ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਆਸ ਜਤਾਈ ਕਿ 1857 ਦੇ ਪਹਿਲੇ ਆਜ਼ਾਦੀ ਸੰਘਰਸ਼ ਦੀ ਯਾਦ ਵਿੱਚ ਅੰਬਾਲਾ ਛਾਵਣੀ ਵਿੱਚ ਤਿਆਰ ਹੋ ਰਿਹਾ ਵਿਸ਼ਾਲ ਸ਼ਹੀਦ ਸਮਾਰਕ ਦਾ ਉਦਘਾਟਨ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਜਲਦੀ ਕੀਤਾ ਜਾਵੇਗਾ। ਇਸ ਸਮਾਰਕ ਦੇ ਖੁੱਲ੍ਹਣ ਤੋਂ ਬਾਅਦ ਦੇਸ਼ ਭਰ ਤੋਂ ਲੋਕ ਇੱਥੇ ਆ ਕੇ ਉਹਨਾਂ ਅਣਸੁਣੇ ਵੀਰਾਂ ਦੀਆਂ ਕਹਾਣੀਆਂ ਜਾਣ ਸਕਣਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰ ਸਕਣਗੇ।
ਸ੍ਰੀ ਵਿਜ ਅੱਜ ਅੰਬਾਲਾ ਛਾਵਣੀ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਲੋਕਪ੍ਰਿਯ ਪ੍ਰੋਗਰਾਮ ‘ਮਨ ਕੀ ਬਾਤ’ ਸੁਣਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਅੱਜ ਦੇ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ 1857 ਦੇ ਪਹਿਲੇ ਆਜ਼ਾਦੀ ਸੰਘਰਸ਼ ਦਾ ਜ਼ਿਕਰ ਕੀਤਾ, ਜੋ ਬਹੁਤ ਮਹੱਤਵਪੂਰਨ ਹੈ। ਇਸ ਇਤਿਹਾਸਕ ਸੰਘਰਸ਼ ਦੀ ਯਾਦ ਵਿੱਚ ਅੰਬਾਲਾ ਛਾਵਣੀ ਵਿੱਚ ਲਗਭਗ 700 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਭਵਿਆ ਸ਼ਹੀਦ ਸਮਾਰਕ ਬਣਾਇਆ ਗਿਆ ਹੈ। ਇਸ ਵਿੱਚ 10 ਮਈ 1857 ਤੋਂ ਸ਼ੁਰੂ ਹੋਏ ਆਜ਼ਾਦੀ ਸੰਘਰਸ਼ ਅਤੇ ਦੇਸ਼ ਭਰ ਵਿੱਚ ਹੋਈਆਂ ਲੜਾਈਆਂ ਨੂੰ ਜੀਵੰਤ ਢੰਗ ਨਾਲ ਦਰਸਾਇਆ ਗਿਆ ਹੈ। ਅੰਬਾਲਾ, ਮੇਰਠ, ਝਾਂਸੀ, ਕਸ਼ਮੀਰੀ ਗੇਟ ਸਮੇਤ ਵੱਖ-ਵੱਖ ਸਥਾਨਾਂ ‘ਤੇ ਲੜੀਆਂ ਗਈਆਂ ਲੜਾਈਆਂ ਅਤੇ ਰਾਣੀ ਲਕਸ਼ਮੀਬਾਈ, ਤਾਤਿਆ ਟੋਪੇ ਵਰਗੇ ਮਹਾਨ ਯੋਧਿਆਂ ਦੇ ਯੋਗਦਾਨ ਨੂੰ ਵੀ ਇਸ ਵਿੱਚ ਦਰਸਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ 1857 ਦੇ ਕਈ ਵੀਰਾਂ ਨੂੰ ਇਤਿਹਾਸ ਵਿੱਚ ਯੋਗ ਪਛਾਣ ਅਤੇ ਸਨਮਾਨ ਨਹੀਂ ਮਿਲ ਸਕਿਆ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਮਾਰਕ ਵਿੱਚ ਵਿਸ਼ੇਸ਼ ‘ਸ਼ਰਧਾਂਜਲੀ ਸਥਲ’ ਵੀ ਤਿਆਰ ਕੀਤਾ ਗਿਆ ਹੈ, ਜਿੱਥੇ ਲੋਕ ਉਹਨਾਂ ਸ਼ਹੀਦਾਂ ਨੂੰ ਨਮਨ ਕਰ ਸਕਣਗੇ ਜਿਨ੍ਹਾਂ ਨੂੰ ਅਜੇ ਤੱਕ ਪੂਰਾ ਸਨਮਾਨ ਨਹੀਂ ਮਿਲਿਆ।
ਸ੍ਰੀ ਵਿਜ ਨੇ ਦੱਸਿਆ ਕਿ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਮਈ ਦਾ ਮਹੀਨਾ 1857 ਦੇ ਪਹਿਲੇ ਆਜ਼ਾਦੀ ਸੰਘਰਸ਼ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਮਾਂ ਭਾਰਤੀ ਦੀਆਂ ਵੀਰ ਸੰਤਾਨਾਂ ਨੂੰ ਨਮਨ ਕਰਦਿਆਂ ਨੌਜਵਾਨਾਂ, ਖਾਸ ਕਰਕੇ ਸਕੂਲੀ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਛੁੱਟੀਆਂ ਦਾ ਸਦਪਯੋਗ ਕਰਨ ਅਤੇ ਕੁਝ ਨਵਾਂ ਸਿੱਖਣ ਦੀ ਕੋਸ਼ਿਸ਼ ਕਰਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਹਰ ਮਹੀਨੇ ਦੇ ਆਖਰੀ ਐਤਵਾਰ ਸਵੇਰੇ 11 ਵਜੇ ‘ਮਨ ਕੀ ਬਾਤ’ ਰਾਹੀਂ ਦੇਸ਼ਵਾਸੀਆਂ ਨਾਲ ਸੰਵਾਦ ਕਰਦੇ ਹਨ ਅਤੇ ਵੱਖ-ਵੱਖ ਵਿਸ਼ਿਆਂ ‘ਤੇ ਪ੍ਰੇਰਣਾਦਾਇਕ ਵਿਚਾਰ ਸਾਂਝੇ ਕਰਦੇ ਹਨ। ਇਸ ਵਾਰ ਉਨ੍ਹਾਂ ਨੇ ਨਿਊਕਲੀਅਰ ਊਰਜਾ ਅਤੇ ਪਵਨ ਊਰਜਾ ਦੀ ਮਹੱਤਤਾ ‘ਤੇ ਵੀ ਚਰਚਾ ਕੀਤੀ ਅਤੇ ਬਾਂਸ ਉਦਯੋਗ ਨੂੰ ਵਧਾਵਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਬਾਂਸ ਨੂੰ ਦਰੱਖਤਾਂ ਦੀ ਸ਼੍ਰੇਣੀ ਤੋਂ ਵੱਖ ਕਰ ਦਿੱਤਾ ਹੈ, ਜਿਸ ਨਾਲ ਇਸ ਖੇਤਰ ਵਿੱਚ ਨਵਾਚਾਰ ਅਤੇ ਉਦਯੋਗ ਨੂੰ ਪ੍ਰੋਤਸਾਹਨ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਖਾਸ ਕਰਕੇ ਉੱਤਰ-ਪੂਰਬੀ ਭਾਰਤ ਵਿੱਚ ਬਾਂਸ ਉਦਯੋਗ ਨੂੰ ਮਜ਼ਬੂਤ ਬਣਾਉਣ ਲਈ ਲੋਕਾਂ ਨੂੰ ਬਾਂਸ ਨਾਲ ਬਣੇ ਉਤਪਾਦ ਅਪਣਾਉਣ ਦੀ ਅਪੀਲ ਕੀਤੀ। ਸ੍ਰੀ ਵਿਜ ਨੇ ਵੀ ਲੋਕਾਂ ਨੂੰ ਬਾਂਸ ਦੇ ਉਤਪਾਦ ਖਰੀਦਣ ਲਈ ਪ੍ਰੇਰਿਤ ਕੀਤਾ, ਤਾਂ ਜੋ ਇਸ ਉਦਯੋਗ ਨੂੰ ਵਧਾਵਾ ਮਿਲੇ ਅਤੇ ਉੱਤਰ-ਪੂਰਬੀ ਖੇਤਰ ਦੇ ਵਿਕਾਸ ਨੂੰ ਮਜ਼ਬੂਤੀ ਮਿਲੇ।
ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਵਿੱਚ ਗਣਿਤ ਓਲੰਪਿਆਡ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਉਪਲਬਧੀਆਂ ਦਾ ਜ਼ਿਕਰ ਕੀਤਾ ਅਤੇ ਮਹਾਤਮਾ ਬੁੱਧ ਦੇ ਵਿਚਾਰ ਵੀ ਸਾਂਝੇ ਕੀਤੇ। ਸ੍ਰੀ ਵਿਜ ਨੇ ਕਿਹਾ ਕਿ ਮਹਾਤਮਾ ਬੁੱਧ ਦਾ ਸੰਦੇਸ਼ ਆਤਮ-ਅਨੁਸ਼ਾਸਨ ‘ਤੇ ਆਧਾਰਿਤ ਹੈ—“ਸਭ ਤੋਂ ਪਹਿਲਾਂ ਆਪਣੇ ਆਪ ‘ਤੇ ਕਾਬੂ ਪਾਓ, ਫਿਰ ਹੋਰਾਂ ਨੂੰ ਰਾਹ ਦਿਖਾਓ।” ਇਹ ਵਿਚਾਰ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ।
ਸ੍ਰੀ ਵਿਜ ਨੇ ਦੇਸ਼ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਨਿਯਮਿਤ ਤੌਰ ‘ਤੇ ਸੁਣਨ ਅਤੇ ਆਪਣੇ ਜੀਵਨ ਵਿੱਚੋਂ ਕੁਝ ਸਮਾਂ ਕੱਢ ਕੇ ਇਸ ਤੋਂ ਪ੍ਰੇਰਣਾ ਲੈਣ, ਕਿਉਂਕਿ ਇਹ ਪ੍ਰੋਗਰਾਮ ਦੇਸ਼ ਦੀਆਂ ਉਪਲਬਧੀਆਂ, ਨਵਾਚਾਰਾਂ ਅਤੇ ਸਕਾਰਾਤਮਕ ਪਹਲਾਂ ਨਾਲ ਲੋਕਾਂ ਨੂੰ ਜੋੜਨ ਦਾ ਇੱਕ ਮਜ਼ਬੂਤ ਮਾਧਿਅਮ ਹੈ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


