ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਾਲ ਹੀ ਵਿਚ ਹੋਈਆਂ ਨਗਰ ਕੌਂਸਲ ਚੋਣਾਂ ਵਿਚ ਐਮ ਸੀ ਚੁਣੇ ਗਏ 51 ਵਿਚੋਂ 31 ਆਜ਼ਾਦ ਉਮੀਦਵਾਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਇਹਨਾਂ ਨੇ ਅਕਾਲੀ ਦਲ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ। ਬਾਕੀ ਰਹਿੰਦੇ 20 ਕੌਂਸਲਰ ਵੀ ਜਲਦੀ ਹੀ ਪਾਰਟੀ ਵਿਚ ਸ਼ਾਮਲ ਕੀਤੇ ਜਾਣਗੇ।
ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 51ਆਜ਼ਾਦ ਕੌਂਸਲਾਂ ਨੇ ਅਕਾਲੀ ਦਲ ਵਿਚ ਵਿਸ਼ਵਾਸ ਪ੍ਰਗਟ ਕੀਤਾ ਹੈ ਤੇ ਅਕਾਲੀ ਦਲ ਵੱਲੋਂ ਜਿੱਤੇ ਵਾਰਡਾਂ ਦੀ ਗਿਣਤੀ ਹੁਣ 243 ਹੋ ਗਈ ਹੈ ਜਿਸ ਵਿਚੋਂ 192 ਵਾਰਡਾਂ ਵਿਚ ਪਾਰਟੀ ਆਪਣੀ ਚੋਣ ਨਿਸ਼ਾਨ ’ਤੇ ਚੋਣਾਂ ਜਿੱਤੀ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਨੇ 9 ਮਿਉਂਸਪਲ ਕਮੇਟੀਆਂ ਵਿਚ ਪੂਰਨ ਬਹੁਮਤ ਹਾਸਲ ਕਰ ਲਿਆ ਹੈ ਜਦੋਂ ਕਿ ਕਾਂਗਰਸ ਨੇ ਛੇ ਅਤੇ ਭਾਜਪਾ ਨੇ ਦੋ ਕਮੇਟੀਆਂ ਵਿਚ ਬਹੁਮਤ ਹਾਸਲ ਕੀਤਾ ਹੈ।
ਬਾਦਲ ਨੇ ਇਹ ਵੀ ਦੱਸਿਆ ਕਿ ਅਕਾਲੀ ਦਲ ਨੇ ਫਰੀਦਕੋਟ, ਮਹਿਰਾਜ, ਮਜੀਠਾ ਅਤੇ ਮੌੜ ਸਮੇਤ ਅਨੇਕਾਂ ਕਮੇਟੀਆਂ ਵਿਚ ਕੁੱਲ ਪਈਆਂ ਵੋਟਾਂ ਦੇ ਮਾਮਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਹਨਾਂ ਕਿਹਾ ਕਿ ਬਹੁਤ ਸਾਰੀਆਂ ਥਾਵਾਂ ’ਤੇ ਸਾਡੇ ਉਮੀਦਵਾਰਾਂ ਨੂੰ ਹਰਾਇਆ ਘੋਸ਼ਤ ਕਰ ਦਿੱਤਾ ਗਿਆ ਜਦੋਂ ਕਿ ਸਭ ਤੋਂ ਵੱਧ ਵੋਟਾਂ ਉਹਨਾਂ ਨੂੰ ਮਿਲੀਆਂ ਸਨ।
ਉਹਨਾਂ ਨੇ ਆਪ ਸਰਕਾਰ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਅਤੇ ਗੁੰਡਾ ਕਰਦੀ ਤੇ ਸੱਤਾ ਦੀ ਦੁਰਵਰਤੋਂ ਕਰਨ ਦੇ ਬਾਵਜੂਦ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਤੇ ਆਏ ਨਤੀਜਿਆਂ ’ਤੇ ਸੰਤੁਸ਼ਟੀ ਪ੍ਰਗਟ ਕੀਤੀ।
ਉਹਨਾਂ ਕਿਹਾ ਕਿ ਅਕਾਲੀ ਦਲ ਨੇ ਕਾਂਗਰਸ ਨਾਲੋਂ ਵਧੀਆ ਕਾਰਗੁਜ਼ਾਰੀ ਵਿਖਾਈ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸਿਰਫ 1251 ਸੀਟਾਂ ’ਤੇ ਚੋਣ ਲੜੀ ਜਦੋਂ ਕਿ ਕਾਂਗਰਸ ਨੇ 1550 ਸੀਟਾਂ ’ਤੇ ਚੋਣ ਲੜੀ। ਉਹਨਾਂ ਕਿਹਾ ਕਿ ਕਾਂਗਰਸ ਨਾਲੋਂ 300 ਸੀਟਾਂ ਘੱਟ ਲੜਨ ਲਈ ਮਜਬੂਰ ਕਰਨ ਦੇ ਬਾਵਜੂਦ ਕਾਂਗਰਸ ਪਾਰਟੀ ਅਕਾਲੀ ਦਲ ਨਾਲੋਂ ਸਿਰਫ 150 ਸੀਟਾਂ ਹੀ ਵੱਧ ਜਿੱਤ ਸਕੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ ਫਰੀਦਕੋਟ ਸਮੇਤ ਮਜੀਠਾ ਵਿਚ ਅਕਾਲੀ ਵਰਕਰਾਂ ਖਿਲਾਫ ਬਹੁਤ ਜ਼ਿਆਦਾ ਧੱਕੇਸ਼ਾਹੀ ਕੀਤੀ ਪਰ ਇਸਦੇ ਬਾਵਜੂਦ ਅਕਾਲੀ ਦਲ ਦੀ ਕਾਰਗੁਜ਼ਾਰੀ ਚੰਗੀ ਰਹੀ ਤੇ ਲੋਕ ਆਪ ਸਰਕਾਰ ਦੇ ਖਿਲਾਫ ਭੁਗਤੇ। ਉਹਨਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਪ ਪਾਰਟੀ ਨੂੰ ਕਰਾਰਾ ਸਬਕ ਸਿਖਾਉਣਗੇ।
ਮੀਡੀਆ ਦੇ ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਹਾਲ ਹੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਦਾਰ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਆਰੰਭੀ ਬਦਲਾਖੋਰੀ ਦੀ ਕਾਰਵਾਈ ਦੇ ਚਲਦੇ ਉਹਨਾਂ ਖਿਲਾਫ ਨਵਾਂ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਕ ਦਿਨ ਪਹਿਲਾਂ ਹੀ ਮਜੀਠੀਆ ਨੇ ਇਹ ਖੁੱਲ੍ਹਾਸਾ ਕਰ ਦਿੱਤਾ ਸੀ ਕਿ ਅਕਾਲੀ ਵਰਕਰ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਪ ਦੇ ਆਗੂ ਤਲਬੀਰ ਗਿੱਲ ਨੇ ਧੱਕੇ ਨਾਲ ਪੁਲਿਸ ਹਿਰਾਸਤ ਵਿਚੋਂ ਆਪਣਾ ਬੰਦਾ ਛੁਡਾਇਆ। ਉਹਨਾਂ ਕਿਹਾ ਕਿ ਪਰ ਇਸਦੇ ਬਾਵਜੂਦ ਗਿੱਲ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਦੋਂ ਕਿ ਬਿਕਰਮ ਸਿੰਘ ਮਜੀਠੀਆ ਨੂੰ ਝੂਠਾ ਕੇਸ ਦਰਜ ਕਰ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


