ਸੀਐਮ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਸਿਰਫ਼ ਰਵਾਇਤੀ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਿਆਂ ਖ਼ਿਲਾਫ਼ ਪੰਜ-ਸੂਤਰੀ ਵਿਆਪਕ ਰਣਨੀਤੀ ਵਜੋਂ ਅੱਗੇ ਵੱਧ ਰਹੀ ਹੈ। ਇਸ ਤਹਿਤ ਪੁਲਿਸ, ਅਧਿਆਪਕ, ਭਾਈਚਾਰਕ ਵਲੰਟੀਅਰ, ਨੌਜਵਾਨ ਅਤੇ ਸਿਹਤ ਕਰਮਚਾਰੀ ਮਿਲ ਕੇ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ’ਤੇ ਕਾਰਵਾਈ ਕਰਨ, ਨਸ਼ਿਆਂ ਦੀ ਰੋਕਥਾਮ ਕਰਨ, ਰਿਪੋਰਟਿੰਗ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੇ ਹਨ।
ਸੁਨੇਹਾ ਸਪੱਸ਼ਟ ਹੈ: ਪੰਜਾਬ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਥਾਣਿਆਂ ਤੋਂ ਨਹੀਂ ਲੜੇਗਾ। ਇਹ ਲੜਾਈ ਹੁਣ ਪਿੰਡਾਂ, ਸਕੂਲਾਂ, ਕਾਲਜਾਂ, ਭਾਈਚਾਰਿਆਂ ਅਤੇ ਸਿਹਤ ਕੇਂਦਰਾਂ ਤੱਕ ਪਹੁੰਚ ਰਹੀ ਹੈ। ਜਿੱਥੇ ਪੁਲਿਸ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਜੁਟੀ ਹੋਈ ਹੈ, ਉੱਥੇ ਭਾਈਚਾਰਕ ਨੁਮਾਇੰਦੇ ਜ਼ਮੀਨੀ ਪੱਧਰ ’ਤੇ ਨਿਗਰਾਨੀ ਨੂੰ ਮਜ਼ਬੂਤ ਕਰ ਰਹੇ ਹਨ। ਇਸ ਪਹਿਲ ਦਾ ਉਦੇਸ਼ ਨਸ਼ੇ ਵੇਚਣਾ ਮੁਸ਼ਕਲ ਬਣਾਉਣਾ, ਨਸ਼ਾ ਤਸਕਰੀ ਦੀ ਸੂਚਨਾ ਦੇਣਾ ਆਸਾਨ ਕਰਨਾ, ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਣ ਤੋਂ ਰੋਕਣਾ ਅਤੇ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਲੋਕਾਂ ਲਈ ਇਲਾਜ ਹਾਸਲ ਕਰਨਾ ਆਸਾਨ ਬਣਾਉਣਾ ਹੈ। ਇਹ ਪੰਜ-ਸੂਤਰੀ ਰਣਨੀਤੀ ਇਨਫੋਰਸਮੈਂਟ ਅਤੇ ਰੋਕਥਾਮ ਦੇ ਨਾਲ-ਨਾਲ ਮੁੜ ਵਸੇਬੇ ਨੂੰ ਵੀ ਬਰਾਬਰ ਮਹੱਤਵ ਦਿੰਦੀ ਹੈ ਅਤੇ ਇਹ ਦਰਸਾਉਂਦੀ ਹੈ ਕਿ ਨਸ਼ਿਆਂ ਖ਼ਿਲਾਫ਼ ਲਗਾਤਾਰ ਜੰਗ ਲਈ ਸਮਾਜ ਦੇ ਹਰ ਪੱਧਰ ਦੀ ਭਾਗੀਦਾਰੀ ਜ਼ਰੂਰੀ ਹੈ।‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਪੁਲਿਸ ਦੀ ਅਹਿਮ ਭੂਮਿਕਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਇਨ੍ਹਾਂ ਵਿੱਚ 3918 ਕਿਲੋਗ੍ਰਾਮ ਹੈਰੋਇਨ,991 ਕਿਲੋਗ੍ਰਾਮ ਅਫ਼ੀਮ, 47 ਟਨ ਭੁੱਕੀ, 1416 ਕਿਲੋਗ੍ਰਾਮ ਗਾਂਜਾ ਅਤੇ 65 ਲੱਖ ਗੋਲੀਆਂ ਤੇ ਕੈਪਸੂਲ ਸ਼ਾਮਲ ਹਨ।
ਇਸੇ ਸਮੇਂ ਦੌਰਾਨ, ਪੰਜਾਬ ਪੁਲਿਸ ਵੱਲੋਂ 79,293 ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਰਾਹੀਂ ਨਸ਼ਿਆਂ ਖ਼?ਲਾਫ਼ ਮੁਹਿੰਮ ਨੂੰ ਸਿੱਧੇ ਤੌਰ ’ਤੇ ਭਾਈਚਾਰਿਆਂ ਤੱਕ ਪਹੁੰਚਾਇਆ ਗਿਆ ਅਤੇ ਨਸ਼ਿਆਂ ਖ਼?ਲਾਫ਼ ਲੜਾਈ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਗਿਆ।
‘ਬਿਗ 5’ ਦਾ ਦੂਜਾ ਥੰਮ੍ਹ ਰੋਕਥਾਮ ’ਤੇ ਕੇਂਦਰਿਤ ਹੈ, ਕਿਉਂਕਿ ਨਸ਼ਿਆਂ ਖ਼?ਲਾਫ਼ ਲੜਾਈ ਉਸ ਸਮੇਂ ਸ਼ੁਰੂ ਨਹੀਂ ਹੋ ਸਕਦੀ ਜਦੋਂ ਕੋਈ ਨੌਜਵਾਨ ਪਹਿਲਾਂ ਹੀ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਚੁੱਕਾ ਹੋਵੇ।
ਇਸ ਪਹਿਲ ਤਹਿਤ ਸਕੂਲਾਂ ਅਤੇ ਕਾਲਜਾਂ ਦੇ ਪ੍ਰੋਗਰਾਮਾਂ ਵਿੱਚ ਸਾਥੀ ਭਾਗੀਦਾਰੀ, ਨਸ਼ਿਆਂ ਦੀ ਲਤ ਤੋਂ ਉੱਭਰ ਚੁੱਕੇ ਲੋਕਾਂ ਦੀ ਸ਼ਮੂਲੀਅਤ ਅਤੇ ਨੌਜਵਾਨਾਂ ਦੀ ਅਗਵਾਈ ਵਾਲੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਲਈ ਨਸ਼ਿਆਂ ਨੂੰ ‘ਨਾ’ ਕਰਨਾ ਸਮਾਜਿਕ ਤੌਰ ’ਤੇ ਆਸਾਨ ਬਣਾਇਆ ਜਾ ਸਕੇ ਅਤੇ ਇਸ ਸੁਧਾਰ ਨੂੰ ਕਲੰਕ ਨਾ ਮੰਨਿਆ ਜਾਵੇ।
ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਸ਼ਾ ਤਸਕਰ ਲੁਕ-ਛਿਪ ਕੇ ਆਪਣੀਆਂ ਗਤੀਵਿਧੀਆਂ ਨਾ ਚਲਾ ਸਕਣ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਪਰਿਵਾਰ ਸਰਕਾਰੀ ਸਹਾਇਤਾ ਪ੍ਰਾਪਤ ਕਰਨ ਤੋਂ ਵਾਂਝੇ ਨਾ ਰਹਿਣ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਇੱਕ ਅਜਿਹੀ ਵਿਵਸਥਾ ਤਿਆਰ ਕਰ ਰਿਹਾ ਹੈ, ਜਿਸ ਵਿੱਚ ਪੁਲਿਸ ਥਾਣੇ, ਪਿੰਡ, ਸਕੂਲ, ਕਾਲਜ ਅਤੇ ਸਿਹਤ ਕੇਂਦਰ ਹੁਣ ਵੱਖ-ਵੱਖ ਮੋਰਚੇ ਨਹੀਂ ਰਹੇ, ਸਗੋਂ ਨਸ਼ਿਆਂ ਖ਼?ਲਾਫ਼ ਇੱਕੋ ਮੁਹਿੰਮ ਦੇ ਆਪਸ ਵਿੱਚ ਜੁੜੇ ਹੋਏ ਹਿੱਸੇ ਹਨ।
ਰਿਪੋਰਟਿੰਗ ਨੂੰ ਮਜ਼ਬੂਤ ਕਰਨਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ, ਭਾਈਚਾਰਿਆਂ ਨੂੰ ਸਰਗਰਮ ਕਰਨਾ ਅਤੇ ਨਸ਼ਿਆਂ ਤੋਂ ਬਾਹਰ ਨਿਕਲਣ ਲਈ ਭਰੋਸੇਯੋਗ ਇਲਾਜ ਅਤੇ ਮੁੜ ਵਸੇਬੇ ਦੀ ਸਹੂਲਤ ਮੁਹੱਈਆ ਕਰਵਾਉਣਾ।
ਭਗਵੰਤ ਮਾਨ ਸਰਕਾਰ ਲਈ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਨਾਅਰਿਆਂ ਜਾਂ ਬਿਆਨਾਂ ਤੱਕ ਸੀਮਤ ਨਹੀਂ ਹੈ। ਇਹ ਜ਼ਮੀਨੀ ਪੱਧਰ ’ਤੇ ਨਸ਼ਿਆਂ ਵਿਰੁੱਧ ਜੰਗ ਲੜਨ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਲੋੜੀਂਦੇ ਢਾਂਚੇ, ਜ਼ਮੀਨੀ ਨੈੱਟਵਰਕ, ਰੋਕਥਾਮ ਪ੍ਰਣਾਲੀਆਂ ਅਤੇ ਸਿਹਤ ਸੰਭਾਲ ਸਮਰੱਥਾ ਵਿਕਸਤ ਕਰਨ ਬਾਰੇ ਹੈ।
Breaking News
- ਅਮਨ ਅਰੋੜਾ ਵੱਲੋਂ 5,600 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ; ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
- ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਈਸਾਪੁਰ ਦੇ 200 ਪਰਿਵਾਰਾਂ ਨੂੰ ਮਿਲੇ ਮਾਲਕੀ ਹੱਕ
- ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਨੇ ਅੱਖਾਂ ਦਾ 39ਵਾਂ ਵਿਸ਼ਾਲ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
- ਡੀ.ਜੀ.ਪੀ. ਐਮ.ਐਫ. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
- ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ
- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 2 ਅਤੇ 3 ਦਸੰਬਰ ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ
- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਘੋੜਸਵਾਰੀ ਮੇਲਾ-3 ਦੇ ਦੂਜੇ ਦਿਨ ਪੱਲਣਪੁਰ ਵਿਖੇ ਸ਼ਿਰਕਤ
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 29 ਨਵੰਬਰ ਨੂੰ ਵਾਰਾਣਸੀ ਵਿਖੇ ਕਰਵਾਇਆ ਜਾਵੇਗਾ ਮਹਾਨ ਕੀਰਤਨ ਸਮਾਗਮ


