ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ’ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਲਿਸਟ 40 ਉਮੀਦਵਾਰਾਂ ਦੀ ਨਹੀਂ, ਬਲਕਿ ਪੰਜਾਬ ਦੀ ਬਰਬਾਦੀ ਦੇ 40 ਹਿੱਸੇਦਾਰਾਂ ਦੀ ਲਿਸਟ ਹੈ। ਇਹ ਸੂਚੀ ਇਮਾਨਦਾਰ ਅਤੇ ਜਨਤਕ ਸੇਵਾ ਕਰਨ ਵਾਲੇ ਵਿਅਕਤੀਆਂ ਦੀ ਨਹੀਂ ਹੈ, ਸਗੋਂ ਗੰਭੀਰ ਦੋਸ਼ਾਂ ਅਤੇ ਵਿਵਾਦਾਂ ਵਿੱਚ ਘਿਰੇ ਆਗੂਆਂ ਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ‘ਇਮਾਨਦਾਰ ਮੁੱਖ ਮੰਤਰੀ’ ਵਾਲੇ ਬੋਰਡ ਲਗਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦੋਂ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ, ਇਨ੍ਹਾਂ ਬੋਰਡਾਂ ’ਤੇ ’ਬੇਈਮਾਨ ਮੁੱਖ ਮੰਤਰੀ’ ਲਿਖਿਆ ਜਾਣਾ ਚਾਹੀਦਾ ਹੈ। ਸੂਚੀ ਵਿੱਚ ਸ਼ਾਮਲ ਬਹੁਤ ਸਾਰੇ ਉਮੀਦਵਾਰਾਂ ’ਤੇ ਭ੍ਰਿਸ਼ਟਾਚਾਰ, ਧੋਖਾਧੜੀ, ਮਨੀ ਲਾਂਡਰਿੰਗ ਅਤੇ ਹੋਰ ਗੰਭੀਰ ਮਾਮਲਿਆਂ ਦੇ ਦੋਸ਼ ਹਨ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘‘ਆਪ’ ਉਮੀਦਵਾਰ ਪਹਿਲਾਂ ਐਲਾਨੇ ਜਾਂ ਬਾਅਦ ਵਿੱਚ, ਪੰਜਾਬ ਦੇ ਲੋਕਾਂ ਨੇ ਇਨ੍ਹਾਂ ਨੂੰ ਹੁਣ ਦੁਬਾਰਾ ਮੂੰਹ ਨਹੀਂ ਲਾਉਣਾ। ਝੂਠੇ ਵਾਅਦਿਆਂ ਦੇ ਜਾਲ ਵਿੱਚ ਪੰਜਾਬ ਇੱਕ ਵਾਰ ਫਸ ਚੁੱਕਾ ਹੈ, ਦੂਜੀ ਵਾਰ ਨਹੀਂ ਫਸੇਗਾ।’
ਸੂਬਾ ਪ੍ਰਧਾਨ ਨੇ ਕਿਹਾ ਕਿ ‘ਆਪ’ ਦਾ ਬਦਲਾਅ ਪੰਜਾਬ ਨੂੰ ਬਹੁਤ ਮਹਿੰਗਾ ਪਿਆ ਹੈ ਅਤੇ ਸਰਕਾਰ ਹਰ ਮੋਰਚੇ ’ਤੇ ਨਿਕੰਮੀ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਤੋਂ ਹਾਰ ਕੇ ਆਏ ਪਾਰਟੀ ਦੇ ਆਕਾਵਾਂ ਅਤੇ ਵਿਧਾਇਕਾਂ ਨੇ ਪੰਜ ਸਾਲ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ ਅਤੇ ਹੁਣ ਦੁਬਾਰਾ ਲੁੱਟ ਦੀ ਤਿਆਰੀ ਵਿੱਚ ਹਨ, ਜਿਸ ਨੂੰ ਪੰਜਾਬ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ। ਢਿੱਲੋਂ ਨੇ ਕਿਹਾ ਕਿ ਪੰਜ ਸਾਲਾਂ ਵਿੱਚ ’ਆਪ’ ਨੇ ਪੰਜਾਬ ਦਾ ਸਤਿਆਨਾਸ਼ ਕਰ ਦਿੱਤਾ ਹੈ। ਜਿਨ੍ਹਾਂ ਚਿਹਰਿਆਂ ਨੂੰ ਪਾਰਟੀ ਨੇ ਮੁੜ ਮੈਦਾਨ ਵਿੱਚ ਉਤਾਰਿਆ ਹੈ, ਉਹ ਪੌਣੇ ਪੰਜ ਸਾਲ ਤੋਂ ਸੱਤਾ ਵਿੱਚ ਹਨ ਅਤੇ ਪੰਜਾਬ ਦੀ ਬਰਬਾਦੀ ਵਿੱਚ ਬਰਾਬਰ ਦੇ ਭਾਈਵਾਲ ਹਨ। ਉਨ੍ਹਾਂ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਨਾਮ ਦੀ ਕੋਈ ਚੀਜ਼ ਨਹੀਂ ਬਚੀ। ਹਰ ਰੋਜ਼ ਕਤਲ, ਫਿਰੌਤੀਆਂ ਅਤੇ ਗੋਲੀਆਂ ਦੀ ਗੂੰਜ ਸੁਣਾਈ ਦੇ ਰਹੀ ਹੈ। ਸਰਕਾਰ ਨਸ਼ਾ ਰੋਕਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਰਹੀ ਹੈ ਅਤੇ ਹਰ ਰੋਜ਼ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਰਹੇ ਹਨ। ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਦੁਖੀ ਹਨ ਅਤੇ ‘ਆਪ’ ਵਿਧਾਇਕਾਂ ਨੂੰ ਆਪਣੇ ਪਿੰਡਾਂ ਵਿੱਚ ਵੜਨ ਦੇਣ ਲਈ ਤਿਆਰ ਨਹੀਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਚੋਣ ਜ਼ਾਬਤਾ ਲੱਗਦਿਆਂ ਹੀ ਪਿੰਡਾਂ ਵਿੱਚ ‘ਆਪ’ ਦਾ ਦਾਖ਼ਲਾ ਬੰਦ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਹਿਸਾਬ ਲੈਣ ਦੇ ਮੂਡ ਵਿੱਚ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ‘ਆਪ’ ਨੂੰ ਇਸ ਲੁੱਟ ਅਤੇ ਬਰਬਾਦੀ ਦਾ ਜਵਾਬ ਦੇਣਾ ਪਵੇਗਾ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਇਕੋ ਇੱਕ ਉਮੀਦ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਤੋਂ ਹੈ। ਪੰਜਾਬ ਵਿੱਚ ਨਸ਼ਾ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਦਾ ਕੰਮ ਭਾਜਪਾ ਹੀ ਕਰੇਗੀ? ਅਤੇ ਇੱਥੋਂ ਦੀ ਵਿਗੜੀ ਕਾਨੂੰਨ ਵਿਵਸਥਾ ਵੀ ਭਾਜਪਾ ਹੀ ਠੀਕ ਕਰੇਗੀ। ਜਿਸ ਕਰਕੇ ਪੰਜਾਬ ਦੇ ਲੋਕ 2027 ਵਿੱਚ ਡਬਲ ਇੰਜਣ ਦੀ ਸਰਕਾਰ ਬਣਾਉਣਗੇ। ਢਿੱਲੋਂ ਨੇ ਕਿਹਾ ਕਿ ਭਾਜਪਾ 117 ਸੀਟਾਂ ਉਪਰ ਤਿਆਰੀ ਹੈ ਅਤੇ ਆਉਣ ਵਾਲੀ ਸਰਕਾਰ ਭਾਜਪਾ ਦੀ ਹੋਵੇਗੀ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


