ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ 4 ਮਈ ਨੂੰ ਗਿਣਤੀ ਵਾਲਾ ਦਿਨ ਬੰਗਾਲ ’ਚ ਟੀ.ਐੱਮ.ਸੀ. ਦੇ 15 ਸਾਲ ਪੁਰਾਣੇ ਸਿੰਡੀਕੇਟ ਸਿਸਟਮ ਅਤੇ ਜੰਗਲ ਰਾਜ ਦੇ ‘ਅੰਤ’ ਦਾ ਦਿਨ ਹੋਵੇਗਾ। ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਮਥੁਰਾਪੁਰ ਵਿਧਾਨ ਸਭਾ ਹਲਕੇ ਦੇ ਕਾਕਦੀਪ ਸਟੇਡੀਅਮ ’ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ, ਪੀਐੱਮ ਮੋਦੀ ਨੇ ਦਾਅਵਾ ਕੀਤਾ ਕਿ ਰਾਜ ’ਚ ਭਾਰੀ ਵੋਟਿੰਗ ਤੋਂ ਸੰਕੇਤ ਮਿਲਦਾ ਹੈ ਕਿ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦਾ ‘ਡਰ’ ਦਾ ਸ਼ਾਸਨ ਭਾਜਪਾ ਵਲੋਂ ਕੀਤੇ ਗਏ ‘ਭਰੋਸੇ’ ਦੇ ਵਾਅਦੇ ਨਾਲ ਨਿਸ਼ਚਿਤ ਤੌਰ ’ਤੇ ਹਾਰ ਰਿਹਾ ਹੈ। ਨਰਿੰਦਰ ਮੋਦੀ ਨੇ ਕਿਹਾ, ‘ਬੰਗਾਲ ’ਚ ਇਕ ਵੀ ਖੇਤਰ ਅਜਿਹਾ ਨਹੀਂ ਹੈ ਜਿੱਥੇ ਕੰਮ ਰਿਸ਼ਵਤ ਤੋਂ ਬਿਨਾਂ ਹੁੰਦਾ ਹੈ, ਜਿੱਥੇ ਟੀ.ਐੱਮ.ਸੀ. ਸਿੰਡੀਕੇਟ ਅਤੇ ਉਨ੍ਹਾਂ ਦੇ ਵਿਚੋਲੇ ਕਮਿਸ਼ਨ ਨਹੀਂ ਲੈਂਦੇ ਹਨ।’ 15 ਸਾਲ ਪੁਰਾਣੀ ਸਿੰਡੀਕੇਟ ਪ੍ਰਣਾਲੀ ਅਤੇ ਟੀਐੱਮਸੀ ਦਾ ‘ਜੰਗਲ ਰਾਜ 4 ਮਈ ਨੂੰ ਖਤਮ ਹੋ ਰਿਹਾ ਹੈ।’
ਮਮਤਾ ਬੈਨਰਜੀ ਸਰਕਾਰ ’ਤੇ ‘ਝੂਠੇ ਵਾਅਦੇ ਕਰਨ ਅਤੇ ਲੋਕਾਂ ਨੂੰ ਧੋਖਾ ਦੇਣ’ ਦਾ ਦੋਸ਼ ਲਗਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਰਾਜ ਦੀ ਸੱਤਾਧਾਰੀ ਪਾਰਟੀ ਦੁਆਰਾ ਕੀਤੇ ਗਏ ‘ਟੁੱਟੇ ਵਾਅਦਿਆਂ’ ਦੀ ਇਕ ਸੂਚੀ ਗਿਣਾਈ। ਪੀ.ਐੱਮ. ਨੇ ਕਿਹਾ,”ਮੁੱਖ ਭੂਮੀ ਨੂੰ ਸਾਗਰ ਟਾਪੂ ਨਾਲ ਜੋੜਨ ਵਾਲੇ ਪੁਲ ਦਾ ਨਿਰਮਾਣ, ਜਿੱਥੇ ਗੰਗਾਸਾਗਰ ਮੇਲਾ ਲਗਾਇਆ ਜਾਂਦਾ ਹੈ, ਅਜੇ ਤੱਕ ਸ਼ੁਰੂ ਨਹੀਂ ਹੋਇਆ ਹੈ ਅਤੇ ਲੋਕਾਂ ਨੂੰ ਅਜੇ ਵੀ ਕਿਸ਼ਤੀਆਂ ’ਤੇ ਨਿਰਭਰ ਕਰਨਾ ਪੈਂਦਾ ਹੈ।’ ਉਨ੍ਹਾਂ ਕਿਹਾ,”ਇਸੇ ਤਰ੍ਹਾਂ, ਹੜ੍ਹ ਕੰਟਰੋਲ ਲਈ ਘਾਟਾਲ ਮਾਸਟਰ ਪਲਾਨ ਵੀ ਸ਼ੁਰੂ ਨਹੀਂ ਹੋਇਆ ਹੈ ਅਤੇ ਜ਼ਿਲ੍ਹਾ-ਅਧਾਰਤ ਫੂਡ ਪਾਰਕ ਅਤੇ ਨਦੀ ਦੇ ਕਿਨਾਰੇ ਦੇ ਕਟੌਤੀ ਦਾ ਮੁਕਾਬਲਾ ਕਰਨ ਲਈ ਪ੍ਰਾਜੈਕਟ ਵੀ ਅਜੇ ਤੱਕ ਲਾਗੂ ਨਹੀਂ ਕੀਤੇ ਗਏ ਹਨ। ਪ੍ਰਧਾਨ ਮੰਤਰੀ ਨੇ ਦੋਸ਼ ਲਗਾਇਆ ਕਿ ਟੀਐੱਮਸੀ “ਨਾ ਸਿਰਫ਼ ਕੇਂਦਰੀ ਪ੍ਰਾਜੈਕਟਾਂ ਨੂੰ ਲਾਗੂ ਕਰਨ ’ਚ ਰੁਕਾਵਟ ਪਾਉਂਦੀ ਹੈ, ਸਗੋਂ ਵਿਕਾਸ ਪ੍ਰਾਜੈਕਟਾਂ ਲਈ ਕੇਂਦਰ ਦੁਆਰਾ ਅਲਾਟ ਕੀਤੇ ਗਏ ਫੰਡਾਂ ਹੜੱਪ ਲੈਂਦੀ ਹੈ।” ਉਨ੍ਹਾਂ ਕਿਹਾ, “ਇਸ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ ਜੇਕਰ ਭਾਜਪਾ ਦਾ ਰਾਜ ’ਚ ਮੁੱਖ ਮੰਤਰੀ ਹੋਵੇ।” ਮੋਦੀ ਨੇ ਤ੍ਰਿਣਮੂਲ ਕਾਂਗਰਸ ’ਤੇ 33 ਫੀਸਦੀ ਲਾਗੂ ਕਰਨ ਦੀਆਂ ਆਪਣੀ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ‘ਕਾਂਗਰਸ ਨਾਲ ਮਿਲੀਭਗਤ’ ਕਰਨ ਦੇ ਦੋਸ਼ ਲਗਾਇਆ।
Breaking News
- स्वयं पोर्टल पर पंजीकरण कर डॉ. अर्चना गुप्ता ने लिया अंगदान का संकल्प
- हरियाणा की मंडियों में फसल खरीद की स्थिति पर सरकार की पैनी नजर, किसानों को परेशानी न होने के सख्त निर्देश: खाद्य, नागरिक आपूर्ति एवं उपभोक्ता मामले राज्य मंत्री राजेश नागर
- कृषि एवं किसान कल्याण मंत्री श्याम सिंह राणा प्रदेश की विभिन्न जिलों की अनाज मंडियों का रहे हैं दौरा
- मुख्यमंत्री नायब सिंह सैनी की अध्यक्षता में स्वीडन पहुंचा हरियाणा का उच्चस्तरीय डेलीगेशन
- ਉੱਚ-ਪੱਧਰੀ ਰੂਸੀ ਵਫ਼ਦ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
- ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਸੀਐਮ ਮਾਨ
- ਏਅਰ ਇੰਡੀਆ ਦੇ ਜਹਾਜ਼ ਦਾ ਹਾਈਜੈਕ ਹੋਣ ਦਾ ਅਲਰਟ ਮਿਲਣ ਮਗਰੋਂ ਬਦਲਿਆ ਰੂਟ ਸੁਰੱਖਿਆ ਜਾਂਚ ਲਈ ਵੱਖਰੀ ਥਾਂ ’ਤੇ ਖੜ੍ਹਾ ਕੀਤਾ ਜਹਾਜ਼
- ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ


