ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਨਾਭਾ ਦੇ ਪਿੰਡਾਂ ਦੀ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਲੋਕਾਂ ਦੀ ਜਾਨ ਦੀ ਸੁਰੱਖਿਆ ਵਰਗੇ ਬੁਨਿਆਦੀ ਮੁੱਦੇ ਵੀ ਅਣਦੇਖੇ ਕੀਤੇ ਜਾ ਰਹੇ ਹਨ।
ਕੈਂਥ ਨੇ ਕਿਹਾ ਕਿ ਉਨ੍ਹਾਂ ਨੇ ਪਿੰਡ ਭੋੜੇ ਵਿਖੇ ਪਹੁੰਚ ਕੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਨਾਬਾਲਗ ਹਰਿਮੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰਕ ਮੈਂਬਰਾਂ ਨੂੰ ਇਸ ਅਸਹਿ ਦੁੱਖ ਦੀ ਘੜੀ ਵਿੱਚ ਹੌਸਲਾ ਦਿੱਤਾ।
ਉਨ੍ਹਾਂ ਦੱਸਿਆ ਕਿ ਭੋਜੋ ਮਾਜਰੀ, ਗੋਬਿੰਦਗੜ੍ਹ ਛੰਨਾ, ਬਿੜਵਾਲ, ਕੋਟਲੀ, ਖੋਖ, ਭੋੜੇ, ਲੋਪੇ, ਤੰਬੂਆਂ, ਗੁਜਰਹੇੜੀ, ਘਣੀਵਾਲ, ਰਣਜੀਤਗੜ੍ਹ, ਮੋਲਗਵਾਰਾ, ਛੋਟੀ ਘਣੀਵਾਲ, ਤੰਦਾ ਬੱਧਾ, ਪਹੇੜੀ, ਧੀਰੋ ਮਾਜਰਾ ਅਤੇ ਭਰਥਲਾ ਸਮੇਤ ਕਈ ਪਿੰਡਾਂ ਵਿੱਚੋਂ ਲੰਘਦੀ ਦੂਜੀ ਪਟਿਆਲਾ ਫੀਡਰ ਨਹਿਰ ਦੇ 24 ਕਿਲੋਮੀਟਰ ਲੰਬੇ ਕੰਕਰੀਟ-ਲਾਈਨ ਵਾਲੇ ਹਿੱਸੇ ’ਤੇ ਲਗਭਗ 36 ਕਰੋੜ ਰੁਪਏ ਖਰਚ ਕੀਤੇ ਗਏ ਅਤੇ ਇਸ ਦੀ ਸਮਰੱਥਾ 900 ਕਿਊਸਿਕ ਤੋਂ ਵਧਾ ਕੇ 1,617 ਕਿਊਸਿਕ ਕੀਤੀ ਗਈ, ਪਰ ਲੋਕਾਂ ਦੀ ਸੁਰੱਖਿਆ ਲਈ ਲੋੜੀਂਦੀ ਰੇਲਿੰਗ ਅਤੇ ਹੋਰ ਪ੍ਰਬੰਧ ਨਹੀਂ ਕੀਤੇ ਗਏ।
ਉਨ੍ਹਾਂ ਕਿਹਾ ਕਿ ਨਹਿਰ ਦੀ ਸਮਰੱਥਾ ਵਧਾਉਣਾ ਵਿਕਾਸ ਹੋ ਸਕਦਾ ਹੈ, ਪਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪਿਛਲੇ ਦਿਨੀਂ 14 ਸਾਲਾ ਹਰਿਮੰਦਰ ਸਿੰਘ ਨਾਲ ਵਾਪਰਿਆ ਹਾਦਸਾ ਸਰਕਾਰ ਅਤੇ ਸਬੰਧਤ ਵਿਭਾਗ ਲਈ ਖ਼ਤਰੇ ਦੀ ਘੰਟੀ ਹੈ। ਰੇਲਿੰਗ, ਮਜ਼ਬੂਤ ਬੰਨ੍ਹ ਅਤੇ ਚੇਤਾਵਨੀ ਸੰਕੇਤਾਂ ਦੀ ਘਾਟ ਕਾਰਨ ਲੋਕਾਂ ਦੇ ਨਾਲ-ਨਾਲ ਜੰਗਲੀ ਜੀਵ ਅਤੇ ਪਾਲਤੂ ਪਸ਼ੂ ਵੀ ਖ਼ਤਰੇ ਵਿੱਚ ਹਨ।
ਕੈਂਥ ਨੇ ਤਿੱਖਾ ਸਵਾਲ ਕੀਤਾ, “ਕੀ ਭਗਵੰਤ ਮਾਨ ਸਰਕਾਰ ਹੋਰ ਕਿਸੇ ਜਾਨੀ ਨੁਕਸਾਨ ਦੀ ਉਡੀਕ ਕਰ ਰਹੀ ਹੈ?”ਕਰੋੜਾਂ ਰੁਪਏ ਖਰਚ ਕਰਕੇ ਨਹਿਰ ਦੀ ਸਮਰੱਥਾ ਤਾਂ ਵਧਾ ਦਿੱਤੀ ਗਈ, ਪਰ ਲੋਕਾਂ ਦੀ ਸੁਰੱਖਿਆ ਨੂੰ ਅਣਦੇਖਾ ਕਿਉਂ ਕੀਤਾ ਗਿਆ?
ਉਨ੍ਹਾਂ ਪੰਜਾਬ ਸਰਕਾਰ ਅਤੇ ਸਿੰਚਾਈ ਵਿਭਾਗ ਤੋਂ ਨਹਿਰ ਦਾ ਤੁਰੰਤ ਸੁਰੱਖਿਆ ਆਡਿਟ ਕਰਵਾਉਣ ਅਤੇ ਸਾਰੇ ਖ਼ਤਰਨਾਕ ਸਥਾਨਾਂ ’ਤੇ ਰੇਲਿੰਗ, ਮਜ਼ਬੂਤ ਬੰਨ੍ਹ, ਚੇਤਾਵਨੀ ਬੋਰਡ, ਰਿਫਲੈਕਟਰ ਅਤੇ ਲੋੜੀਂਦੀ ਰੌਸ਼ਨੀ ਦੇ ਪ੍ਰਬੰਧ ਤੁਰੰਤ ਕਰਨ ਦੀ ਮੰਗ ਕੀਤੀ।
ਇਸ ਮੌਕੇ ਭਗਵੰਤ ਰਾਮਗੜ੍ਹੀਆ, ਸਰਬਜੀਤ ਸਿੰਘ ਬਾਂਸਲ, ਮੰਡਲ ਪ੍ਰਧਾਨ ਚਮਕੌਰ ਸਿੰਘ, ਰਣਜੀਤ ਰਾਣਾ, ਜਸਪ੍ਰੀਤ ਸਿੰਘ ਕਰਤਾਰ ਕਲੋਨੀ, ਮੈਂਬਰ ਪੰਚਾਇਤ ਜ਼ੋਰਾ ਸਿੰਘ, ਬਲਬੀਰ ਸਿੰਘ, ਲਾਲ ਸਿੰਘ, ਹਰਬੰਸ ਸਿੰਘ, ਜਸਪਾਲ ਸਿੰਘ ਫੌਜੀ, ਗੁਰਪ੍ਰੀਤ ਸਿੰਘ, ਮੱਖਣ ਸਿੰਘ, ਬੇਅੰਤ ਸਿੰਘ, ਗੁਰਚਰਨ ਸਿੰਘ ਅਤੇ ਹਰਿਮੰਦਰ ਸਿੰਘ ਦੇ ਪਿਤਾ ਜਸਪ੍ਰੀਤ ਸਿੰਘ ਹਾਜ਼ਰ ਸਨ।
ਭਾਜਪਾ ਆਗੂ ਕੈਂਥ ਨੇ ਕਿਹਾ, “ਲੋਕਾਂ ਦੀ ਜਾਨ ਨਾਲ ਖਿਲਵਾੜ ਨੂੰ ਵਿਕਾਸ ਦਾ ਨਾਮ ਨਹੀਂ ਦਿੱਤਾ ਜਾ ਸਕਦਾ। ਸਰਕਾਰ ਨੂੰ ਇਸ਼ਤਿਹਾਰਾਂ ਦੀ ਰਾਜਨੀਤੀ ਛੱਡ ਕੇ ਜ਼ਮੀਨ ’ਤੇ ਕੰਮ ਕਰਨਾ ਪਵੇਗਾ। ਲੋਕਾਂ ਨੂੰ ਇਸ਼ਤਿਹਾਰ ਨਹੀਂ, ਸੁਰੱਖਿਅਤ ਜੀਵਨ ਚਾਹੀਦਾ ਹੈ।”
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


