Close Menu
Rozana Desh PardeshRozana Desh Pardesh
    What's Hot

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव

    July 17, 2026
    Facebook X (Twitter) Instagram YouTube
    Breaking News
    • देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
    • मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
    • मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
    • हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
    • भारत में विकास की गति होगी तेज: श्याम सिंह राणा
    • हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
    • प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
    • हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद
    Saturday, July 18
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਵਿੱਚ ਠੇਕੇਦਾਰੀ ਪ੍ਰਣਾਲੀ ਖਤਮ ਕਰਨ ਦਾ ਲਿਆ ਵੱਡਾ ਕੈਬਨਿਟ ਫੈਸਲਾ; 65,000 ਮੁਲਾਜ਼ਮ ਹੋਣਗੇ ਰੈਗੂਲਰ; ਮਾਨਸੂਨ ਸੈਸ਼ਨ ਵਿੱਚ ਹੋਵੇਗਾ ਬਿੱਲ ਪੇਸ਼
    Punjab

    ਪੰਜਾਬ ਵਿੱਚ ਠੇਕੇਦਾਰੀ ਪ੍ਰਣਾਲੀ ਖਤਮ ਕਰਨ ਦਾ ਲਿਆ ਵੱਡਾ ਕੈਬਨਿਟ ਫੈਸਲਾ; 65,000 ਮੁਲਾਜ਼ਮ ਹੋਣਗੇ ਰੈਗੂਲਰ; ਮਾਨਸੂਨ ਸੈਸ਼ਨ ਵਿੱਚ ਹੋਵੇਗਾ ਬਿੱਲ ਪੇਸ਼

    May 30, 20265 Mins Read
    Share Facebook Twitter Telegram Email WhatsApp

    ਪੰਜਾਬ ਵਿੱਚ ਠੇਕੇਦਾਰੀ ਪ੍ਰਣਾਲੀ ਖਤਮ ਕਰਨ ਦਾ ਲਿਆ ਵੱਡਾ ਕੈਬਨਿਟ ਫੈਸਲਾ; 65,000 ਮੁਲਾਜ਼ਮ ਹੋਣਗੇ ਰੈਗੂਲਰ; ਮਾਨਸੂਨ ਸੈਸ਼ਨ ਵਿੱਚ ਹੋਵੇਗਾ ਬਿੱਲ ਪੇਸ਼

    ਪੰਜਾਬ ਕੈਬਨਿਟ ਵੱਲੋਂ ਡੀ.ਏ. ਦੇ ਬਕਾਏ ਸਬੰਧੀ ਪੁਨਰ-ਗਠਿਤ ਪੈਨਲ ਨੂੰ ਪ੍ਰਵਾਨਗੀ

    ਭ੍ਰਿਸ਼ਟਾਚਾਰ ਵਿਰੋਧੀ 7 ਵਿਸ਼ੇਸ਼ ਅਦਾਲਤਾਂ ਨੂੰ ਮਨਜ਼ੂਰੀ

    ਚੰਡੀਗੜ੍ਹ , 30 ਮਈ (ਦੇਸ਼ ਪ੍ਰਦੇਸ਼ ਬਿਊਰੋ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ ’ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਦਿਆਂ ਸਰਕਾਰ ਅਤੇ ਕਾਮਿਆਂ ਦਰਮਿਆਨ ਸਿੱਧਾ ਸਰਕਾਰ-ਕਰਮਚਾਰੀ ਸਬੰਧ ਸਥਾਪਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ, ਜਿਨ੍ਹਾਂ ਨੇ ਰੈਗੂਲਰ ਦਰਜੇ ਤੋਂ ਬਿਨਾਂ ਸਾਲਾਂ ਤੋਂ ਪੰਜਾਬ ਨੂੰ ਆਪਣੀ ਸੇਵਾਵਾਂ ਦਿੱਤੀਆਂ ਹਨ, ਲਈ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਰੈਗੂਲਰ ਸੇਵਾ ਲਈ ਸਪੱਸ਼ਟ ਤੌਰ ’ਤੇ ਰਾਹ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ।
    ਮੰਤਰੀ ਮੰਡਲ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ, ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨ ਨਾਲ ਸਬੰਧਤ ਬਕਾਏ ਦੇ ਹੱਲ ਲਈ ਮੰਤਰੀ ਪੈਨਲ ਦਾ ਪੁਨਰਗਠਨ ਕਰਨ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਲਈ 7 ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
    ਇਸ ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਵਜ਼ਾਰਤ ਨੇ ‘ਪੰਜਾਬ ਐਡਹਾਕ, ਕੰਟਰੈਕਟੂਅਲ, ਡੇਲੀ ਵੇਜ, ਟੈਂਪਰਰੀ, ਵਰਕ ਚਾਰਜਡ ਐਂਡ ਆਊਟਸੋਰਸਡ ਇੰਪਲਾਈਜ਼ ਵੈਲਫੇਅਰ ਐਕਟ, 2016’ ਨੂੰ ਰੱਦ ਕਰਨ ਅਤੇ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਐਂਗੇਜਮੈਂਟ) ਬਿੱਲ, 2026’ ਤੇ ‘ਪੰਜਾਬ ਕੰਟਰੈਕਟੂਅਲ ਪਰਸੋਨਲ (ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਵਿਰੁੱਧ ਐਬਸੌਰਪਸ਼ਨ) ਬਿੱਲ, 2026’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਦਮ ਆਊਟਸੋਰਸਡ ਕਰਮਚਾਰੀਆਂ ਨੂੰ ਸਿੱਧੇ ਤੌਰ ’ਤੇ ਸਰਕਾਰੀ ਠੇਕੇ ਅਧੀਨ ਲਿਆਉਣ ਅਤੇ ਰੈਗੂਲਰ ਰੋਜ਼ਗਾਰ ਲਈ ਸਪੱਸ਼ਟ ਰੂਪ-ਰੇਖਾ ਉਲੀਕਣ ਦਾ ਰਾਹ ਪੱਧਰਾ ਕਰਦਾ ਹੈ।
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ 65,000 ਤੋਂ ਵੱਧ ਕੰਟਰੈਕਟ ਵਰਕਰਾਂ ਨੇ ਸੂਬੇ ਦੀ ਸੇਵਾ ਵਿੱਚ ਆਪਣੀ ਜ਼ਿੰਦਗੀ ਦੇ ਕਈ-ਕਈ ਸਾਲ ਦਿੱਤੇ ਹਨ। ਇਸ ਫੈਸਲੇ ਨਾਲ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਉਹ ਦੇ ਦਿੱਤਾ ਹੈ, ਜੋ ਉਨ੍ਹਾਂ ਦਾ ਹੱਕ ਹੈ। ਹੁਣ ਕੋਈ ਵੀ ਠੇਕੇਦਾਰ ਇਨ੍ਹਾਂ ਕਰਮਚਾਰੀਆਂ ਅਤੇ ਸੂਬਾ ਸਰਕਾਰ ਵਿਚਕਾਰ ਖੜ੍ਹਾ ਨਹੀਂ ਹੋਵੇਗਾ।”
    ਲਾਭ ਲੈਣ ਵਾਲੇ ਵਿਭਾਗਾਂ ਦਾ ਵੇਰਵਾ ਦਿੰਦਿਆਂ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਧਾਰ ਵਿੱਚ ਬਿਜਲੀ ਸੈਕਟਰ ਦੇ 15,753 ਕਰਮਚਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਸ਼ਿਕਾਇਤਾਂ ਦਾ ਹੱਲ ਕਰਨ ਵਾਲਾ ਸਟਾਫ, ਪੈਸਕੋ ਕਰਮਚਾਰੀ, ਮੀਟਰ ਰੀਡਰ ਅਤੇ ਨੋਡਲ ਸੈਂਟਰ ਵਰਕਰ ਸ਼ਾਮਲ ਹਨ। ਸਥਾਨਕ ਸਰਕਾਰਾਂ ਵਿਭਾਗ ਦੇ 8,436 ਕਰਮਚਾਰੀ, ਜਿਨ੍ਹਾਂ ਵਿੱਚ ਮੁੱਖ ਤੌਰ ’ਤੇ ਸਫ਼ਾਈ ਕਰਮਚਾਰੀ, ਖੰਡ ਮਿੱਲਾਂ, ਸਪਿਨਫੈੱਡ ਅਤੇ ਮਾਰਕਫੈੱਡ ਸਮੇਤ ਸਹਿਕਾਰੀ ਸੰਸਥਾਵਾਂ ਦੇ 8,373 ਕਾਮੇ; ਸਕੂਲ ਸਿੱਖਿਆ ਦੇ 7,704 ਕਰਮਚਾਰੀ, ਟਰਾਂਸਪੋਰਟ ਵਿਭਾਗ ਦੇ 4,746 ਕਰਮਚਾਰੀ ਅਤੇ 1,472 ਆਊਟਸੋਰਸਡ ਫਾਇਰ ਕਰਮਚਾਰੀ ਸ਼ਾਮਲ ਹਨ।
    ਇਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਦੇ 2,688 ਕਰਮਚਾਰੀ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ 1,575 ਕਰਮਚਾਰੀ, ਖੇਤੀਬਾੜੀ ਦੇ 1,533 ਕਰਮਚਾਰੀ, ਜੇਲ੍ਹਾਂ ਦੇ 1,311 ਕਰਮਚਾਰੀ, ਤਕਨੀਕੀ ਸਿੱਖਿਆ ਦੇ 1,251 ਕਰਮਚਾਰੀ, ਪੀ.ਡਬਲਯੂ.ਡੀ. (ਬੀ ਐਂਡ ਆਰ) ਦੇ 1,570 ਕਰਮਚਾਰੀ, ਆਮ ਰਾਜ ਪ੍ਰਬੰਧ ਵਿਭਾਗ ਦੇ 1,322 ਕਰਮਚਾਰੀਆਂ ਅਤੇ ਮੈਡੀਕਲ ਸਿੱਖਿਆ ਦੇ 1,231 ਕਰਮਚਾਰੀਆਂ ਨੂੰ ਲਾਭ ਮਿਲੇਗਾ।
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਮਜ਼ਦੂਰਾਂ ਦਾ ਹੁਣ ਮਾਲਕਾਂ ਨਾਲ ਸਿੱਧਾ ਸੰਪਰਕ ਹੋਵੇਗਾ। ਇਸ ਪ੍ਰਣਾਲੀ ਵਿੱਚ ਹੁਣ ਠੇਕੇਦਾਰਾਂ ਲਈ ਕੋਈ ਥਾਂ ਨਹੀਂ ਹੋਵੇਗੀ।’
    ਮੁੱਖ ਮੰਤਰੀ ਨੇ ਅੱਗੇ ਕਿਹਾ, ‘ਉਜਰਤਾਂ ਬਿਨਾਂ ਕਿਸੇ ਏਜੰਸੀ ਦੀ ਕਟੌਤੀ ਜਾਂ ਕਮਿਸ਼ਨਾਂ ਦੇ ਸਿੱਧੇ ਕਰਮਚਾਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ?ਹਾਂ ਕੀਤੀਆਂ ਜਾਣਗੀਆਂ। ਕਰਮਚਾਰੀਆਂ ਨੂੰ ਹਰ ਕੈਲੰਡਰ ਸਾਲ ਵਿੱਚ ਕਾਨੂੰਨੀ ਜਣੇਪਾ ਲਾਭ ਅਤੇ 10 ਦਿਨਾਂ ਦੀ ਕੈਜ਼ੂਅਲ ਛੁੱਟੀ ਮਿਲੇਗੀ। ਉਹ ਬਾਇਓਮੀਟ੍ਰਿਕ ਹਾਜ਼ਰੀ ਅਤੇ ਆਈ.ਐਚ.ਆਰ.ਐਮ.ਐਸ. ਪ੍ਰਣਾਲੀਆਂ ਦੇ ਅਧੀਨ ਵੀ ਕਵਰ ਕੀਤੇ ਜਾਣਗੇ।’
    ਕਰਮਚਾਰੀਆਂ ਦੀ ਸੁਰੱਖਿਆ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਇੱਥੇ ਪਾਰਦਰਸ਼ਤਾ ਅਤੇ ਮਨਮਾਨੀ ਵਾਲੀ ਕਾਰਵਾਈ ਨਹੀਂ ਚੱਲੇਗੀ। ਕਿਸੇ ਵੀ ਕਰਮਚਾਰੀ ਨੂੰ ਲਿਖਤੀ ਕਾਰਨ ਦਰਜ ਕੀਤੇ ਬਿਨਾਂ ਅਤੇ ਸੁਣਵਾਈ ਦਾ ਮੌਕਾ ਦਿੱਤੇ ਬਿਨਾਂ ਹਟਾਇਆ ਨਹੀਂ ਜਾਵੇਗਾ।’
    ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਦੀ ਪ੍ਰਵਾਨਗੀ ਦੇ 45 ਦਿਨਾਂ ਦੇ ਅੰਦਰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਅਮਲਾ ਅਤੇ ਵਿੱਤ ਵਿਭਾਗਾਂ ਦੁਆਰਾ ਯੋਗ ਸ਼੍ਰੇਣੀਆਂ ਨੂੰ ਪੜਾਵਾਂ ਵਿੱਚ ਨੋਟੀਫ਼ਾਈ ਕੀਤਾ ਜਾਵੇਗਾ।
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਮੁੱਖ ਸਕੱਤਰ ਦੀ ਅਗਵਾਈ ਵਾਲੀ ਸੂਬਾ ਪੱਧਰੀ ਅਧਿਕਾਰਤ ਕਮੇਟੀ ਇਸ ਫ਼ੈਸਲੇ ਨੂੰ ਲਾਗੂ ਕਰਨ ਦੀ ਨਿਗਰਾਨੀ ਕਰੇਗੀ ਜਦੋਂ ਕਿ ਬਹੁਤ ਸਾਰੇ ਸੂਬੇ ਠੇਕੇਦਾਰੀ ਵੱਲ ਵਧ ਰਹੇ ਹਨ, ਪੰਜਾਬ ਇਸ ਰੁਝਾਨ ਨੂੰ ਉਲਟਾ ਰਿਹਾ ਹੈ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ।’
    ਇੱਕ ਹੋਰ ਅਹਿਮ ਫ਼ੈਸਲੇ ਵਿੱਚ ਮੰਤਰੀ ਮੰਡਲ ਨੇ ਸੋਧੀ ਹੋਈ ਤਨਖਾਹ, ਪੈਨਸ਼ਨਾਂ, ਛੁੱਟੀਆਂ ਦੇ ਬਕਾਏ ਦੇ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ’ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦੇ ਪੁਨਰਗਠਨ ਲਈ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।
    ਕਮੇਟੀ 1 ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੋਧੀਆਂ ਤਨਖਾਹਾਂ ਅਤੇ ਪੈਨਸ਼ਨ ਲਾਭਾਂ ਸਦਕਾ ਹੋਣ ਵਾਲੇ ਬਕਾਏ ਦੇ ਭੁਗਤਾਨ ’ਤੇ ਵਿਚਾਰ ਕਰੇਗੀ। ਇਸ ਤੋਂ ਇਲਾਵਾ 1 ਜੁਲਾਈ, 2021 ਤੋਂ 31 ਮਾਰਚ, 2024 ਤੱਕ ਦੇ ਬਕਾਇਆ ਡੀ.ਏ. ਅਤੇ ਮਹਿੰਗਾਈ ਰਾਹਤ ਦੇ ਬਕਾਏ ਦਾ ਅਧਿਐਨ ਕਰੇਗੀ। ਕਮੇਟੀ ਕਰਮਚਾਰੀਆਂ ਅਤੇ ਵੱਖ-ਵੱਖ ਮਹਿੰਗਾਈ ਭੱਤਿਆਂ ਅਤੇ ਮਹਿੰਗਾਈ ਰਾਹਤ ਨਾਲ ਸਬੰਧਤ ਮੁੱਦਿਆਂ ਦਾ ਅਧਿਐਨ ਕਰੇਗੀ।
    ਰੋਕੂ ਕਾਨੂੰਨ, 1988 ਤਹਿਤ ਭ੍ਰਿਸ਼ਟਾਚਾਰ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਪੰਜਾਬ ਭਰ ਵਿੱਚ 7 ਵਿਸ਼ੇਸ਼ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
    ਐਸ.ਏ.ਐਸ.ਨਗਰ ਵਿੱਚ ਤਿੰਨ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ ਜਦਕਿ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਇੱਕ-ਇੱਕ ਅਦਾਲਤ ਸਥਾਪਤ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਇਨ੍ਹਾਂ ਅਦਾਲਤਾਂ ਦੇ ਕੰਮਕਾਜ ਲਈ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀਆਂ 7 ਅਸਾਮੀਆਂ ਦੇ ਨਾਲ-ਨਾਲ ਸਹਾਇਕ ਸਟਾਫ਼ ਦੀਆਂ 63 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
    ਮੰਤਰੀ ਮੰਡਲ ਨੇ ਪੰਜਾਬ ਸੁਪੀਰੀਅਰ ਜੁਡੀਸ਼ੀਅਲ ਸਰਵਿਸ ਰੂਲਜ਼, 2007 ਦੇ ਨਿਯਮ 7, 10, 12 ਅਤੇ ਅੰਤਿਕਾ ’ਬੀ’ ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
    ਪ੍ਰਸਤਾਵਿਤ ਸੋਧਾਂ ਦਾ ਉਦੇਸ਼ ਪੰਜਾਬ ਵਿੱਚ ਸੇਵਾ ਨਿਭਾ ਰਹੇ ਉੱਚ ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਨਾਲ ਸਬੰਧਤ ਲਾਭ ਪ੍ਰਦਾਨ ਕਰਨਾ ਹੈ ਅਤੇ ਇਸ ਨਾਲ ਸੂਬੇ ਦੀਆਂ ਨਿਆਂਇਕ ਸੇਵਾਵਾਂ ਵਿੱਚ ਕਰੀਅਰ ਦੀ ਤਰੱਕੀ ਦੇ ਮੌਕਿਆਂ ਦੇ ਮਜ਼ਬੂਤ ਹੋਣ ਦੀ ਉਮੀਦ ਹੈ।

    Share. Facebook Twitter Pinterest Email WhatsApp

    Related Posts

    ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ

    July 17, 2026

    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

    July 17, 2026

    ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ

    July 17, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव

    July 17, 2026

    हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी

    July 17, 2026

    भारत में विकास की गति होगी तेज: श्याम सिंह राणा

    July 17, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत

    July 17, 2026

    मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी

    July 17, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.