ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ ਕਥਿਤ 18 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਥਾਣਾ ਭੈਣੀ ਮੀਆਂ ਖਾਂ ਦੇ ਐਸਐਚਓ ਨੂੰ ਮੰਗ ਪੱਤਰ ਸੌਂਪ ਕੇ ਮੁਲਜ਼ਮ ਖ਼?ਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
ਬੀ ਕੇ ਯੂ ਯੂਨੀਅਨ ਉਗਰਾਹਾਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਨੇ ਦੱਸਿਆ ਕਿ ਬੀਕੇਯੂ ਉਗਰਾਹਾਂ ਦੇ ਬਲਾਕ ਕਲਾਨੌਰ ਦੇ ਪ੍ਰਧਾਨ ਗੁਰਮੁਖ ਸਿੰਘ ਖਹਿਰਾ ਦੇ ਪੁੱਤਰ ਅਤੇ ਨੂੰਹ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ ’ਤੇ ਏਜੰਟ ਮੰਗਲ ਸਿੰਘ ਨੇ 18 ਲੱਖ ਰੁਪਏ ਲੈ ਲਏ। ਦੋਸ਼ ਹੈ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਜਾਅਲੀ ਵੀਜ਼ਾ ਅਤੇ ਜਾਅਲੀ ਹਵਾਈ ਟਿਕਟਾਂ ਦਿੱਤੀਆਂ ਗਈਆਂ। ਜਦੋਂ ਪੈਸੇ ਵਾਪਸ ਮੰਗੇ ਗਏ ਤਾਂ ਕਥਿਤ ਤੌਰ ’ਤੇ ਨਾ ਤਾਂ ਰਕਮ ਵਾਪਸ ਕੀਤੀ ਗਈ ਅਤੇ ਨਾ ਹੀ ਕੋਈ ਸੰਤੋਸ਼ਜਨਕ ਜਵਾਬ ਦਿੱਤਾ ਗਿਆ।
ਯੂਨੀਅਨ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਐਸਐਸਪੀ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ਤੋਂ ਬਾਅਦ ਜਾਂਚ ਉਪਰੰਤ 1 ਜੁਲਾਈ ਨੂੰ ਐਫਆਈਆਰ ਨੰਬਰ 76 ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ 4 ਤਰੀਕ ਨੂੰ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਸੀ, ਪਰ ਅਜੇ ਤੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ।
ਬੀਕੇਯੂ ਉਗਰਾਹਾਂ ਦੇ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਥਿਤ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਹੋਈ ਤਾਂ ਯੂਨੀਅਨ ਪਹਿਲਾਂ ਐਸਐਸਪੀ ਨਾਲ ਮੁਲਾਕਾਤ ਕਰੇਗੀ ਅਤੇ ਉਸ ਤੋਂ ਬਾਅਦ ਥਾਣਾ ਭੈਣੀ ਮੀਆਂ ਖਾਨ ਦੇ ਬਾਹਰ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


