ਪੰਜਾਬ ਭਾਜਪਾ ਦੇ ਸੰਗਠਨ ਵਿੱਚ ਇੱਕ ਵੱਡਾ ਫੇਰਬਦਲ ਹੋਇਆ ਹੈ, ਜਿਸ ਤਹਿਤ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੀ ਕਮਾਨ ਸੌਂਪੀ ਗਈ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣਾ ਕਾਰਜਕਾਲ ਸਫ਼ਲਤਾਪੂਰਵਕ ਪੂਰਾ ਹੋਣ ’ਤੇ ਪਾਰਟੀ ਦੇ ਵਰਕਰਾਂ ਅਤੇ ਕੇਂਦਰੀ ਲੀਡਰਸ਼ਿਪ ਦਾ ਦਿਲੋਂ ਧੰpਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੇਵਾ ਕਰਨਾ ਉਨ੍ਹਾਂ ਲਈ ਬਹੁਤ ਮਾਣ ਅਤੇ ਵੱਡੀ ਜ਼ਿੰਮੇਵਾਰੀ ਵਾਲੀ ਗੱਲ ਰਹੀ ਹੈ। ਉਨ੍ਹਾਂ ਇਸ ਸਫ਼ਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਤਾਏ ਗਏ ਭਰੋਸੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਿਲੇ ਨਿਰੰਤਰ ਮਾਰਗਦਰਸ਼ਨ ਨੂੰ ਆਪਣੀ ਤਾਕਤ ਦਾ ਮੁੱਖ ਸਰੋਤ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਬੀ. ਐਲ. ਸੰਤੋਸ਼ ਤੋਂ ਮਿਲੀ ਜਥੇਬੰਦਕ ਸਿੱਖਿਆ ਅਤੇ ਜਗਤ ਪ੍ਰਕਾਸ਼ ਨੱਡਾ ਤੇ ਮੌਜੂਦਾ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਤੋਂ ਮਿਲੇ ਸਹਿਯੋਗ ਲਈ ਵੀ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਪ੍ਰਗਟਾਇਆ।
ਸਾਬਕਾ ਪ੍ਰਧਾਨ ਨੇ ਪੰਜਾਬ ਭਰ ਦੇ ਪਾਰਟੀ ਵਰਕਰਾਂ, ਆਗੂਆਂ ਅਤੇ ਸਮਰਥਕਾਂ ਦੀ ਵਫ਼ਾਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਹਿਯੋਗ ਹੀ ਇਸ ਕਾਰਜਕਾਲ ਨੂੰ ਯਾਦਗਾਰੀ ਬਣਾਉਣ ਵਿੱਚ ਸਭ ਤੋਂ ਵੱਡੀ ਤਾਕਤ ਰਿਹਾ ਹੈ। ਨਵੇਂ ਨਿਯੁਕਤ ਪ੍ਰਧਾਨ ਕੇਵਲ ਢਿੱਲੋਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਕਿਹਾ, ‘ਮੈਂ ਨਵੇਂ ਪ੍ਰਧਾਨ ਨੂੰ ਪੂਰਾ ਸਹਿਯੋਗ ਦੇਵਾਂਗਾ। ਮੈਨੂੰ ਪੂਰਾ ਭਰੋਸਾ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਸੰਗਠਨ ਹੋਰ ਮਜ਼ਬੂਤ ਹੋਵੇਗਾ ਤੇ ਪੰਜਾਬ ਦੀ ਸੇਵਾ ਹੋਰ ਵੀ ਸਮਰਪਣ ਭਾਵਨਾ ਨਾਲ ਅੱਗੇ ਵਧੇਗੀ।’ ਉਨ੍ਹਾਂ ਅਖੀਰ ਵਿੱਚ ਸਪੱਸ਼ਟ ਕੀਤਾ ਕਿ ਪੰਜਾਬ, ਪੰਜਾਬ ਦੇ ਲੋਕਾਂ ਅਤੇ ਪਾਰਟੀ ਜਥੇਬੰਦੀ ਨਾਲ ਉਨ੍ਹਾਂ ਦਾ ਰਿਸ਼ਤਾ ਹਮੇਸ਼ਾ ਕਿਸੇ ਵੀ ਅਹੁਦੇ ਜਾਂ ਜ਼ਿੰਮੇਵਾਰੀ ਤੋਂ ਉੱਪਰ ਰਿਹਾ ਹੈ ਅਤੇ ਇਹ ਲਗਾਓ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਬਰਕਰਾਰ ਰਹੇਗਾ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


