ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ 3 ਕਿਲੋ 540 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਨ ਦੇ ਨਾਲ-ਨਾਲ ਉਸ ਦੇ ਕਬਜ਼ੇ ਵਿੱਚੋਂ 2 ਪਿਸਤੌਲ (.30 ਬੋਰ), 4 ਜ਼ਿੰਦਾ ਰੌਂਦ ਅਤੇ 2 ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਸ. ਭੁਪਿੰਦਰ ਸਿੰਘ ਸਿੱਧੂ (ਪੀ.ਪੀ.ਐੱਸ.) ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਖ਼?ਲਾਫ਼ ਸਖ਼ਤ ਕਾਰਵਾਈ ਲਈ ਸਮੂਹ ਗਜ਼ਟਿਡ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਲਗਾਤਾਰ ਪ੍ਰਭਾਵਸ਼ਾਲੀ ਕਾਰਵਾਈ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 1 ਅਗਸਤ 2026 ਨੂੰ ਐੱਸ.ਆਈ. ਗੁਰਮੀਤ ਸਿੰਘ, ਇੰਚਾਰਜ ਸੀ.ਆਈ.ਏ. ਜ਼ੀਰਾ ਦੀ ਟੀਮ ਗਸ਼ਤ ਅਤੇ ਚੈਕਿੰਗ ਦੌਰਾਨ ਮੌਜੂਦ ਸੀ। ਇਸ ਦੌਰਾਨ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੂੰ ਇੱਕ ਭਰੋਸੇਯੋਗ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਗੁਰਜੀਤ ਸਿੰਘ ਉਰਫ਼ ਜੀਤਾ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਖਾਈ ਫੇਮੇ ਕੀ, ਥਾਣਾ ਸਦਰ ਫਿਰੋਜ਼ਪੁਰ ਹੈਰੋਇਨ ਦੀ ਤਸਕਰੀ ਕਰਦਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਕਾਬੂ ਕਰ ਲਿਆ। ਉਸ ਦੀ ਤਲਾਸ਼ੀ ਦੌਰਾਨ 3 ਕਿਲੋ 540 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਐੱਫ.ਆਈ.ਆਰ. ਨੰਬਰ 261 ਮਿਤੀ 01.08.2026 ਅਧੀਨ ਧਾਰਾ 21/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।
ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਅਤੇ ਦੋਸ਼ੀ ਦੇ ਖੁਲਾਸਿਆਂ ਦੇ ਆਧਾਰ ’ਤੇ 2 ਅਗਸਤ 2026 ਨੂੰ ਉਸ ਦੇ ਘਰ ਦੀ ਤਲਾਸ਼ੀ ਲੈ ਕੇ 2 ਪਿਸਤੌਲ (.30 ਬੋਰ), 4 ਜ਼ਿੰਦਾ ਰੌਂਦ ਅਤੇ 2 ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਦੋਸ਼ੀ ਇਸ ਸਮੇਂ ਪੁਲਿਸ ਰਿਮਾਂਡ ’ਤੇ ਹੈ ਅਤੇ ਉਸ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਗੈਰ-ਸਮਾਜਿਕ ਅਨਸਰਾਂ ਖ਼?ਲਾਫ਼ ਕਾਰਵਾਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


