ਪੰਜਾਬ ਦੀ ਸਾਬਕਾ ਰਾਜ ਮੰਤਰੀ ਡਾਕਟਰ ਨਵਜੋਤ ਕੌਰ ਸਿੱਧੂ ਨੇ ਵੀਰਵਾਰ ਨੂੰ ਮੁਹਾਲੀ ਵਿੱਚ ਸਿੱਖ ਜਥੇਬੰਦੀਆਂ ਦੇ ਪੱਕੇ ਮੋਰਚੇ ਵਿਚ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਸਮਰਥਨ ਕੀਤਾ ਅਤੇ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਵੱਲ ਕੂਚ ਕਰ ਰਹੇ ਕੌਮੀ ਇਨਸਾਫ ਮੋਰਚੇ ਦੇ ਕਾਫਲੇ ਵਿਚ ਸ਼ਮੂਲੀਅਤ ਕੀਤੀ।
ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਬੰਦੀ ਸਿੰਘ ਜਿਨ੍ਹਾਂ ਨੇ ਜ਼ੁਰਮ ਦੀ ਸਜ਼ਾ ਵੀ ਭੁਗਤ ਲਈ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਰਿਹਾਅ ਨਾ ਕਰਨਾ ਦੇਸ਼ ਦੇ ਨਾਗਰਿਕਾਂ ਨਾਲ ਵੱਡਾ ਧੱਕਾ ਹੈ। ਇਸ ਲਈ ਮਨੁੱਖੀ ਅਧਿਕਾਰਾਂ ਦੀ ਪਹਿਰੇਦਾਰੀ ਲਈ ਉਹ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਦੀ ਹਮਾਇਤ ਕਰਦੇ ਹਨ, ਉਥੇ ਹੀ ਉਹ ਮੋਰਚੇ ਦੀਆਂ ਮੰਗਾਂ ਦੀ ਸਫਲਤਾ ਲਈ ਪੂਰਾ ਸਹਿਯੋਗ ਕਰਨਗੇ ਕਿਉਂਕਿ ਸਿਆਸਤ ਦਾ ਅਰਥ ਆਮ ਲੋਕਾਂ ਦੀ ਸੁਰੱਖਿਆ ਤੇ ਮੁਸ਼ਕਲਾਂ ਦਾ ਹੱਲ ਹੁੰਦਾ ਹੈ। ਇਸ ਲਈ ਜਿੱਥੇ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ’ਚ ਸ਼ਾਮਲ ਹੋ ਕੇ ਪੂਰੀ ਚਾਰਾਜੋਈ ਕਰਨਗੇ। ਉਥੇ ਹੀ ਹੋਰ ਸਿਆਸੀ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਅਸੀਂ ਸਾਰੇ ਸੱਚੇ ਸਿਆਸਤਦਾਨ ਹਾਂ ਤਾਂ ਇਸ ਨਾਇਨਸਾਫ਼ੀ ਖਿਲਾਫ਼ ਅਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਇਸ ਦੌਰਾਨ ਸ੍ਰੀਮਤੀ ਸਿੱਧੂ ਮੋਰਚੇ ਤੋਂ ਮੁੱਖ ਮੰਤਰੀ ਰਿਹਾਇਸ਼ ਵੱਲ ਜਾਣ ਵਾਲੇ ਜੱਥੇ ’ਚ ਸ਼ਾਮਲ ਹੋ ਕੇ ਪੁਲਿਸ ਬੈਰੀਕੇਟਾਂ ਕੋਲ ਰੋਜ਼ਾਨਾ ਦਿੱਤੇ ਜਾਣ ਵਾਲੇ ਧਰਨੇ ’ਚ ਵੀ ਬੈਠੇ।
ਇਸ ਮੌਕੇ ਬਲਵਿੰਦਰ ਸਿੰਘ ਕਾਲਾ, ਬਲਜੀਤ ਸਿੰਘ ਭਾਊ, ਗੁਰਮੀਤ ਸਿੰਘ ਸ਼ਾਂਟੂ, ਰਵਿੰਦਰ ਸਿੰਘ ਬਜੀਦਪੁਰ, ਪਾਲ ਸਿੰਘ ਘੜੂੰਆਂ, ਪਰਮਜੀਤ ਸਿੰਘ ਖਾਲਸਾ, ਅਵਤਾਰ ਸਿੰਘ ਬੁੜੈਲ ਤੇ ਰੇਸ਼ਮ ਸਿੰਘ ਖਰੜ ਆਦਿ ਵੀ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


