ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਤੋਂ ਇਲਾਵਾ 13 ਜ਼ਿਲ੍ਹਿਆਂ ਦੇ ਆਗੂਆਂ ਨੇ ਭਾਗ ਲਿਆ। ਮੀਟਿੰਗ ਵਿੱਚ ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ ਦਾ ਹੱਕ ਖੋਹਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਧੱਕੇਸ਼ਾਹੀ ਦਾ ਵਿਰੋਧ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ 15 ਮਈ ਨੂੰ ਗਵਰਨਰ ਹਾਊਸ ਵੱਲ ਮਾਰਚ ਕੀਤਾ ਗਿਆ, ਜਿਸ ਵਿੱਚ ਜਥੇਬੰਦੀ ਦੇ ਆਗੂ ਅਤੇ ਵਰਕਰ ਹਜ਼ਾਰਾਂ ਦੀ ਗਿਣਤੀ ਵਿੱਚ ਪੂਰੇ ਜੋਸ਼ ਅਤੇ ਜਬਤਬੱਧ ਢੰਗ ਨਾਲ ਸ਼ਾਮਲ ਹੋਏ। ਸੂਬਾ ਕਮੇਟੀ ਨੇ ਇਸ ਮਾਰਚ ਵਿੱਚ ਪਹੁੰਚਣ ਵਾਲੇ ਸਾਰੇ ਕਿਸਾਨ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ, ਉਨ੍ਹਾਂ ਵੱਲੋਂ ਪੂਰੇ ਅਨੁਸ਼ਾਸਨ ਵਿੱਚ ਸ਼ਾਨਦਾਰ ਮੁਜ਼ਾਹਰਾ ਕਰਨ ਲਈ ਸ਼ਲਾਘਾ ਕੀਤੀ।
ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਪਿਛਲੇ ਦਿਨੀਂ ਭਾਰਤ ਸਰਕਾਰ ਵੱਲੋਂ ਫ਼ਸਲਾਂ ਦੀ ਐਲਾਨ ਕੀਤੀ ਐਮਐਸਪੀ ਨੂੰ ਰੱਦ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਸਾਰੀਆਂ ਫ਼ਸਲਾਂ ਦੀ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਸੀ-2+50% ਅਨੁਸਾਰ ਖ?ਰੀਦ ਦੀ ਕਾਨੂੰਨੀ ਗਰੰਟੀ ਦੀ ਮੰਗ ਕਰਦਾ ਹੈ। ਜੱਥੇਬੰਦੀ ਦੇ ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ ਅਤੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਮੰਗਾਂ ਵਾਸਤੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ 2 ਜੂਨ ਨੂੰ ਸਾਰੇ ਡੀਸੀ ਦਫਤਰਾਂ ਅੱਗੇ ਵਿਸ਼ਾਲ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਇਨ੍ਹਾਂ ਧਰਨਿਆਂ ਵਿੱਚ ਜਥੇਬੰਦੀ ਦੇ ਆਗੂ ਅਤੇ ਵਰਕਰ ਵੱਧ ਚੜ੍ਹ ਕੇ ਸ਼ਾਮਲ ਹੋਣਗੇ।
ਮੀਟਿੰਗ ਵਿੱਚ ਘੱਟੋ ਘੱਟ ਉਜ਼ਰਤਾਂ ਵਿੱਚ ਵਾਧੇ ਲਈ ਸੰਘਰਸ਼ ਰਹੇ ਹਰਿਆਣਾ, ਯੂਪੀ, ਉੱਤਰਾਖੰਡ ਰਾਜਾਂ ਵਿੱਚ ਮਜ਼ਦੂਰਾਂ, ਸਮੇਤ ਸਮਾਜਿਕ ਕਾਰਕੁਨਾਂ ਨੂੰ ਐਨਐਸਏ ਜਿਹੀਆਂ ਸਖ਼ਤ ਧਾਰਾਵਾਂ ਤਹਿਤ ਜੇਲ੍ਹਾਂ ਵਿੱਚ ਡੱਕਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ, ਇਨ੍ਹਾਂ ਆਗੂਆਂ/ਵਰਕਰਾਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ।
30 ਮਈ ਨੂੰ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ, ਲੋਕ ਮੋਰਚਾ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਵਿੱਚ ਵੀ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਬਲਵੰਤ ਸਿੰਘ ਉੱਪਲੀ, ਜੁਗਰਾਜ ਸਿੰਘ ਹਰਦਾਸਪੁਰਾ, ਲਖਵੀਰ ਸਿੰਘ ਅਕਲੀਆ, ਹਰਵਿੰਦਰ ਸਿੰਘ ਕੋਟਲੀ, ਜਗਤਾਰ ਸਿੰਘ ਦੁੱਗਾਂ, ਜਗਤਾਰ ਸਿੰਘ ਦਿਹੜਕਾ, ਜਗੀਰ ਸਿੰਘ ਖਹਿਰਾ, ਹਰਮੀਤ ਸਿੰਘ ਢਾਬਾਂ, ਗੁਲਜ਼ਾਰ ਸਿੰਘ ਕਬਰ ਵੱਛਾ, ਪਰਮਿੰਦਰ ਸਿੰਘ ਦੁੱਗਾਂ, ਪ੍ਰਦੀਪ ਮੁਸਾਹਿਬ, ਗੁਰਦੇਵ ਸਿੰਘ ਕਪੂਰਥਲਾ, ਸੁਰਜੀਤ ਸਿੰਘ ਨੱਥੂਚਾਹਲ , ਦੇਵੀ ਰਾਮ ਰੰਘੜਿਆਲ, ਸਤਨਾਮ ਸਿੰਘ ਬਰਨਾਲਾ, ਨਿਰਮਲ ਸਿੰਘ ਭੰਮੀਪੁਰਾ, ਮਨਜਿੰਦਰ ਕਮਲ, ਸਰਪੰਚ ਰਣਬੀਰ ਸਿੰਘ ਰੁੜਕਾ, ਹਰਜੀਤ ਸਿੰਘ ਰਜ਼ਾ ਪੁਰ, ਅਜੀਤ ਸਿੰਘ ਧਾਂਦਰਾ, ਸੁਖਦੀਪ ਲਾਧੂਕਾ, ਡਾਕਟਰ ਬਗੀਚਾ ਸਿੰਘ ਅਤੇ ਨਵਨੀਤ ਸਮੇਤ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


