ਨਗਰ ਕੌਂਸਲ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਇਲਾਕੇ ’ਚ ਚੋਣੀ ਰੰਜਿਸ਼ ਨੇ ਹਿੰਸਕ ਰੂਪ ਧਾਰ ਲਿਆ। ਦੋ ਧਿਰਾਂ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਆਜ਼ਾਦ ਉਮੀਦਵਾਰ ਦੀ ਪਤਨੀ ਅਤੇ ਉਸ ਦੇ ਪੁੱਤਰ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਦੋਵੇਂ ਗੰਭੀਰ ਰੂਪ ’ਚ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਘਟਨਾ ਉਸ ਵੇਲੇ ਵਾਪਰੀ ਜਦੋਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦੋਵੇਂ ਧਿਰਾਂ ਦੇ ਸਮਰਥਕਾਂ ਵਿਚਾਲੇ ਤਕਰਾਰ ਹੋ ਰਹੀ ਸੀ। ਇਸ ਦੌਰਾਨ ਦੂਜੇ ਧਿਰ ਦੇ ਇਕ ਸਮਰਥਕ ਨੇ ਤੇਜ਼ ਰਫਤਾਰ ਗੱਡੀ ਨਾਲ ਉਮੀਦਵਾਰ ਦੇ ਸਮਰਥਕ ਦੀ ਪਤਨੀ ਤੇ ਉਸ ਦੇ ਪੁੱਤਰ ਸੁਲਤਾਨ ਖਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਮਹਿਲਾ ਨਾਜੀਆ ਬੇਗਮ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਦਕਿ ਪੁੱਤਰ ਵੀ ਗੰਭੀਰ ਜ਼ਖ਼ਮੀ ਹੋਇਆ ਹੈ। ਦੋਵੇਂ ਨੂੰ ਤੁਰੰਤ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਮਹਿਲਾ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਹੋਰ ਇਲਾਜ ਲਈ ਬਾਹਰ ਰੈਫਰ ਕਰ ਦਿੱਤਾ।
ਘਟਨਾ ਤੋਂ ਬਾਅਦ ਮੌਕੇ ’ਤੇ ਤਣਾਅਪੂਰਨ ਮਾਹੌਲ ਬਣ ਗਿਆ ਅਤੇ ਵੱਡੀ ਗਿਣਤੀ ’ਚ ਲੋਕ ਇਕੱਠੇ ਹੋ ਗਏ। ਗੁੱਸੇ ’ਚ ਆਏ ਲੋਕਾਂ ਨੇ ਗੱਡੀ ਸਵਾਰ ਨੂੰ ਘੇਰ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਭੀੜ ਨੇ ਗੱਡੀ ’ਤੇ ਵੀ ਹਮਲਾ ਕਰ ਦਿੱਤਾ ਅਤੇ ਉਸ ਦੇ ਸ਼ੀਸ਼ੇ ਸਮੇਤ ਹੋਰ ਹਿੱਸੇ ਤੋੜ ਦਿੱਤੇ। ਗੱਡੀ ਚਲਾਉਣ ਵਾਲਾ ਵਿਅਕਤੀ ਵੀ ਭੀੜ ਦੀ ਕੁੱਟਮਾਰ ਕਾਰਨ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਹਾਲਾਤਾਂ ਨੂੰ ਕਾਬੂ ਵਿਚ ਕੀਤਾ। ਪੁਲਸ ਨੇ ਜ਼ਖਮੀ ਵਿਅਕਤੀ ਨੂੰ ਭੀੜ ਤੋਂ ਬਚਾ ਕੇ ਹਸਪਤਾਲ ਪਹੁੰਚਾਇਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਹਰ ਪੱਖ ਦੀ ਤਫਤੀਸ਼ ਕੀਤੀ ਜਾਵੇਗੀ। ਖ਼ਬਰ ਲਿਖੇ ਜਾਣ ਤੱਕ ਇਲਾਕੇ ’ਚ ਤਣਾਅ ਬਣਿਆ ਹੋਇਆ ਸੀ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


