ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਹੋਣਹਾਰ ਵਿਦਿਆਰਥਣ ਹਰਲੀਨ ਸ਼ਰਮਾ ਵਾਸੀ ਪਿੰਡ ਚੈਨਾ ( ਜੈਤੋ) ਨੇ 650 ਵਿੱਚੋਂ 646 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਹਰਲੀਨ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਜ਼ਿਲ੍ਹਾ ਫ਼ਰੀਦਕੋਟ, ਜੈਤੋ ਸ਼ਹਿਰ ਅਤੇ ਸਕੂਲ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਨਿਵੇਕਲੀ ਪਹਿਲ ਕਰਦਿਆਂ ਹਰਲੀਨ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਸਨਮਾਨਿਤ ਕੀਤਾ ਅਤੇ ਉਸ ਨੂੰ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਉੱਤਮ ਦਰਜੇ ਦਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ ਅਤੇ ਹੋਣਹਾਰ ਬੱਚਿਆਂ ਨੂੰ ਹਰ ਸੰਭਵ ਮੌਕਾ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਵਿਦਿਆਰਥਣ ਹਰਲੀਨ ਸ਼ਰਮਾ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਲਗਾਤਾਰ ਮਿਹਨਤ ਅਤੇ ਲਗਨ ਨਾਲ ਪੰਜਾਬ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕਰ ਰਹੇ ਹਨ ਜੋ ਕਿ ਮਾਣ ਵਾਲੀ ਗੱਲ ਹੈ। ਇਸ ਮੌਕੇ ਹਰਲੀਨ ਸ਼ਰਮਾ ਦੀ ਮਾਤਾ ਰੇਣੂ ਬਾਲਾ ਤੇ ਪਿਤਾ ਜਸਵਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਲੀਨ ਸ਼ਰਮਾ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਜ਼ਿਲ੍ਹਾ ਫ਼ਰੀਦਕੋਟ ਲਈ ਮਾਣ ਵਾਲਾ ਪਲ ਹੈ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਦੀ ਮਿਹਨਤ ਅਤੇ ਰਹਿਨੁਮਾਈ ਸਦਕਾ ਹੀ ਵਿਦਿਆਰਥੀ ਅਜਿਹੀਆਂ ਉੱਚਾਈਆਂ ਹਾਸਲ ਕਰਦੇ ਹਨ। ਉਨ੍ਹਾਂ ਹਰਲੀਨ ਸ਼ਰਮਾ ਨਾਲ ਫੋਨ ਤੇ ਗੱਲ ਕਰਕੇ ਉਸਨੂੰ ਤੇ ਉਸਦੇ ਮਾਤਾ ਪਿਤਾ ਨੂੰ ਵੀ ਵਧਾਈ ਦਿੱਤੀ।
ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ, ਸਕੱਤਰ ਸਕੂਲ ਸਿੱਖਿਆ ਪੰਜਾਬ ਸੋਨਾਲੀ ਗਿਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਜਨਾ ਕੌਂਸਲ ਅਤੇ ਪ੍ਰਿੰਸੀਪਲ ਕੁਸਮ ਕਾਲੜਾ ਵੱਲੋਂ ਵੀ ਹਰਲੀਨ ਸ਼ਰਮਾ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਅਤੇ ਉਸਦੇ ਰੋਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


