ਪੰਜਾਬ ਕਿਸਾਨ ਯੂਨੀਅਨ ਵੱਲੋਂ ਬਲਾਕ ਕਲਾਨੌਰ ਦੇ ਸਮੂਹ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਬੱਸ ਅੱਡਾ ਨੜਾਵਾਲੀ ਵਿਖੇ ਕਰਵਾਈ ਗਈ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਮੌਜੂਦਾ ਅਤੇ ਭਵਿੱਖ ਦੀਆਂ ਸਮੱਸਿਆਵਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੇ ਸੰਘਰਸ਼ਾਂ ਦੀ ਰੂਪ-ਰੇਖਾ ਵੀ ਤਿਆਰ ਕੀਤੀ ਗਈ।
ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਦੀਪ ਸਿੰਘ ਕਾਮਲਪੁਰ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 22 ਜੁਲਾਈ 2026 ਨੂੰ ਪੰਜਾਬ ਦੇ ਸਮੂਹ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ। ਇਸ ਸਬੰਧੀ 16 ਜੁਲਾਈ ਨੂੰ ਗੁਰਦਾਸਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਅਗਲੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨ ਯੂਨੀਅਨ ਭਾਰਤ ਅਤੇ ਅਮਰੀਕਾ ਵਿਚਾਲੇ ਹੋ ਰਹੇ ਵਪਾਰਕ ਸਮਝੌਤੇ ਦਾ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਇਸ ਸਮਝੌਤੇ ਨਾਲ ਕਿਸਾਨਾਂ ਦੇ ਹਿੱਤ ਪ੍ਰਭਾਵਿਤ ਹੋਣਗੇ ਅਤੇ ਖੇਤੀਬਾੜੀ, ਡੇਅਰੀ ਫਾਰਮਿੰਗ, ਪੋਲਟਰੀ ਫਾਰਮਿੰਗ ਸਮੇਤ ਹੋਰ ਖੇਤੀ-ਅਧਾਰਿਤ ਧੰਦਿਆਂ ’ਤੇ ਗੰਭੀਰ ਨਕਾਰਾਤਮਕ ਅਸਰ ਪਵੇਗਾ।
ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਪ੍ਰਸਤਾਵਿਤ ਨਵੀਂ ਪੂਲਿੰਗ ਨੀਤੀ ਦਾ ਵੀ ਡਟਵਾਂ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਮਾਮਲੇ ’ਤੇ ਲੋੜ ਪੈਣ ’ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਬਣੀ ਫਿਲਮ ’ਤੇ ਪਾਬੰਦੀ ਲਗਾਉਣ ਦੇ ਯਤਨਾਂ ਦਾ ਵੀ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਫਿਲਮ ਸੀਬੀਆਈ ਦੀ ਜਾਂਚ ਦੇ ਤੱਥਾਂ ’ਤੇ ਆਧਾਰਿਤ ਹੈ ਅਤੇ ਉਸ ਸਮੇਂ ਦੇ ਪੁਲਿਸ ਤੰਤਰ ਦੇ ਜ਼ੁਲਮਾਂ ਨੂੰ ਸਾਹਮਣੇ ਲਿਆਉਂਦੀ ਹੈ।
ਮੀਟਿੰਗ ਦੀ ਸ਼ੁਰੂਆਤ ਦੌਰਾਨ ਵਿਛੜੇ ਸਾਥੀਆਂ ਪ੍ਰੇਮ ਸਿੰਘ ਰਾਵਤ, ਕੁਲਵੰਤ ਸਿੰਘ ਮੌੜ, ਕਪੂਰ ਸਿੰਘ ਸੰਗਤਪੁਰਾ, ਸੁਖਰਾਜ ਸਿੰਘ ਬੁਚੇਨੰਗਲ ਅਤੇ ਭਜਨ ਭਜੀ ਨੜਾਵਾਲੀ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਮੱਲੀ, ਜ਼ਿਲ੍ਹਾ ਸਕੱਤਰ ਅਸ਼ਵਨੀ ਕੁਮਾਰ ਲੱਖਣ ਕਲਾਂ, ਗੁਰਦੀਪ ਸਿੰਘ ਕਾਮਲਪੁਰ, ਜਰਨੈਲ ਸਿੰਘ ਸਪਰਾਵਾਂ, ਬਲਵਿੰਦਰ ਸਿੰਘ ਸਪਰਾਵਾਂ, ਮੰਗਲ ਸਿੰਘ, ਸੁਖਵਿੰਦਰ ਅਟਾਰੀ, ਗੁਰਿੰਦਰ ਸਿੰਘ ਖੱਦਰ, ਭਜਨ ਸਿੰਘ ਨੜਾਵਾਲੀ, ਮਹਿੰਦਰ ਸਿੰਘ ਲੱਖਣ ਖੁਰਦ, ਜਸਪਾਲ ਸਿੰਘ, ਸਤਨਾਮ ਸਿੰਘ ਡੇਅਰੀ ਵਾਲ ਅਤੇ ਗੁਰਵਿੰਦਰ ਸਿੰਘ ਰਿੰਕੂ ਬਿਸਨਕੋਟ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


