ਅੱਜ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਜਿਲਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾ ਦੀ ਪ੍ਰਧਾਨਗੀ ਹੇਠ ਕਮਿਉਨਿਟੀ ਸੈਂਟਰ ਦੇਹ ਕਲਾ ਵਿਚ ਹੋਈ ਜਿਸ ਵਿਚ ਪੰਜਾਬ ਦੇ ਸੂਬਾ ਪ੍ਰਧਾਨ ਦਲਵੀਰ ਸਿੰਘ ਸਿੱਧੂਪੁਰ ਤੇ ਮੇਹਰ ਸਿੰਘ ਥੇੜੀ ਸਾਮਿਲ ਹੋਏ।
ਮੀਟਿੰਗ ਵਿਚ ਕਿਹਾ ਗਿਆ ਕਿ ਜੋ 1 ਸਤੰਬਰ ਤੋਂ ਚੰਡੀਗੜ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਲਾਇਆ ਜਾ ਰਿਹਾ ਉਸ ਵਿਚ ਸਿੱਧੂਪੁਰ ਜਥੇਬੰਦੀ ਵਲੋਂ ਸਮਰਥਨ ਕੀਤਾ ਗਿਆ ਹੈ ਅਤੇ ਸਾਰੇ ਪੰਜਾਬ ਵਿਚੋਂ ਸਿਧੂਪੁਰ ਜੱਥੇਬੰਦੀ ਦੇ ਕਿਸਾਨ ਵੱਧ ਤੋਂ ਵੱਧ ਟਰੈਕਟਰ ਟਰਾਲੀਆ ਤੇ ਦੂਜੇ ਵਾਹਨਾਂ ਰਾਹੀਂ ਚੰਡੀਗੜ ਧਰਨੇ ਵਿਚ ਸਾਮਿਲ ਹੋਣਗੇ। ਮੋਹਾਲੀ ਜਿਲੇ ਵਿਚੋਂ ਡੇਰਾ ਬਸੀ ਬਲਾਕ ਤੇ ਖਰੜ ਬਲਾਕ ਤੋਂ ਵੀ ਕਿਸਾਨ ਵੱਧ ਤੋਂ ਵੱਧ ਟਰਾਲੀਆ ਲੈ ਕੇ ਜਾਣਗੇ।
ਥੇੜੀ ਨੇ ਦੱਸਿਆ ਕਿ ਕਿਸਾਨਾਂ ਦੀ ਮੰਗ ਹੈ ਕਿ ਪਾਣੀਆਂ ਬਾਰੇ ਪਿਛਲੇ ਸਾਰੇ ਸਮਝੌਤੇ ਪੰਜਾਬ ਅਸੈਂਮਲੀ ਦਾ ਸੈਸਨ ਬੁਲਾ ਕੇ ਰੱਦ ਕੀਤੇ ਜਾਣ। ਬੀ ਬੀ ਐਮ ਬੀ ਵਿਚ ਪੰਜਾਬ ਦੀ ਹਿੱਸੇਦਾਰੀ ਬਹਾਲ ਕੀਤੀ ਜਾਵੇ। ਡਾ. ਸਵਾਮੀਨਾਥਨ ਦੀ ਰਿਪੋਰਟ ਕਮਿਸ਼ਨ ਦੀਆਂ ਸਿਫਾਰਸਾਂ ਅਨੁਸਾਰ ਸਾਰੀਆਂ ਫਸਲਾਂ ਦੀ ਕਾਨੂੰਨੀ ਖਰੀਦ ਗਰੰਟੀ ਲਾਗੂ ਕੀਤੀ ਜਾਵੇ ਤੇ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਲਈ ਸਾਰੀਆਂ ਫਸਲਾਂ ਦੀ ਖਰੀਦ ਕੀਤੀ ਜਾਵੇ। ਕਿਸਾਨ ਮਜਦੂਰਾਂ ਨੂੰ 58 ਸਾਲ ਤੋਂ ਬਾਅਦ 10 ਹਜ਼ਾਰ ਰੁਪਏ ਬੁਢਾਪਾ ਪੈਨਸ਼ਨ ਦਿੱਤੀ ਜਾਵੇ। ਲੈਂਡ ਪੂ??ਗ ਸਕੀਮ ਨੂੰ ਪੱਕੇ ਤੌਰ ਤੇ ਖਤਮ ਕੀਤਾ ਜਾਵੇ।
ਇਸ ਮੌਕੇ ਬਹਾਦਰ ਸਿੰਘ, ਜਸਵੰਤ ਸਿੰਘ, ਕੁਲਦੀਪ ਸਿੰਘ, ਜਰਨੈਨ ਸਿੰਘ, ਜਾਗਰ ਸਿੰਘ, ਤੇਜਿੰਦਰ ਸਿੰਘ, ਹਰਚੰਦ ਸਿੰਘ, ਭਜਨ ਸਿੰਘ, ਤੇਜੀ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਅਜੈਬ ਸਿੰਘ, ਭੁਪਿੰਦਰ ਸਿੰਘ, ਹਰਬਚਨ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ਸੁਰਿੰਦਰ ਪਾਲ ਸਿੰਘ, ਬਲਜੀਤ ਸਿੰਘ ਅਤੇ ਹੋਰ ਕਈ ਕਿਸਾਨ ਆਗੂ ਮੌਜੂਦ ਸਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


