ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਅਤੇ ਤਿੰਨਾਂ ਬਲਾਕ ਸੰਮਤੀਆਂ ਦੇ ਨਵੇਂ ਚੁਣੇ ਚੇਅਰਮੈਨ ਅਤੇ ਵਾਈਸ ਚੇਅਰਮੈਨਾਂ ਨੇ ਅੱਜ ਰਸਮੀ ਤੌਰ ’ਤੇ ਆਪਣੇ ਅਹੁੱਦਿਆਂ ਦਾ ਕਾਰਜਭਾਰ ਸੰਭਾਲ ਲਿਆ ਹੈ। ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਲੇਰਕੋਟਲਾ ਰਘਵੀਰ ਸਿੰਘ ਚੌਂਦਾ, ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ, ਚੇਅਰਮੈਨ ਬਲਾਕ ਸੰਮਤੀ ਅਹਿਮਦਗੜ੍ਹ ਮੋਹਨਜੀਤ ਸਿੰਘ ਅਤੇ ਚੇਅਰਪਰਸਨ ਬਲਾਕ ਸੰਮਤੀ ਅਮਰਗੜ੍ਹ ਮਨਜੀਤ ਕੌਰ ਬਾਠਾਂ ਨੇ ਆਪਣੇ ਅਹੁਦੇ ਸੰਭਾਲੇ। ਇਸ ਦੇ ਨਾਲ ਹੀ ਵਾਈਸ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਕੁਲਦੀਪ ਕੌਰ, ਵਾਈਸ ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੈਦਾ ਪ੍ਰਵੀਨ, ਵਾਈਸ ਚੇਅਰਮੈਨ ਬਲਾਕ ਸੰਮਤੀ ਅਹਿਮਦਗੜ੍ਹ ਰਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਬਲਾਕ ਸੰਮਤੀ ਅਮਰਗੜ੍ਹ ਸਲਾਮ ਦੀਨ ਨੇ ਵੀ ਅਹੁਦਾ ਸੰਭਾਲਿਆ। ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਮੌਕੇ ਕੈਬਨਿਟ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਫਰਿਆਲ ਰਹਿਮਾਨ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਬੀ.ਡੀ.ਪੀ.ਓ. ਬਬਲਜੀਤ ਕੌਰ ਅਤੇ ਹੋਰ ਪ੍ਰਮੁੱਖ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ। ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਪੇਂਡੂ ਵਿਕਾਸ ਦੀਆਂ ਸਭ ਤੋਂ ਅਹਿਮ ਸੰਸਥਾਵਾਂ ਹਨ। ਇਨ੍ਹਾਂ ਸੰਸਥਾਵਾਂ ਦੀ ਮਜ਼ਬੂਤੀ ਨਾਲ ਹੀ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਲੋਕਾਂ ਨੇ ਜਿਸ ਭਰੋਸੇ ਨਾਲ ਇਸ ਟੀਮ ਨੂੰ ਚੁਣਿਆ ਹੈ, ਉਹ ਟੀਮ ਉਸ ਭਰੋਸੇ ’ਤੇ ਪੂਰੀ ਤਰ੍ਹਾਂ ਖਰੀ ਉਤਰੇਗੀ। ਵਿੱਤ ਮੰਤਰੀ ਸ.ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸੇ ਮਕਸਦ ਨਾਲ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਵਿਕਾਸ ਲਈ 20 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਰਕਮ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਖੇਡ ਮੈਦਾਨਾਂ, ਸੜਕਾਂ, ਵਾਤਾਵਰਨ ਸੰਭਾਲ ਅਤੇ ਹੋਰ ਲੋਕ ਭਲਾਈ ਕਾਰਜਾਂ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਲਾਂ ਦੌਰਾਨ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਹੈ ਅਤੇ ਸਰਕਾਰੀ ਆਮਦਨ ਵਿੱਚ ਰਿਕਾਰਡਤੋੜ ਵਾਧਾ ਦਰਜ ਕੀਤਾ ਹੈ, ਇਸ ਵਾਧੇ ਦੀ ਆਮਦਨ ਨੂੰ ਸਿੱਖਿਆ, ਸਿਹਤ, ਖੇਡਾਂ, ਸੜਕਾਂ, ਪੇਂਡੂ ਵਿਕਾਸ ਅਤੇ ਲੋਕ ਭਲਾਈ ਦੇ ਹੋਰ ਖੇਤਰਾਂ ਵਿੱਚ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿੱਚੋਂ ਨਿਕਲੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਇਮਾਨਦਾਰ ਨੀਅਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਨਾਲ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਵੀ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਟੀਮ ਪਿੰਡਾਂ ਦੇ ਵਿਕਾਸ, ਲੋਕ ਭਲਾਈ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਘਵੀਰ ਸਿੰਘ ਚੌਂਦਾ ਅਤੇ ਹੋਰ ਨਵੇਂ ਅਹੁਦੇਦਾਰਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਵਿਧਾਇਕਾਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਹਰ ਪਿੰਡ ਦੇ ਸਰਬਪੱਖੀ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼ਕਾਬ ਅਲੀ ਰਾਜਾ, ਮਾਰਕੀਟ ਕਮੇਟੀ ਮਾਲੇਰਕੋਟਲਾ ਦੇ ਚੇਅਰਮੈਨ ਜਾਫਰ ਅਲੀ, ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ ਨੰਗਲ, ਚੇਅਰਮੈਨ ਵਪਾਰ ਮੰਡਲ ਅਮਰਗੜ੍ਹ ਅਸ਼ਵਨੀ ਕੁਮਾਰ, ਮੈਂਬਰ ਵਕਫ਼ ਬੋਰਡ ਸ਼ਹਿਬਾਜ਼ ਰਾਣਾ, ਏ.ਕੇ.ਵਾਈ. ਮੁਨਿਸ ਰਹਿਮਾਨ, ਚਰਨਜੀਤ ਸਿੰਘ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਪਾਰਟੀ ਆਗੂ ਹਾਜ਼ਰ ਸਨ
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


