ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਡਿਵੀਜ਼ਨ ਨੰਬਰ-8, ਲੁਧਿਆਣਾ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ, ਲੁਧਿਆਣਾ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਬੁਲਾਰੇ ਅਨੁਸਾਰ ਸ਼ਿਕਾਇਤਕਰਤਾ ਦੀ ਕਰੀਬ 22 ਸਾਲਾ ਧੀ, ਜਿਸ ਨੇ ਸਰਕਾਰੀ ਆਈਟੀਆਈ ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਪਾਸ ਕੀਤਾ ਸੀ, ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ ਸੀ, ਪਰ ਸ਼ਾਮ ਤੱਕ ਘਰ ਵਾਪਸ ਨਹੀਂ ਆਈ। ਪਰਿਵਾਰ ਵੱਲੋਂ ਆਪਣੇ ਪੱਧਰ ‘ਤੇ ਭਾਲ ਕਰਨ ਦੇ ਬਾਵਜੂਦ ਜਦੋਂ ਉਸਦਾ ਕੋਈ ਪਤਾ ਨਾ ਲੱਗਾ ਤਾਂ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਡਿਵੀਜ਼ਨ ਨੰਬਰ-8 ਲੁਧਿਆਣਾ ਵਿਖੇ ਆਪਣੀ ਧੀ ਦੇ ਗੁੰਮ ਹੋਣ ਸਬੰਧੀ ਰਿਪੋਰਟ ਦਰਜ ਕਰਵਾਈ।
ਦੋਸ਼ ਹੈ ਕਿ ਡਿਊਟੀ ਅਫ਼ਸਰ ਏ.ਐਸ.ਆਈ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਥਾਣੇ ਬੁਲਾ ਕੇ ਉਸਦੀ ਦਰਖ਼ਾਸਤ ‘ਤੇ ਕਾਰਵਾਈ ਕਰਨ ਦੇ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਮੌਕੇ ‘ਤੇ ਹੀ 6,000 ਰੁਪਏ ਲੈ ਲਏ।
ਵਿਜੀਲੈਂਸ ਬਿਊਰੋ ਅਨੁਸਾਰ ਬਾਅਦ ਵਿੱਚ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ‘ਤੇ ਪੁਲਿਸ ਥਾਣਾ ਡਿਵੀਜ਼ਨ ਨੰਬਰ-8 ਵਿੱਚ ਐਫਆਈਆਰ ਦਰਜ ਕੀਤੀ ਗਈ। ਇਸ ਤੋਂ ਬਾਅਦ ਮੁਲਜ਼ਮ ਏ.ਐਸ.ਆਈ. ਨੇ ਐਫਆਈਆਰ ਦੀ ਕਾਪੀ ਦੇਣ ਅਤੇ ਅਗਲੀ ਕਾਰਵਾਈ ਕਰਨ ਲਈ ਬਾਕੀ ਰਹਿੰਦੇ 14,000 ਰੁਪਏ ਦੀ ਮੰਗ ਕੀਤੀ।
ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਸ਼ੀ ਏ.ਐਸ.ਆਈ. ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਇਸ ਮਾਮਲੇ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


