ਈ.ਟੀ.ਟੀ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ 3 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਵੱਲੋਂ 2994 ਬੈਕਲਾਗ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਬਾਰੇ ਕੋਈ ਢੁੱਕਵਾਂ ਫ਼ੈਸਲਾ ਨਾ ਲਿਆ ਗਿਆ ਤਾਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ ਧਰਨਾ ਲਗਾਉਣ ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਫ਼ਾਜ਼ਿਲਕਾ ’ਚ ਮੀਟਿੰਗ ਕੀਤੀ ਗਈ।ਯੂਨੀਅਨ ਆਗੂਆਂ ਨੇ ਕਿਹਾ ਕਿ 5994 ਈ.ਟੀ.ਟੀ ਅਧਿਆਪਕ ਭਰਤੀ ਦਾ ਨੋਟੀਫਿਕੇਸ਼ਨ ਸਾਲ 2022 ’ਚ ਜਾਰੀ ਹੋਇਆ ਸੀ,ਜਿਸ ਤਹਿਤ ਲਗਭਗ 3000 ਉਮੀਦਵਾਰਾਂ ਨੂੰ ਨਿਯੁਕਤੀਆਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਬਾਕੀ ਰਹਿੰਦੇ 2994 ਬੈਕਲਾਗ ਉਮੀਦਵਾਰਾਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਕਈ ਉਮੀਦਵਾਰ ਚਾਰ-ਚਾਰ ਪੇਪਰ ਪਾਸ ਕਰਨ ਦੇ ਬਾਵਜੂਦ ਲੰਬੇ ਸਮੇਂ ਤੋਂ ਨਿਯੁਕਤੀ ਦੀ ਉਡੀਕ ਕਰ ਰਹੇ ਹਨ।ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਲਗਾਤਾਰ ਸਰਕਾਰ ਕੋਲ ਮੰਗ ਰੱਖ ਰਹੇ ਹਨ ਕਿ 2994 ਬੈਕਲਾਗ ਭਰਤੀ ਦੀ ਪ੍ਰਕਿਰਿਆ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ। ਯੂਨੀਅਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 3 ਅਗਸਤ ਦੀ ਮੀਟਿੰਗ ਵਿੱਚ ਇਸ ਮਾਮਲੇ ਦਾ ਕੋਈ ਸੰਤੋਸ਼ਜਨਕ ਹੱਲ ਨਾ ਨਿਕਲਿਆ ਤਾਂ ਸਿੱਖਿਆ ਮੰਤਰੀ ਦੇ ਹਲਕੇ ’ਚ ਧਰਨੇ, ਪ੍ਰਦਰਸ਼ਨ ਅਤੇ ਹੋਰ ਤਿੱਖੇ ਐਕਸ਼ਨ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਇਸ ਸਥਿਤੀ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਸ਼ਾਸਨ ਦੀ ਹੋਵੇਗੀ। ਅੱਜ ਦੀ ਮੀਟਿੰਗ ਵਿੱਚ ਡਾ. ਪਰਵਿੰਦਰ ਸਿੰਘ ਲੋਹਰਿਆ, ਕੁਲਵਿੰਦਰ ਸਾਮਾ,ਸਰਬਜੀਤ ਪਿੰਡੀ,ਅਰਸ਼ ਬਠਿੰਡਾ, ਮਾਇਨਾ ਫਾਜ਼ਿਲਕਾ,ਰਿਤੇਸ਼ ਅਬੋਹਰ,ਸੁਭ ਜਲਾਲਾਬਾਦ, ਕਾਜਲ,ਦੇਵਮ ਫਾਜ਼ਿਲਕਾ, ਮੁਖਤਿਆਰ ਜਲਾਲਾਬਾਦ, ਰਜਨੀਕਾਂਤ ਅਬੋਹਰ,ਸੂਰਜ ਗੁਰੂਹਰਸਹਾਏ ਸਮੇਤ ਹੋਰ ਕਈ ਸਾਥੀ ਮੌਜੂਦ ਸਨ।
3 ਅਗਸਤ ਦੀ ਮੀਟਿੰਗ ਤੋਂ ਪਹਿਲਾਂ ਈ.ਟੀ.ਟੀ. 5994 ਬੇਰੁਜ਼ਗਾਰ ਅਧਿਆਪਕ ਭਾਰੀ ਇਕੱਠ ਕਰਕੇ ਵਿਚਾਰ ਚਰਚਾ ਕਰਦੇ ਹੋਏ।ਇਸ ਮੌਕੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਕਾਰਜਕਾਰੀ ਜਨਰਲ ਸਕੱਤਰ ਜਿੰਦਰ ਪਾਇਲਟ ਨੇ ਕਿਹਾ ਕਿ ਪੰਜਾਬ ਸਰਕਾਰ 5994 ਈ.ਟੀ.ਟੀ. ਭਰਤੀ ਮੁਕੰਮਲ ਹੋਣ ਦੇ ਝੂਠੇ ਦਾਅਵੇ ਨਾਲ ਕਰਕੇ ਅਸਲ ਵਿੱਚ ਰਹਿੰਦੇ ਚੁਣੇ ਹੋਏ ਉਮੀਦਵਾਰਾਂ ਨੂੰ ਨਿਯੁਕਤ ਕਰਕੇ ਭਰਤੀ ਪੂਰੀ ਕਰੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


