ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਜਿੱਥੇ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀ ਰਾਏ ਲਈ ਜਾ ਰਹੀ ਹੈ, ਉੱਥੇ ਹੀ ਚੋਣ ਮੈਨੀਫੈਸਟੋ ਨੂੰ ਲੈ ਕੇ ਵੀ ਵਿਚਾਰ-ਵਟਾਂਦਰੇ ਦਾ ਦੌਰ ਜਾਰੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਪਾਰਟੀ ਦਾ ਮਕਸਦ ਅਜਿਹਾ ਮੈਨੀਫੈਸਟੋ ਤਿਆਰ ਕਰਨਾ ਹੈ, ਜਿਸ ਵਿੱਚ ਹਰ ਵਰਗ ਅਤੇ ਹਰ ਉਮਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਗ?ਹਾ ਦਿੱਤੀ ਜਾਵੇ।
ਉਨ੍ਹਾਂ ਦੱਸਿਆ ਕਿ ਕਿਸਾਨਾਂ, ਉਦਯੋਗਪਤੀਆਂ, ਮਾਹਿਰਾਂ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੇ ਲੋਕਾਂ ਦੀ ਰਾਏ ਲਈ ਜਾ ਰਹੀ ਹੈ। ਇਨ੍ਹਾਂ ਦੇ ਤਜਰਬਿਆਂ ਅਤੇ ਸੁਝਾਵਾਂ ਦੇ ਆਧਾਰ ’ਤੇ ਮੈਨੀਫੈਸਟੋ ਵਿੱਚ ਅਜਿਹੀਆਂ ਨੀਤੀਆਂ ਸ਼ਾਮਲ ਕੀਤੀਆਂ ਜਾਣਗੀਆਂ, ਜੋ ਪੰਜਾਬ ਦੇ ਭਵਿੱਖ ਲਈ ਲਾਹੇਵੰਦ ਹੋਣ।
ਕਿਸਾਨੀ ਦੇ ਮੁੱਦੇ ’ਤੇ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਕਿਸਾਨੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੋਣ ਦੇ ਨਾਲ-ਨਾਲ ਸੂਬੇ ਦੇ ਸੱਭਿਆਚਾਰ ਦਾ ਵੀ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਅਜਿਹਾ ਖੇਤੀਬਾੜੀ ਪੈਕੇਜ ਤਿਆਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਕਿਸਾਨਾਂ ਦਾ ਆਰਥਿਕ ਨੁਕਸਾਨ ਘਟਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਰਜ਼ੇ ਦੇ ਬੋਝ ਤੋਂ ਰਾਹਤ ਮਿਲੇ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਦੇ ਪੈਟਰਨ ਵਿੱਚ ਬਦਲਾਅ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਰਗੇ ਮੁੱਦਿਆਂ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਪਰਗਟ ਸਿੰਘ ਨੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਜ਼ਿਕਰ ਕਰਦਿਆਂ ਭਾਜਪਾ ਸਰਕਾਰ ਨੂੰ ਘੇਰਿਆ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਵੱਲੋਂ ਸਵਾਮੀਨਾਥਨ ਰਿਪੋਰਟ ਦੀਆਂ 165 ਸਿਫ਼ਾਰਸ਼ਾਂ ਲਾਗੂ ਕੀਤੀਆਂ ਗਈਆਂ ਸਨ, ਜਦਕਿ ਭਾਜਪਾ ਸਰਕਾਰ ਨੇ ਇਸ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ।
2027 ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਬਾਰੇ ਪੁੱਛੇ ਸਵਾਲ ’ਤੇ ਪਰਗਟ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਇਸ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ। ਵੱਖ-ਵੱਖ ਕਮੇਟੀਆਂ ਦੀਆਂ ਮੀਟਿੰਗਾਂ ਹੋ ਰਹੀਆਂ ਹਨ ਅਤੇ ਸਰਵੇ ਵੀ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕਿਸੇ ਵੀ ਆਗੂ ਨੂੰ ਸਿਫ਼ਾਰਸ਼ ਦੇ ਆਧਾਰ ’ਤੇ ਨਹੀਂ, ਸਗੋਂ ਮੈਰਿਟ ਦੇ ਆਧਾਰ ’ਤੇ ਟਿਕਟ ਦਿੱਤੀ ਜਾਵੇਗੀ। ਉਮੀਦਵਾਰਾਂ ਦੀ ਚੋਣ ਵਿੱਚ ਨੌਜਵਾਨਾਂ ਦੇ ਨਾਲ ਤਜਰਬੇਕਾਰ ਆਗੂਆਂ ਨੂੰ ਵੀ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਉਮਰ ਅਤੇ ਹਰ ਵਰਗ ਦੀ ਨੁਮਾਇੰਦਗੀ ਯਕੀਨੀ ਬਣਾਉਣ ਦੀ ਕੋਸ਼ਿਸ਼ ਹੋਵੇਗੀ। ਪਰਗਟ ਸਿੰਘ ਨੇ ਉਮੀਦ ਜਤਾਈ ਕਿ ਪਾਰਟੀ ਜਲਦ ਹੀ ਪਹਿਲੇ ਪੜਾਅ ਦੀ ਉਮੀਦਵਾਰ ਸੂਚੀ ਜਾਰੀ ਕਰਨ ਦੀ ਕੋਸ਼ਿਸ਼ ਕਰੇਗੀ।
ਕਾਂਗਰਸ ਦੇ ਸੱਤ ਸੰਸਦ ਮੈਂਬਰਾਂ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦੀ ਸੰਭਾਵਨਾ ਬਾਰੇ ਪੁੱਛੇ ਜਾਣ ’ਤੇ ਪਰਗਟ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਫ਼ੈਸਲਾ ਨਹੀਂ, ਸਗੋਂ ਪਾਰਟੀ ਹਾਈਕਮਾਂਡ ਵੱਲੋਂ ਲਿਆ ਜਾਣ ਵਾਲਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਅੰਤਿਮ ਫ਼ੈਸਲਾ ਪਾਰਟੀ ਹੀ ਕਰੇਗੀ।
ਪਰਗਟ ਸਿੰਘ ਨੇ ਕਿਹਾ ਕਿ ਮੈਨੀਫੈਸਟੋ ਵਿੱਚ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਮੁਤਾਬਕ 300 ਯੂਨਿਟ ਮੁਫ਼ਤ ਬਿਜਲੀ ਦੀ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਦਾ ਵਿੱਤੀ ਬੋਝ ਉਦਯੋਗਿਕ ਖੇਤਰ ’ਤੇ ਵੀ ਪਿਆ ਹੈ। ਕਾਂਗਰਸ ਦੀ ਕੋਸ਼ਿਸ਼ ਹੋਵੇਗੀ ਕਿ ਉਦਯੋਗਾਂ ਦੀ ਬਿਜਲੀ ਲਾਗਤ ਘਟਾਈ ਜਾਵੇ, ਤਾਂ ਜੋ ਪੰਜਾਬ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸੀ ਵਰਕਰਾਂ ਖ਼?ਲਾਫ਼ ਦਰਜ ਕੀਤੇ ਗਏ ਮਾਮਲਿਆਂ ਦਾ ਮੁੱਦਾ ਵੀ ਪਾਰਟੀ ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਵਰਕਰਾਂ ਨੂੰ ਇਨਸਾਫ਼ ਦਿਵਾਉਣ ਲਈ ਯਤਨ ਕਰੇਗੀ।
ਇਸ ਤੋਂ ਇਲਾਵਾ ਸਰਕਾਰੀ ਭਰਤੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਤਰਜੀਹ ਦੇਣ ਅਤੇ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਦਾ ਮੁੱਦਾ ਵੀ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨਾਲ ਇਨਸਾਫ਼ ਹੋਣਾ ਚਾਹੀਦਾ ਹੈ ਅਤੇ ਸਰਕਾਰੀ ਨੌਕਰੀਆਂ ਵਿੱਚ ਯੋਗਤਾ ਤੇ ਪਾਰਦਰਸ਼ਤਾ ਨੂੰ ਪਹਿਲ ਮਿਲਣੀ ਚਾਹੀਦੀ ਹੈ।
ਕੁੱਲ ਮਿਲਾ ਕੇ ਕਾਂਗਰਸ ਵੱਲੋਂ 2027 ਦੀਆਂ ਚੋਣਾਂ ਲਈ ਮੈਨੀਫੈਸਟੋ ਤਿਆਰ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਵੀ ਤੇਜ਼ ਕੀਤੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਪਾਰਟੀ ਆਪਣੇ ਇਨ੍ਹਾਂ ਵਾਅਦਿਆਂ ਅਤੇ ਯੋਜਨਾਵਾਂ ਨੂੰ ਚੋਣ ਮੈਦਾਨ ਵਿੱਚ ਕਿਸ ਤਰ੍ਹਾਂ ਪੇਸ਼ ਕਰਦੀ ਹੈ।
Breaking News
- ‘ਸ਼ੀਸ਼ ਮਹਿਲ’ ਨੂੰ ਲੈ ਕੇ ਸੀਐਮ ਰੇਖਾ ਗੁਪਤਾ ਦਾ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ, ਕਿਹਾ- ਦਿੱਲੀ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਪਤਾ ਲੱਗਣੀ ਚਾਹੀਦੀ ਹੈ ਸੱਚਾਈ
- ‘ਇੱਕੋ ਭਾਈਚਾਰੇ ਨੂੰ ਖੁਸ਼ ਕਰਨ ਲਈ ਹੋ ਰਹੀਆਂ ਜੱਜਾਂ ਦੀਆਂ ਸਿਫ਼ਾਰਸ਼ਾਂ’, ਸਾਬਕਾ CJI ਬੀਆਰ ਗਵਈ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
- ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ, ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ
- ਜਲੰਧਰ ਦਿਹਾਤੀ ‘ਚ ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ SSP ਦਾ ਚਾਰਜ, ਦਿੱਤਾ ਗਿਆ ਗਾਰਡ ਆਫ਼ ਆਨਰ
- ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
- ਮਹਿਲਾ ਰਾਖਵਾਂਕਰਨ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਫਿਰ ਤੋਂ ਲੋਕ ਸਭਾ ਵਿਚ ਲਿਆਂਦਾ ਜਾਵੇਗਾ ਬਿੱਲ
- ਪੰਚਕੂਲਾ ‘ਚ CM ਨਾਇਬ ਸੈਣੀ ਦਾ ਵੱਡਾ ਤੋਹਫ਼ਾ; ਆਸ਼ਰਮ ਨੂੰ ਦਿੱਤੇ 21 ਲੱਖ ਰੁਪਏ
- ਪਾਕਿਸਤਾਨ ਤਿੰਨ-ਪੱਖੀ ਰੱਖਿਆ ਸਮਝੌਤੇ ਤਹਿਤ ਸਾਊਦੀ ਅਰਬ ਅਤੇ ਤੁਰਕੀ ਨਾਲ ਗੱਲਬਾਤ ਦੀ ਕਰੇਗਾ ਮੇਜ਼ਬਾਨੀ


