰ ਨੂੰ ਹੋਵੇਗੀ ਪੁੱਛਗਿੱਛ
- ਮਨਰੇਗਾ ਕਰਮਚਾਰੀਆਂ ’ਤੇ ਪੁਲਿਸ ਜਬਰ ਖ਼ਿਲਾਫ਼ ਬਲਾਚੌਰ ’ਚ ਉੱਠੀ ਆਵਾਜ਼
- ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼ : ਕੁਲਜੀਤ ਸਿੰਘ ਬੇਦੀ


