Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ
    Punjab

    ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ

    May 27, 20263 Mins Read
    Share Facebook Twitter Telegram Email WhatsApp

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਬਾਬਾ ਬਕਾਲਾ ਸਾਹਿਬ ਵਿਖੇ 31 ਮਈ ਨੂੰ ਰੱਖੀ ਪੰਥਕ ਕਾਨਫਰੰਸ ਦੇ ਸਬੰਧ ਵਿਚ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਪ੍ਰਧਾਨ ਸਾਹਿਬ ਐਡਵੋਕੇਟ ਧਾਮੀ ਦੇ ਨਾਲ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਜਥੇਦਾਰ ਬਲਤੇਜ ਸਿੰਘ ਖੌਖ ਵੀ ਹਾਜਰ ਸਨ।
    ਇਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ ਵਿਚ ਸ਼ਾਮਲ ਦਰਜ ਕੁਝ ਮੱਦਾਂ ਬਾਰੇ ਸੰਗਤਾਂ ਦੇ ਵੱਡੇ ਇਤਰਾਜ਼ ਹਨ ਅਤੇ ਕਈ ਤਰ੍ਹਾਂ ਦੇ ਭਰਮ ਭੁਲੇਖੇ ਪੈਦਾ ਹੋ ਰਹੇ, ਜਿਨ੍ਹਾਂ ਨੂੰ ਸਿੱਖ ਭਾਵਨਾਵਾਂ ਅਨੁਸਾਰ ਦੂਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਐਕਟ ਵਿਚ ਦਰਜ ਮੱਦਾਂ ਨੂੰ ਹਟਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਆਦੇਸ਼ ਕੀਤੇ ਹੋਏ ਹਨ ਜਿਸ ਤਹਿਤ ਸ਼੍ਰੋਮਣੀ ਗਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਫਰਜ਼ਾਂ ਦੀ ਪਹਿਰੇਦਾਰੀ ਕਰ ਰਹੀ ਹੈ।
    ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਬਾਬਾ ਬਕਾਲਾ ਸਹਿਬ ਵਿਖੇ 31 ਮਈ ਨੂੰ ਵਿਸ਼ਾਲ ਪੰਥਕ ਇਕੱਠ ਸੱਦਿਆ ਗਿਆ ਤਾਂ ਜੋ ਪੰਥਕ ਇਕੱਠ ਵਿਚ ਸਮੂਹ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪਰਦਾ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਸਮੂਹ ਸਿੱਖ ਫੈਡਰੇਸ਼ਨਾਂ ਦੀ ਭਰਵੀਂ ਸ਼ਮੂਲੀਅਤ ਨਾਲ ਸਾਂਝਾ ਗੁਰਮਤਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੋ ਮੱਦਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਚ ਸਰਕਾਰ ਵੱਲੋਂ ਲਿਆਂਦਾ ਗਿਆ ਉਹ ਗੁਰਮਤਿ ਦੇ ਅਨੁਕੂਲ ਨਹੀਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਵੀ ਸਮੇਂ ਸਮੇਂ ’ਤੇ ਕਾਨੁੰਨ ਅੰਦਰ ਸੋਧ ਹੋਈ ਉਸ ਸਮੇਂ ਸਿਰਮੌਰ ਸੰਸਥਾ ਵੱਲੋਂ ਮਤਾ ਪਾਸ ਕੀਤਾ ਜਾਂਦਾ ਰਿਹਾ, ਪ੍ਰੰਤੂ ਹੁਣ ਸਰਕਾਰ ਸੋਧ ਕਾਨੂੰਨ ਅੰਦਰ ਅਜਿਹੀਆਂ ਮੱਦਾਂ ਲੈ ਕੇ ਆਈ ਹੈ, ਜੋ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਅਨੁਕੂਲ ਨਹੀਂ ਹਨ ਅਤੇ ਸਿੱਖ ਸਿਧਾਂਤਾਂ ਦੀ ਤਰਜ਼ਮਾਨੀ ਨਹੀਂ ਹੋ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸ਼ਜਾਵਾਂ ਮਿਲਣੀਆਂ ਚਾਹੀਦੀਆਂ ਹਨ, ਜਿਸ ’ਤੇ ਕਿਸੇ ਵੀ ਤਰ੍ਹਾਂ ਦਾ ਕੋਈ ਇਤਰਾਜ਼ ਨਹੀਂ ਕੀਤਾ ਜਾ ਰਿਹਾ ਹੈ, ਪ੍ਰੰਤੂ ਸਰਕਾਰ ਨੂੰ ਸੋਧ ਕਾਨੂੰਨ ਅੰਦਰ ਲਿਆਂਦੀਆਂ ਮਦਾਂ ਨੂੰ ਦੂਰ ਕਰਨ ਲਈ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਅਣਦੇਖੀ ਨਹੀਂ ਕਰਨੀ ਚਾਹੀਦੀ।
    ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਦੀਆਂ ਰਵਾਇਤਾਂ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਸਿੱਖ ਮਰਿਆਦਾ ਨਾਲ ਜੁੜੀਆਂ ਤਰਜੀਹਾਂ ਹਨ, ਜਿਨਾਂ ਨੂੰ ਕੌਮ ਦੀਆਂ ਭਾਵਨਾਵਾਂ ਅਨੁਸਾਰ ਲਾਗੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਟਕਰਾਲ ਦਾ ਸਵਾਲ ਨਹੀਂ ਬਲਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਸੰਗਤਾਂ ਵਿਚ ਇਨ ਬਿਨ ਲਾਗੂ ਕਰਵਾਉਣਾ ਵੀ ਵੱਡੀ ਜਿੰਮੇਵਾਰੀ ਹੈ।
    ਇਸ ਮੌਕੇ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਸੱਦੇ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 31 ਮਈ ਦੀ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਜਾ ਰਹੀ ਪੰਥਕ ਕਾਨਫਰੰਸ ਵਿਚ ਉਹ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਨੂੰ ਲੈ ਕੇ ਪਹੁੰਚਣਗੇ ਤਾਂ ਜੋ ਸਰਕਾਰ ਵੱਲੋਂ ਲਿਆਂਦੇ ਗਏ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਤਿਕਾਰ ਐਕਟ ਵਿਚ ਸ਼ਾਮਲ ਮੱਦਾਂ ’ਤੇ ਦੀਰਘ ਵਿਚਾਰਾਂ ਤੋਂ ਬਾਅਦ ਸੰਗਤੀ ਰੂਪ ਵਿਚ ਸਾਂਝਾ ਗੁਰਮਤਾ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸਹਿਬਾਨ ਤੇ ਅਧਿਕਾਰੀ ਆਦਿ ਸ਼ਾਮਲ ਸਨ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.