ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਯਮੁਨਾਨਗਰ ਜ਼ਿਲ੍ਹੇ ਦੇ ਬਿਲਾਸਪੁਰ ਵਿੱਚ 20 ਤੋਂ 24 ਨਵੰਬਰ ਤੱਕ ਲੱਗਣ ਵਾਲੇ ਰਾਜ ਪੱਧਰੀ ਕਪਾਲਮੋਚਨ ਮੇਲੇ ਨੂੰ ਆਕਰਸ਼ਕ ਰੂਪ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੇਲੇ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ, ਸਾਫ਼-ਸਫ਼ਾਈ ਅਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸੇ ਨੂੰ ਵੀ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਮੰਗਲਵਾਰ ਨੂੰ ਮੇਲੇ ਦੀਆਂ ਤਿਆਰੀਆਂ ਸਬੰਧੀ ਬੁਲਾਈ ਗਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲਗਭਗ 122 ਏਕੜ ਰਕਬੇ ਵਿੱਚ ਲੱਗਣ ਵਾਲਾ ਇਹ ਪੰਜ ਰੋਜ਼ਾ ਮੇਲਾ ਹਰਿਆਣਾ ਦੀ ਅਮੀਰ ਧਾਰਮਿਕ, ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਦਾ ਪ੍ਰਤੀਕ ਹੈ। ਇਸ ਦੀ ਇਤਿਹਾਸਕ ਮਹੱਤਤਾ ਅਤੇ ਧਾਰਮਿਕ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੀਆਂ ਜਾਣ।
ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮੇਲੇ ਵਿੱਚ ਇੱਕ ਵਿਸ਼ਾਲ ਅਤੇ ਆਕਰਸ਼ਕ ਪ੍ਰਦਰਸ਼ਨੀ ਲਗਾਈ ਜਾਵੇ, ਜਿਸ ਵਿੱਚ ਸਿੱਖਾਂ ਦੇ ਦਸ ਗੁਰੂ ਸਾਹਿਬਾਨ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਜੀਵਨ ਦਰਸ਼ਨ ਅਤੇ ਸਮਾਜ ਪ੍ਰਤੀ ਯੋਗਦਾਨ ਨੂੰ ਤਸਵੀਰਾਂ ਤੇ ਹੋਰ ਜਾਣਕਾਰੀ ਰਾਹੀਂ ਦਰਸਾਇਆ ਜਾਵੇ। ਇਸ ਦੇ ਨਾਲ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਵੱਖ-ਵੱਖ ਵਿਕਾਸਮੁਖੀ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਵਿੱਚ 1857 ਦੇ ਪਹਿਲੇ ਆਜ਼ਾਦੀ ਸੰਗਰਾਮ ਦੀ ਯਾਦ ਵਿੱਚ ਅੰਬਾਲਾ ਵਿਖੇ ਬਣਾਏ ਗਏ ਸ਼ਹੀਦੀ ਸਮਾਰਕ ਦੀ ਇਤਿਹਾਸਕ ਮਹੱਤਤਾ ਨੂੰ ਵੀ ਵਿਸ਼ੇਸ਼ ਤੌਰ ’ਤੇ ਉਜਾਗਰ ਕੀਤਾ ਜਾਵੇ, ਤਾਂ ਜੋ ਨੌਜਵਾਨ ਪੀੜ੍ਹੀ ਦੇਸ਼ ਦੇ ਆਜ਼ਾਦੀ ਘੁਲਾਟੀਆਂ ਦੇ ਬਲੀਦਾਨ ਅਤੇ ਸੰਘਰਸ਼ ਤੋਂ ਜਾਣੂ ਹੋ ਸਕੇ। ਐਲਈਡੀ ਸਕਰੀਨਾਂ ਰਾਹੀਂ ਲਘੂ ਫ਼?ਲਮਾਂ ਦਿਖਾ ਕੇ ਸੂਬੇ ਦੀ ਵਿਕਾਸ ਯਾਤਰਾ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਮੇਲੇ ਨੂੰ ਯਾਦਗਾਰੀ ਬਣਾਉਣ ਲਈ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮੁੱਚੀ ਮਨੁੱਖਤਾ ਨੂੰ ਦਿੱਤੇ ਸੰਦੇਸ਼ ’ਤੇ ਆਧਾਰਿਤ ਵਿਸ਼ੇਸ਼ ਡਰੋਨ ਸ਼ੋਅ ਅਤੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣ। ਇਸ ਰਾਹੀਂ ਸ਼ਰਧਾਲੂਆਂ ਨੂੰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਯਤਨ ਕੀਤਾ ਜਾਵੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਲੰਗਰ, ਠਹਿਰਨ ਦੀ ਢੁੱਕਵੀਂ ਵਿਵਸਥਾ, ਸਾਫ਼ ਪੀਣ ਵਾਲੇ ਪਾਣੀ ਅਤੇ ਔਰਤਾਂ ਤੇ ਮਰਦਾਂ ਲਈ ਵੱਖਰੇ ਪਖਾਨਿਆਂ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਕਪਾਲਮੋਚਨ ਮੇਲੇ ਦਾ ਵਿਸ਼ੇਸ਼ ਧਾਰਮਿਕ ਅਤੇ ਪੌਰਾਣਿਕ ਮਹੱਤਵ ਹੈ। ਕਾਰਤਿਕ ਪੂਰਨਿਮਾ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੱਗਣ ਵਾਲੇ ਇਸ ਮੇਲੇ ਵਿੱਚ ਹਰਿਆਣਾ ਤੋਂ ਇਲਾਵਾ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਤੋਂ ਲੱਖਾਂ ਸ਼ਰਧਾਲੂ ਪਹੁੰਚਦੇ ਹਨ। ਇੱਥੇ ਸਥਿਤ ਸ੍ਰੀ ਕਪਾਲਮੋਚਨ, ਸ੍ਰੀ ਰਿਣਮੋਚਨ ਅਤੇ ਸ੍ਰੀ ਸੂਰਜਕੁੰਡ ਸਰੋਵਰ ਸ਼ਰਧਾਲੂਆਂ ਦੀ ਅਥਾਹ ਆਸਥਾ ਦੇ ਕੇਂਦਰ ਹਨ।
ਮੁੱਖ ਮੰਤਰੀ ਨੇ ਇਤਿਹਾਸਕ ਅਜਾਇਬਘਰ ਦੀ ਸਾਂਭ-ਸੰਭਾਲ ਅਤੇ ਲੋੜੀਂਦੀ ਮੁਰੰਮਤ ਦੇ ਨਾਲ ਮੇਲੇ ਦੌਰਾਨ ਮੈਡੀਕਲ ਸਹੂਲਤਾਂ, ਐਂਬੂਲੈਂਸਾਂ ਅਤੇ ਤੁਰੰਤ ਇਲਾਜ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ, ਤਾਂ ਜੋ ਮੇਲੇ ਦੀਆਂ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਹੋ ਸਕਣ ਅਤੇ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂ ਇੱਕ ਸੁਖਦ, ਸੁਰੱਖਿਅਤ ਅਤੇ ਯਾਦਗਾਰੀ ਅਨੁਭਵ ਲੈ ਕੇ ਪਰਤਣ।
ਮੀਟਿੰਗ ਵਿੱਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਡਾ. ਯਸ਼ਪਾਲ ਯਾਦਵ, ਓਐੱਸਡੀ ਬੀ.ਬੀ. ਭਾਰਤੀ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਡਾ. ਆਦਿੱਤਿਆ ਦਹੀਆ, ਯਮੁਨਾਨਗਰ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


