ਨਸ਼ਾ ਤਸਕਰੀ ਖ਼?ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ’ਤੇ ਹਰਕ੍ਰਿਸ਼ਨ ਸਿਨੇਮਾ ਸਾਹਮਣੇ ਤੋਂ 30 ਕਿਲੋ 672 ਗ੍ਰਾਮ ਹੈਰੋਇਨ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੀਐੱਸਪੀ ਸਤਪਾਲ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਹੰਸਪ੍ਰੀਤ ਸਿੰਘ, ਆਕਾਸ਼ ਸਿੰਘ ਅਤੇ ਅਨਮੋਲਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਏਐਨਟੀਐਫ ਦੀ ਟੀਮ ਨੇ ਵਿਸ਼ੇਸ਼ ਕਾਰਵਾਈ ਦੌਰਾਨ ਤਿੰਨਾਂ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਕਿਲੋ 672 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼?ਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ, ਜਿੱਥੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਦੀ ਮੰਗ ਕਰੇਗੀ।
ਡੀਐੱਸਪੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਹੈਰੋਇਨ ਦੀ ਇਹ ਵੱਡੀ ਖੇਪ ਮੁਲਜ਼ਮਾਂ ਤੱਕ ਕਿੱਥੋਂ ਪਹੁੰਚੀ ਸੀ ਅਤੇ ਇਸ ਦੀ ਸਪਲਾਈ ਅੱਗੇ ਕਿਨ੍ਹਾਂ ਲੋਕਾਂ ਤੱਕ ਕੀਤੀ ਜਾਣੀ ਸੀ। ਇਸ ਦੇ ਨਾਲ ਹੀ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਪੁਲਿਸ ਅਧਿਕਾਰੀਆਂ ਮੁਤਾਬਕ 30 ਕਿਲੋ ਤੋਂ ਵੱਧ ਹੈਰੋਇਨ ਦੀ ਬਰਾਮਦਗੀ ਨੂੰ ਦੇਖਦੇ ਹੋਏ ਇਸ ਖੇਪ ਦੇ ਸਰੋਤ ਅਤੇ ਅੰਤਿਮ ਮੰਜ਼ਿਲ ਦਾ ਪਤਾ ਲਗਾਉਣਾ ਜਾਂਚ ਦਾ ਮੁੱਖ ਹਿੱਸਾ ਹੋਵੇਗਾ। ਰਿਮਾਂਡ ਦੌਰਾਨ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਖੰਗਾਲੇ ਜਾਣਗੇ ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।
ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਇਸ ਕਾਰਵਾਈ ਨੂੰ ਨਸ਼ਾ ਤਸਕਰਾਂ ਖ਼?ਲਾਫ਼ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਅਗਲੀ ਪੁੱਛਗਿੱਛ ਦੌਰਾਨ ਇਸ ਨੈੱਟਵਰਕ ਨਾਲ ਜੁੜੇ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


