ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਵਿਖੇ ’ਸੇਵਾ ਕੇਂਦਰ ਮੁਲਾਜਮ ਵੈਲਫੇਅਰ ਅਸੋਸੀਏਸ਼ਨ ਪਟਿਆਲਾ’ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੀਤੇ ਕਈ ਦਿਨਾਂ ਤੋਂ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਵਿੱਚ ਅੱਜ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਸ਼ਾਮਲ ਹੋਏ। ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਇਸ ਸੰਘਰਸ਼ ਨੂੰ ਆਪਣਾ ਪੂਰਨ ਸਮਰਥਨ ਦਿੱਤਾ।
ਇਸ ਦੌਰਾਨ ਅਸੋਸੀਏਸ਼ਨ ਦੇ ਮੁਲਾਜ਼ਮਾਂ ਅਤੇ ਵਰਕਰਾਂ ਨੇ ਦੱਸਿਆ ਕਿ ਉਹ ਪਿਛਲੇ 10-10 ਸਾਲਾਂ ਤੋਂ ਲਗਾਤਾਰ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ, ਪਰ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਵੀ ਉਨ੍ਹਾਂ ਨੂੰ ਮਹਿਜ਼ 10 ਹਜ਼ਾਰ ਰੁਪਏ ਮਾਸਿਕ ਤਨਖਾਹ ਦਿੱਤੀ ਜਾ ਰਹੀ ਹੈ। ਨਾ ਤਾਂ ਉਨ੍ਹਾਂ ਦੀ ਤਨਖਾਹ ਵਿੱਚ ਕੋਈ ਵਾਧਾ ਕੀਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਜੇਕਰ ਉਹ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਹਟਾਉਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ,ਉਨ੍ਹਾਂ ਕਿਹਾ ਕਿ ’ਆਪ’ ਨੇ ਸੱਤਾ ’ਚ ਆਉਣ ਲਈ ਪੰਜਾਬ ਦੇ ਲੋਕਾਂ ਤੇ ਨੌਜਵਾਨਾਂ ਨੂੰ ਜੋ ਵੱਡੇ-ਵੱਡੇ ਸੁਪਨੇ ਦਿਖਾਏ ਗਏ ਸਨ, ਅੱਜ ਉਨ੍ਹਾਂ ਦੀ ਹਕੀਕਤ ਸਿਰਫ਼ ਲਾਰਿਆਂ ਤੱਕ ਸੀਮਤ ਹੋ ਕੇ ਰਹਿ ਗਈ ਹੈ।ਉਨ੍ਹਾਂ ਯਾਦ ਦਿਵਾਇਆ ਕਿ ਅਜੇ ਹਾਲ ਹੀ ਵਿੱਚ 1 ਮਈ 2026 ਨੂੰ ’ਮਜ਼ਦੂਰ ਦਿਵਸ’ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਵੱਡੇ ਦਾਅਵੇ ਕੀਤੇ ਸਨ ਕਿ ਪੰਜਾਬ ਵਿੱਚ ਕੋਈ ਵੀ ਮੁਲਾਜ਼ਮ ਕੱਚਾ ਨਹੀਂ ਰਹੇਗਾ, ਵਿਚੋਲੇ (ਠੇਕੇਦਾਰ) ਖ਼ਤਮ ਕੀਤੇ ਜਾਣਗੇ ਅਤੇ ਤਨਖਾਹਾਂ ਵਿੱਚ ਵਾਧਾ ਹੋਵੇਗਾ। ਪਰ ਅੱਜ ਹਾਲਾਤ ਸਭ ਦੇ ਸਾਹਮਣੇ ਹਨ ਕਿ ਕਿਵੇਂ ਪੰਜਾਬ ਦਾ ਪੜ੍ਹਿਆ-ਲਿਖਿਆ ਨੌਜਵਾਨ ਅਤੇ ਵਰਕਰ ਸੜਕਾਂ ’ਤੇ ਰੁਲਣ ਲਈ ਮਜਬੂਰ ਹੈ ਕੀ ਭਗਵੰਤ ਮਾਨ ਪੰਜਾਬ ਵਿੱਚ ਅਜਿਹਾ ’ਬਦਲਾਅ’ ਚਾਹੁੰਦੇ ਸਨ?
ਜੈ ਇੰਦਰ ਕੌਰ ਨੇ ਅੱਗੇ ਕਿਹਾ ਕਿ ਇਨ੍ਹਾਂ ਵਰਕਰਾਂ ਕੋਲ ਨਾ ਤਾਂ ਕੋਈ ਸਿਹਤ ਬੀਮਾ ਹੈ ਅਤੇ ਨਾ ਹੀ ਸਰਕਾਰ ਵੱਲੋਂ ਕੋਈ ਹੋਰ ਸਹੂਲਤ ਦਿੱਤੀ ਜਾ ਰਹੀ ਹੈ। 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਚ ਕੋਈ ਪਰਿਵਾਰ ਆਪਣਾ ਗੁਜ਼ਾਰਾ ਕਿਵੇਂ ਚਲਾ ਸਕਦਾ ਹੈ, ਇਹ ਸੋਚਣ ਵਾਲੀ ਗੱਲ ਹੈ।
ਉਨ੍ਹਾਂ ਮੰਗ ਕੀਤੀ ਕਿ ਸੇਵਾ ਕੇਂਦਰਾਂ ਵਿੱਚੋਂ ਠੇਕੇਦਾਰੀ ਸਿਸਟਮ ਨੂੰ ਤੁਰੰਤ ਖ਼ਤਮ ਕੀਤਾ ਜਾਵੇ ਅਤੇ ਇਨ੍ਹਾਂ ਮੁਲਾਜ਼ਮਾਂ ਨੂੰ ਸਿੱਧਾ ਸਰਕਾਰੀ ਮਹਿਕਮੇ ਦੇ ਅਧੀਨ ਲਿਆ ਕੇ ਰੈਗੂਲਰ (ਪੱਕਾ) ਕੀਤਾ ਜਾਵੇ। ਅਜਿਹਾ ਕਰਨ ਨਾਲ ਸਰਕਾਰ ਦਾ ਆਪਣਾ ਮਾਲੀਆ ਵੀ ਸਿੱਧਾ ਸਰਕਾਰੀ ਖਾਤੇ ਵਿੱਚ ਆਵੇਗਾ, ਨਾ ਕਿ ਪ੍ਰਾਈਵੇਟ ਕੰਪਨੀਆਂ ਦੀਆਂ ਜੇਬਾਂ ਵਿੱਚ ਜਾਵੇਗਾ। ਅੰਤ ਵਿੱਚ ਜੈ ਇੰਦਰ ਕੌਰ ਨੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਗੰਭੀਰ ਮਸਲੇ ਨੂੰ ਕੇਂਦਰ ਸਰਕਾਰ ਦੇ ਕੋਲ ਵੀ ਉਠਾਉਣਗੇ ਅਤੇ ਇਸ ਬੇਇਨਸਾਫ਼ੀ ਖ਼ਿਲਾਫ਼ ਲੜਾਈ ਲੜ ਕੇ ਜਲਦ ਤੋਂ ਜਲਦ ਕੋਈ ਠੋਸ ਹੱਲ ਕਢਵਾਉਣਗੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


