ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨਾਲ ਕੀਤੇ 1000 ਰੁਪਏ ਪ੍ਰਤੀ ਮਹੀਨਾ ਦੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਮਹਿਲਾ ਵਿੰਗ ਵੱਲੋਂ ਅੰਮ੍ਰਿਤਾ ਵੜਿੰਗ ਜੀ ਅਤੇ ਸਿਮਰਜੀਤ ਸਿੰਘ ਬੈਂਸ ਜੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸਿਮਰਜੀਤ ਸਿੰਘ ਬੈਂਸ ਅਤੇ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ। ਸਰਕਾਰ ਬਣੇ ਨੂੰ ਚਾਰ ਸਾਲ ਤੇ ਚਾਰ ਮਹੀਨੇ ਹੋ ਚੁੱਕੇ ਹਨ, ਪਰ ਅੱਜ ਤੱਕ ਮਹਿਲਾਵਾਂ ਨੂੰ ਉਹਨਾਂ ਦਾ ਹੱਕ ਨਹੀਂ ਮਿਲਿਆ।
ਉਹਨਾਂ ਕਿਹਾ ਕਿ ਸਰਕਾਰ ਦੇ ਆਪਣੇ ਵਾਅਦੇ ਅਨੁਸਾਰ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਹਰ ਮਹਿਲਾ ਦੇ ਹੁਣ ਤੱਕ ਕਰੀਬ 52 ਹਜ਼ਾਰ ਰੁਪਏ ਬਣਦੇ ਹਨ। ਪਰ ਸਰਕਾਰ 52 ਹਜ਼ਾਰ ਰੁਪਏ ਦੇਣ ਦੀ ਬਜਾਏ ਹੁਣ ਸਿਰਫ 1000 ਰੁਪਏ ਮਹੀਨਾ ਸ਼ੁਰੂ ਕਰਨ ਦੀ ਗੱਲ ਕਰਕੇ ਆਪਣੇ ਹੀ ਵਾਅਦੇ ਤੋਂ ਮੁੱਕਰ ਰਹੀ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ 18 ਸਾਲ ਤੋਂ ਉੱਪਰ ਸਾਰੀਆਂ ਮਹਿਲਾਵਾਂ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀਆਂ ਹਨ। ਸਰਕਾਰ ਨੇ ਮਹਿਲਾਵਾਂ ਦੀਆਂ ਭਾਵਨਾਵਾਂ ਨਾਲ ਖੇਡਿਆ ਹੈ ਅਤੇ ਹੁਣ ਲੋਕ ਇਸ ਧੋਖੇ ਦਾ ਜਵਾਬ ਦੇਣ ਲਈ ਤਿਆਰ ਬੈਠੇ ਹਨ।
ਉਹਨਾਂ ਕਿਹਾ ਕਿ ਪੰਜਾਬ ਦੀਆਂ ਬੀਬੀਆਂ ਨੇ ਪ੍ਰਣ ਲਿਆ ਹੈ ਕਿ ਉਹ ਆਪਣੇ ਹੱਕ ਦੀ ਲੜਾਈ ਜਾਰੀ ਰੱਖਣਗੀਆਂ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਇਸ ਵਾਅਦਾ ਖਿਲਾਫ਼ੀ ਕਰਨ ਵਾਲੀ ਸਰਕਾਰ ਨੂੰ ਸਬਕ ਸਿਖਾਉਣਗੀਆਂ।
ਸਿਮਰਜੀਤ ਸਿੰਘ ਬੈਂਸ ਅਤੇ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜੀ ਰਹੀ ਹੈ ਅਤੇ ਅੱਗੇ ਵੀ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


