ਧਾਰੀਵਾਲ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਵੱਡੀ ਅਤੇ ਇਤਿਹਾਸਕ ਜਿੱਤ ਤੋਂ ਬਾਅਦ ਕਾਦੀਆਂ ਵਿੱਚ ਵੀ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਜਿੱਤ ਦੀ ਖੁਸ਼ੀ ਨੂੰ ਮਨਾਉਂਦੇ ਹੋਏ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਕਾਦੀਆਂ ਸ਼ਹਿਰ ਵਿੱਚ ਵਿਸ਼ਾਲ ਰੋਡ ਸ਼ੋ ਕੱਢਿਆ ਗਿਆ। ਇਸ ਰੋਡ ਸ਼ੋ ਵਿੱਚ ਆਮ ਆਦਮੀ ਪਾਰਟੀ ਦੇ ਐਮਸੀ ਉਮੀਦਵਾਰਾਂ, ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਭਾਗ ਲਿਆ। ਪੂਰੇ ਸ਼ਹਿਰ ਵਿੱਚ ‘ਆਪ’ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ ਅਤੇ ਵਰਕਰਾਂ ਵੱਲੋਂ ਢੋਲ-ਨਗਾਰੇ ਵਜਾ ਕੇ ਜਿੱਤ ਦਾ ਜਸ਼ਨ ਮਨਾਇਆ ਗਿਆ।
ਰੋਡ ਸ਼ੋ ਦੌਰਾਨ ਕਈ ਥਾਵਾਂ ‘ਤੇ ਵਰਕਰਾਂ ਵੱਲੋਂ ਲੱਡੂ ਵੰਡੇ ਗਏ ਅਤੇ ਆਤਿਸ਼ਬਾਜ਼ੀ ਵੀ ਕੀਤੀ ਗਈ। ਸ਼ਹਿਰ ਦਾ ਮਾਹੌਲ ਪੂਰੀ ਤਰ੍ਹਾਂ ਚੋਣਾਂ ਵਾਲਾ ਬਣਿਆ ਹੋਇਆ ਸੀ ਅਤੇ ਆਮ ਲੋਕ ਵੀ ਰੋਡ ਸ਼ੋ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਧਾਰੀਵਾਲ ਦੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਹੁਣ ਰਿਵਾਇਤੀ ਪਾਰਟੀਆਂ ਤੋਂ ਪੂਰੀ ਤਰ੍ਹਾਂ ਮੁੰਹ ਮੋੜ ਚੁੱਕੇ ਹਨ ਅਤੇ ਉਹਨਾਂ ਦਾ ਵਿਸ਼ਵਾਸ ਸਿਰਫ ਆਮ ਆਦਮੀ ਪਾਰਟੀ ਉੱਤੇ ਹੀ ਬਣਿਆ ਹੋਇਆ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਇਮਾਨਦਾਰ ਅਤੇ ਲੋਕ-ਹਿਤੈਸ਼ੀ ਸਰਕਾਰ ਚੱਲ ਰਹੀ ਹੈ, ਜਿਸ ਕਰਕੇ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਕਾਦੀਆਂ ਨਗਰ ਕੌਂਸਲ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੀ ਮਾਰਜਨ ਨਾਲ ਜਿੱਤ ਦਰਜ ਕਰੇਗੀ ਅਤੇ ਹਰ ਵਾਰਡ ਵਿੱਚ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਕਾਮਯਾਬ ਹੋਣਗੇ।
ਸੇਖਵਾਂ ਨੇ ਕਿਹਾ ਕਿ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਸਾਲਾਂ ਤੱਕ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਹੈ, ਪਰ ਹੁਣ ਲੋਕ ਇਹਨਾਂ ਪਾਰਟੀਆਂ ਦੀਆਂ ਨੀਤੀਆਂ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ। ਉਹਨਾਂ ਕਿਹਾ ਕਿ ਲੋਕ ਹੁਣ ਵਿਕਾਸ, ਸਿੱਖਿਆ, ਸਿਹਤ ਅਤੇ ਇਮਾਨਦਾਰ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ ਅਤੇ ਇਸੇ ਕਰਕੇ ਆਮ ਆਦਮੀ ਪਾਰਟੀ ਨੂੰ ਲਗਾਤਾਰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।
ਇਸ ਦੌਰਾਨ ਉਹਨਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ। ਉਹਨਾਂ ਕਿਹਾ ਕਿ ਧਾਰੀਵਾਲ ਦੀ ਕਰਾਰੀ ਹਾਰ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੂੰ ਨੈਤਿਕਤਾ ਦੇ ਆਧਾਰ ‘ਤੇ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਹੁਣ ਪੰਜਾਬ ਦੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਚੱਲ ਰਹੀ ਹੈ।
ਇਸ ਰੋਡ ਸ਼ੋ ਦੌਰਾਨ ਪਾਰਟੀ ਵਰਕਰਾਂ ਵਿੱਚ ਭਾਰੀ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਵਰਕਰਾਂ ਨੇ ‘ਝਾੜੂ’ ਦੇ ਹੱਕ ਵਿੱਚ ਨਾਅਰੇ ਲਗਾਏ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਦਾ ਦਾਅਵਾ ਕੀਤਾ। ਇਸ ਮੌਕੇ ਡਾ. ਰਕੇਸ਼ ਕੁਮਾਰ ਕਾਲੀਆ ਬਲਾਕ ਪ੍ਰਧਾਨ, ਕਾਮਰੇਡ ਗੁਰਮੇਜ ਸਿੰਘ, ਸਰਬਜੀਤ ਸਿੰਘ ਸਾਬੀ, ਮਲਕੀਤ ਸਿੰਘ ਨਾਥਪੁਰ ਬਲਾਕ ਪ੍ਰਧਾਨ, ਸਰਪੰਚ ਗੁਰਦੇਵ ਸਿੰਘ, ਬਬੀਤਾ ਖੋਸਲਾ, ਰੋਬਿਨ ਮਸੀਹ, ਮਨਜੀਤ ਸਿੰਘ ਮੋਨੂੰ, ਅਜੇ ਚੀਂਦਾ ,ਸਿਕੰਦਰ, ਕੁਲਵਿੰਦਰ ਸਿੰਘ ਭਾਟੀਆ, ਆਪ ਸੀਨੀਅਰ ਆਗੂ ਦਵਿੰਦਰ ਸ਼ਰਮਾ, ਬਾਬਾ ਸਲਵਿੰਦਰ ਸਿੰਘ, ਪਵਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


