ਕੇਂਦਰ ਸਰਕਾਰ ਵੱਲੋਂ ਇਸ ਵਾਰ ਹਾੜੀ ਦੀਆਂ ਫਸਲਾਂ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਵਿਚ ਕਣਕ ਦੇ ਭਾਅ ਨੂੰ 25 ਰੁਪਏ (25 ਪੈਸੇ ਕਿੱਲੋ,,ਪ੍ਰਤੀ ਕੁਇੰਟਲ ਜੋ ਕਿ ਇੱਕ ਪ੍ਰਤੀਸ਼ਤ ਤੋਂ ਵੀ ਘੱਟ ਹੈ)ਦੇ ਕੀਤੇ ਵਾਧੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਕੋਝਾ ਮਜ਼ਾਕ ਦੱਸਿਆ ਉਨ੍ਹਾਂ ਕਿਹਾ ਕਿ ਇਹ ਨਾ ਮਾਤਰ ਕੀਤਾ ਵਾਧਾ ਭਾਰਤ ਦੇ ਕਿਸਾਨਾਂ ਨੂੰ ਖੇਤੀ ਚੋਂ ਬਾਹਰ ਕਰਨ ਅਤੇ ਭਾਰਤ ਅਮਰੀਕਾ ਵਪਾਰ ਸਮਝੌਤਾ ਲਾਗੂ ਕਰਕੇ ਅਮਰੀਕਾ ਦਾ ਅਨਾਜ ਭਾਰਤ ਦੀਆਂ ਮੰਡੀਆਂ ਵਿੱਚ ਵੇਚਣ ਦੀ ਖੁੱਲ ਦੇਣ ਦੀ ਨੀਤੀ ਹੈ ਜਿਸ ਨਾਲ ਭਾਰਤੀ ਮੀਡੀਆ ਤੇ ਕਬਜ਼ਾ ਕਰ ਕੇ ਮੰਡੀਆਂ ਦਾ ਖਾਤਮਾ ਹੋ ਜਾਵੇਗਾ। ਉਨ੍ਹਾ ਕਿਹਾ ਕਿ ਖੇਤੀ ਲਈ ਖਾਦਾਂ ਤੇ ਹੋਰ ਵਸਤਾਂ ਅਤੇ ਘਰੇਲੂ ਵਸਤਾਂ ਦੀਆਂ ਕੀਮਤਾਂ ਵਿੱਚ ਅਥਾਹ ਵਾਧਾ ਹੋ ਚੁੱਕਿਆ ਹੈ ਜੋ (ਮਹਿੰਗਾਈ ਦਰ ਲੱਗ ਭੱਗ 8% ਵਾਧਾ ਨੋਟ ਹੋ ਚੁੱਕਾ ਹੈ)ਜਿਸ ਕਾਰਨ ਕਿਸਾਨ ਮਜ਼ਦੂਰ ਤੇ ਹੋਰ ਗਰੀਬ ਲੋਕ ਆਰਥਿਕ ਤੰਗੀਆਂ ਨਾਲ ਜੂਝ ਰਹੇ ਹਨ ਤੇ ਕਰਜੇ ਵਿੱਚ ਜਕੜੇ ਪਏ ਹਨ।
ਉਨ੍ਹਾਂ ਕਿਹਾ ਕਿ ਕਣਕ ਦੇ ਭਾਅ ਵਿੱਚ ਇਸ ਨਾ ਮਾਤਰ ਕੀਤੇ ਵਾਧੇ ਨਾਲ ਕਿਸਾਨਾਂ ਸਿਰ ਕਰਜੇ ਦੀ ਪੰਡ ਹੋਰ ਭਾਰੀ ਹੋ ਜਾਵੇਗੀ। ਉਹਨਾਂ ਨੇ ਕੇਂਦਰ ਦੇ ਮੰਤਰੀਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਕੀਤੇ ਪੰਜਾਬ ਦੇ ਦੌਰੇ ਦੌਰਾਨ ਪੰਜਾਬ ਅਤੇ ਕਿਸਾਨਾਂ ਲਈ ਕੋਈ ਆਰਥਿਕ ਪੈਕਜ ਨਾ ਦਿੱਤੇ ਜਾਣ ਦੀ ਵੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਦੋਹਾਂ ਮੰਤਰੀਆਂ ਨੇ ਪੰਜਾਬ ਦੇ ਕਿਸੇ ਵੀ ਬੁਨਿਆਦੀ ਮੁਦਿਆਂ ਨੂੰ ਛੋਹਿਆ ਤੱਕ ਨਹੀਂ।ਕਿਸਾਨ ਆਗੂਆਂ ਨੇ ਮੰਗ ਕੀਤੀ ਤੇ ਕਣਕ ਦੇ ਭਾਅ ਵਿੱਚ ਡਾਕਟਰ ਸਵਾਮੀ ਨਾਥਨ ਕਮਿਸ਼ਨ ਦੀਆਂ ਸਿਫਾਰਸ਼ ਮੁਤਾਬਿਕ 32 +50% ਮੁਨਾਫੇ ਦੇ ਹਿਸਾਬ ਨਾਲ ਕੀਮਤ ਮਿਥ ਕੇ ਸਰਕਾਰੀ ਖਰੀਦ ਦੀ ਗਰੰਟੀ ਕੀਤੀ ਜਾਵੇ ਅਤੇ ਗਰੀਬ ਲੋਕਾਂ ਲਈ ਮੁਫਤ ਜਾਂ ਸਸਤਾ ਅਨਾਜ ਦੇਣ ਲਈ ਜਨਤਕ ਵੰਡ ਪ੍ਰਣਾਲੀ ਨੂੰ ਮਜਬੂਤ ਕਰਦਿਆਂ ਇਹ ਸਕੀਮ ਅਧੀਨ ਕਣਕ ਦੇ ਵਿਸ਼ੇਸ਼ ਭੰਡਾਰ ਕੀਤਾ ਜਾਵੇ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


